ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-04-2026 ਅੰਗ 656

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-04-2026 ਅੰਗ 656

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧

ੴ ਸਤਿਗੁਰ ਪ੍ਰਸਾਦਿ

॥ ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥
 

ਵਿਆਖਿਆ: ਰਾਗ ਸੋਰਠਿ, ਘਰ ੧ ਵਿੱਚ ਭਗਤ ਕਬੀਰ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਸੰਤ ਜਨੋ! (ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ ॥ ਰਹਾਉ ॥ (ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ, ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ। (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ: ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ, ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ ॥੧॥ (ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ। ਕਬੀਰ ਜੀ ਆਖਦੇ ਹਨ – (ਹੁਣ) ਮੈਂ ਦਾਸ ਨੇ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ, ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ ਹੀ) ਗਿੱਝ ਗਿਆ ਹੈ ॥੨॥੧੦॥

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

 

Advertisement

Latest News

ਗੈਂਗਸਟਰਾਂ ‘ਤੇ ਵਾਰ ਦਾ 87ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਵਾਂ ‘ਤੇ ਛਾਪੇਮਾਰੀ; 253 ਗ੍ਰਿਫ਼ਤਾਰ ਗੈਂਗਸਟਰਾਂ ‘ਤੇ ਵਾਰ ਦਾ 87ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਵਾਂ ‘ਤੇ ਛਾਪੇਮਾਰੀ; 253 ਗ੍ਰਿਫ਼ਤਾਰ
ਚੰਡੀਗੜ੍ਹ, 17 ਅਪ੍ਰੈਲ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 87ਵੇਂ...
ਪੀ.ਐਸ.ਐਫ.ਸੀ. ਵੱਲੋਂ "ਵਾਤਾਵਰਣ ਅਨੁਕੂਲ ਢੰਗਾਂ ਨਾਲ ਚੌਲਾਂ ਦੀ ਕਾਸ਼ਤ ‘ਚ ਪ੍ਰਗਤੀ ਅਤੇ ਰਾਸ਼ਟਰੀ ਖੁਰਾਕ ਸੁਰੱਖਿਆ" ਵਿਸ਼ੇ 'ਤੇ ਇੱਕ ਰੋਜ਼ਾ ਅੰਤਰਰਾਸ਼ਟਰੀ ਸਿੰਪੋਜ਼ੀਅਮ ਦਾ ਆਯੋਜਨ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਐਸ.ਏ.ਐਸ. ਨਗਰ ਵਿੱਚ ‘ਰੰਗਲਾ ਪੰਜਾਬ’ ਵਿਕਾਸ ਗ੍ਰਾਂਟਾਂ ਦੀ ਪ੍ਰਗਤੀ ਦਾ ਜਾਇਜ਼ਾ
ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕਣਕ ਖਰੀਦ ਸੀਜ਼ਨ ਲਈ ਪੰਜਾਬ ਨੂੰ ਵੱਡੀ ਰਾਹਤ: ਲਾਲ ਚੰਦ ਕਟਾਰੂਚੱਕ
ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਲਈ ਸਪੈਸ਼ਲ ਡੀਜੀਪੀ ਏ.ਐਸ. ਰਾਏ ਨੇ ਪੀਜੀਡੀ ਪੋਰਟਲ ਨੋਡਲ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼