ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-04-2024 ਅੰਗ 817

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-04-2024 ਅੰਗ 817

ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੫, ੴ ਸਤਿਗੁਰ ਪ੍ਰਸਾਦਿ ॥ ਅਵਰਿ ਉਪਾਵ ਸਭਿ ਤਿਆਗਿਆ ਦਾਰੂ ਨਾਮੁ ਲਇਆ ॥ ਤਾਪ ਪਾਪ ਸਭਿ ਮਿਟੇ ਰੋਗ ਸੀਤਲ ਮਨੁ ਭਇਆ ॥੧॥ ਗੁਰੁ ਪੂਰਾ ਆਰਾਧਿਆ ਸਗਲਾ ਦੁਖੁ ਗਇਆ ॥ ਰਾਖਨਹਾਰੈ ਰਾਖਿਆ ਅਪਨੀ ਕਰਿ ਮਇਆ ॥੧॥ ਰਹਾਉ ॥ ਬਾਹ ਪਕੜਿ ਪ੍ਰਭਿ ਕਾਢਿਆ ਕੀਨਾ ਅਪਨਇਆ ॥ ਸਿਮਰਿ ਸਿਮਰਿ ਮਨ ਤਨ ਸੁਖੀ ਨਾਨਕ ਨਿਰਭਇਆ ॥੨॥੧॥੬੫॥


ਰਾਗ ਬਿਲਾਵਲੁ, ਘਰ ੫ ਵਿੱਚ ਗੁਰੂ ਅਰਜਨਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।(ਹੇ ਭਾਈ! ਜਿਸ ਮਨੁੱਖ ਨੇ ਸਿਰਫ਼ ਗੁਰੂ ਦਾ ਪੱਲਾ ਫੜਿਆ ਹੈ, ਹੋਰ ਸਾਰੇ ਹੀਲੇ ਛੱਡ ਦਿੱਤੇ ਹਨ ਅਤੇ ਪਰਮਾਤਮਾ ਦਾ ਨਾਮ (ਹੀ) ਦਵਾਈ ਵਰਤੀ ਹੈ, ਉਸ ਦੇ ਸਾਰੇ ਦੁੱਖ-ਕਲੇਸ਼, ਸਾਰੇ ਪਾਪ, ਸਾਰੇ ਰੋਗ ਮਿਟ ਗਏ ਹਨ; ਉਸ ਦਾ ਮਨ (ਵਿਕਾਰਾਂ ਦੀ ਤਪਸ਼ ਤੋਂ ਬਚ ਕੇ) ਠੰਢਾ-ਠਾਰ ਹੋਇਆ ਹੈ ॥੧॥ ਹੇ ਭਾਈ! ਜੇਹੜਾ ਮਨੁੱਖ ਪੂਰੇ ਗੁਰੂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ, ਉਸ ਦਾ ਸਾਰਾ ਦੁੱਖ-ਕਲੇਸ਼ ਦੂਰ ਹੋ ਜਾਂਦਾ ਹੈ, (ਕਿਉਂਕਿ) ਰੱਖਿਆ ਕਰਨ ਦੇ ਸਮਰੱਥ ਪਰਮਾਤਮਾ ਨੇ (ਉਸ ਉਤੇ) ਕਿਰਪਾ ਕਰ ਕੇ (ਦੁੱਖਾਂ ਕਲੇਸ਼ਾਂ ਤੋਂ ਸਦਾ) ਉਸ ਦੀ ਰੱਖਿਆ ਕੀਤੀ ਹੈ ॥੧॥ ਰਹਾਉ॥ (ਹੇ ਭਾਈ! ਜਿਸ ਮਨੁੱਖ ਨੇ ਗੁਰੂ ਨੂੰ ਆਪਣੇ ਹਿਰਦੇ ਵਿਚ ਵਸਾਇਆ ਹੈ) ਪ੍ਰਭੂ ਨੇ (ਉਸ ਦੀ) ਬਾਂਹ ਫੜ ਕੇ ਉਸ ਨੂੰ ਆਪਣਾ ਬਣਾ ਲਿਆ ਹੈ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰ ਸਿਮਰ ਕੇ ਉਸ ਦਾ ਮਨ ਉਸ ਦਾ ਹਿਰਦਾ ਆਨੰਦ-ਭਰਪੂਰ ਹੋ ਗਿਆ ਹੈ, ਅਤੇ ਉਸ ਨੂੰ (ਤਾਪ ਪਾਪ ਰੋਗ ਆਦਿਕਾਂ ਦਾ) ਕੋਈ ਡਰ ਨਹੀਂ ਰਹਿ ਜਾਂਦਾ ॥੨॥੧॥੬੫॥

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਹਲਕਾ ਸੰਗਰੂਰ ਲਈ ਚੋਣ ਪ੍ਰਚਾਰ ਕਮੇਟੀ ਦਾ ਐਲਾਨ ਕੀਤਾ ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਹਲਕਾ ਸੰਗਰੂਰ ਲਈ ਚੋਣ ਪ੍ਰਚਾਰ ਕਮੇਟੀ ਦਾ ਐਲਾਨ ਕੀਤਾ
Sangrur,03 May,2024,(Azad Soch News):- ਆਮ ਆਦਮੀ ਪਾਰਟੀ (Aam Aadmi Party) ਨੇ ਲੋਕ ਸਭਾ ਚੋਣਾਂ (Lok Sabha Elections) ਨੂੰ ਲੈ ਕੇ...
ਝੋਨੇ ਦੀਆਂ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਕਿਸਮਾਂ ਦੀ ਕਾਸ਼ਤ ਨੂੰ ਦਿੱਤੀ ਜਾਵੇ ਤਰਜੀਹ- ਡਿਪਟੀ ਕਮਿਸ਼ਨਰ
ਸਾਈਕਲਿਟ ਮਨਮੋਹਨ ਸਿੰਘ ਜਗਾ ਰਿਹਾ ਵੋਟਾਂ ਦੀ ਅਲਖ਼
ਵਿਦਿਆਰਥੀਆਂ ਨੂੰ ਵੋਟ ਬਣਾਉਣ ਤੇ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਕੀਤਾ ਪ੍ਰੇਰਿਤ
ਮਲੇਰੀਆ ਦੀ ਰੋਕਥਾਮ ਅਤੇ ਬਚਾਅ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ
ਸਮਾਜ ਸੇਵੀ ਸੰਸਥਾ ਕਰ ਭਲਾ ਸੋਸ਼ਲ ਐਂਡ ਵੈਲਫੇਅਰ ਕਲੱਬ ਵੱਲੋਂ ਸਿਵਲ ਹਸਪਤਾਲ ਫਰੀਦਕੋਟ ਨੂੰ 10 ਛੱਤ ਵਾਲੇ ਪੱਖੇ ਭੇਂਟ
ਪੇਂਡੂ ਇਲਾਕਿਆਂ ਵਿੱਚ ਸਿਹਤ ਵਿਭਾਗ ਵਲੋ ਮਲੇਰੀਆ ਅਤੇ ਡੇਂਗੂ ਵਿਰੋਧੀ ਕੀਤੀ ਗਇਆ ਐਕਟੀਵਿਟੀ