ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-01-2026 ਅੰਗ 701

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-01-2026 ਅੰਗ 701

ਜੈਤਸਰੀ ਮਹਲਾ ੫

॥ ਜਾ ਕਉ ਭਏ ਗੋਵਿੰਦ ਸਹਾਈ ॥ ਸੂਖ ਸਹਜ ਆਨੰਦ ਸਗਲ ਸਿਉ ਵਾ ਕਉ ਬਿਆਧਿ ਨ ਕਾਈ ॥੧॥ ਰਹਾਉ ॥ ਦੀਸਹਿ ਸਭ ਸੰਗਿ ਰਹਹਿ ਅਲੇਪਾ ਨਹ ਵਿਆਪੈ ਉਨ ਮਾਈ ॥ ਏਕੈ ਰੰਗਿ ਤਤ ਕੇ ਬੇਤੇ ਸਤਿਗੁਰ ਤੇ ਬੁਧਿ ਪਾਈ ॥੧॥ ਦਇਆ ਮਇਆ ਕਿਰਪਾ ਠਾਕੁਰ ਕੀ ਸੇਈ ਸੰਤ ਸੁਭਾਈ ॥ ਤਿਨ ਕੈ ਸੰਗਿ ਨਾਨਕ ਨਿਸਤਰੀਐ ਜਿਨ ਰਸਿ ਰਸਿ ਹਰਿ ਗੁਨ ਗਾਈ ॥੨॥੩॥੭॥

ਵਿਆਖਿਆ: ਹੇ ਭਾਈ! ਜਿਨ੍ਹਾਂ ਮਨੁੱਖਾਂ ਵਾਸਤੇ ਪਰਮਾਤਮਾ ਮਦਦਗਾਰ ਬਣ ਜਾਂਦਾ ਹੈ, (ਉਹਨਾਂ ਦੀ ਉਮਰ) ਆਤਮਕ ਅਡੋਲਤਾ ਦੇ ਸਾਰੇ ਸੁਖਾਂ ਆਨੰਦਾਂ ਨਾਲ (ਬੀਤਦੀ ਹੈ) ਉਹਨਾਂ ਨੂੰ ਕੋਈ ਰੋਗ ਨਹੀਂ ਪੋਂਹਦਾ ॥੧॥ ਰਹਾਉ ॥ ਹੇ ਭਾਈ! ਉਹ ਮਨੁੱਖ ਸਭਨਾਂ ਨਾਲ (ਵਰਤਦੇ) ਦਿੱਸਦੇ ਹਨ, ਪਰ ਉਹ (ਮਾਇਆ ਤੋਂ) ਨਿਰਲੇਪ ਰਹਿੰਦੇ ਹਨ, ਮਾਇਆ ਉਹਨਾਂ ਉਤੇ ਆਪਣਾ ਜ਼ੋਰ ਨਹੀਂ ਪਾ ਸਕਦੀ। ਉਹ ਇਕ ਪਰਮਾਤਮਾ ਦੇ ਪ੍ਰੇਮ ਵਿਚ ਟਿਕੇ ਰਹਿੰਦੇ ਹਨ, ਉਹ ਜੀਵਨ ਦੀ ਅਸਲੀਅਤ ਦੇ ਜਾਣਨ ਵਾਲੇ ਬਣ ਜਾਂਦੇ ਹਨ – ਇਹ ਅਕਲ ਉਹਨਾਂ ਗੁਰੂ ਪਾਸੋਂ ਪ੍ਰਾਪਤ ਕਰ ਲਈ ਹੁੰਦੀ ਹੈ ॥੧॥ ਉਹ ਮਨੁੱਖ ਪ੍ਰੇਮ-ਭਰੇ ਹਿਰਦੇ ਵਾਲੇ ਸੰਤ ਬਣ ਜਾਂਦੇ ਹਨ, ਜਿਨ੍ਹਾਂ ਉਤੇ ਮਾਲਕ-ਪ੍ਰਭੂ ਦੀ ਕਿਰਪਾ ਮੇਹਰ ਦਇਆ ਹੁੰਦੀ ਹੈ। ਹੇ ਨਾਨਕ ਜੀ! ਜੇਹੜੇ ਮਨੁੱਖ ਸਦਾ ਪ੍ਰੇਮ ਨਾਲ ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ, ਉਹਨਾਂ ਦੀ ਸੰਗਤਿ ਵਿਚ ਰਹਿ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ ॥੨॥੩॥੭॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਮਹਾਤਮਾ ਗਾਂਧੀ ਦੀ ਬਰਸੀ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਸ਼ਖ਼ਸੀਅਤਾਂ ਨੇ ਦਿੱਤੀ ਸ਼ਰਧਾਂਜਲੀ ਮਹਾਤਮਾ ਗਾਂਧੀ ਦੀ ਬਰਸੀ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਸ਼ਖ਼ਸੀਅਤਾਂ ਨੇ ਦਿੱਤੀ ਸ਼ਰਧਾਂਜਲੀ
New Delhi,30,JAN,2026,(Azad Soch News):-  ਮਹਾਤਮਾ ਗਾਂਧੀ ਦੀ ਬਰਸੀ (30 ਜਨਵਰੀ) ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਸਮੇਤ...
ਹਰਿਆਣਾ ਸਰਕਾਰ ਦਾ ਵੱਡਾ ਫੈਸਲਾ: ਸ਼ਹੀਦ ਸੈਨਿਕਾਂ ਦੇ ਬੱਚਿਆਂ ਨੂੰ ਪ੍ਰਤੀ ਮਹੀਨਾ 8,000 ਰੁਪਏ ਮਿਲਣਗੇ,ਨੋਟੀਫਿਕੇਸ਼ਨ ਜਾਰੀ
ਭਾਰਤੀ ਓਲੰਪਿਕ ਸੰਘ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਪੀਟੀ ਊਸ਼ਾ ਦੇ ਪਤੀ ਵੀ ਸ਼੍ਰੀਨਿਵਾਸਨ ਦਾ ਸ਼ੁੱਕਰਵਾਰ ਤੜਕੇ ਦੇਹਾਂਤ ਹੋ ਗਿਆ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 30-01-2026 ਅੰਗ 869
ਸ੍ਰੀ ਗੁਰੂ ਰਵਿਦਾਸ ਜੀ ਦੇ ਬਰਾਬਰਤਾ ਦੇ ਸੰਦੇਸ਼ ਨੂੰ ਅਗਲੀ ਪੀੜ੍ਹੀ ਤੱਕ ਲਿਜਾਣ ਅਤੇ ਸਿੱਖਿਆਵਾਂ ਦੇ ਪਸਾਰ ਲਈ ਪੰਜਾਬ ਸਰਕਾਰ ਦਾ ਵਿਸ਼ੇਸ਼ ਉਪਰਾਲਾ
ਕੈਬਨਿਟ ਮੰਤਰੀਆਂ ਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤੀ ਰਵਾਨਾ
ਪੰਜਾਬ ਸਰਕਾਰ ਸੰਤਾਂ, ਮਹਾਂਪੁਰਸ਼ਾਂ ਤੇ ਧਾਰਮਿਕ ਸੰਪਰਦਾਵਾਂ ਦੀ ਅਗਵਾਈ ਵਿੱਚ ਵੱਡੇ ਪੱਧਰ ‘ਤੇ ਮਨਾਏਗੀ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ