ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 18-04-2024 ਅੰਗ 740

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 18-04-2024 ਅੰਗ 740

ਸੂਹੀ ਮਹਲਾ ੫ ॥ ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥ ਸਾਧਸੰਗਿ ਜਨਮ ਮਰਣ ਨਿਵਾਰੀ ॥ ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥ ਕਾਮ ਕ੍ਰੋਧ ਲੋਭ ਮੋਹ ਤਜਾਰੀ ॥ ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥ ਕਹੁ ਨਾਨਕ ਇਹੁ ਤਤੁ ਬੀਚਾਰੀ ॥ ਰਾਮ ਨਾਮ ਜਪਿ ਪਾਰਿ ਉਤਾਰੀ ॥੪॥੧੨॥੧੮॥

ਅਰਥ: ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਮੈਂ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਧਿਆਨ ਧਰਦਾ ਹਾਂ, ਅਤੇ ਆਪਣੀ ਜੀਭ ਨਾਲ ਪਰਮਾਤਮਾ (ਦੇ ਨਾਮ) ਦਾ ਜਾਪ ਜਪਦਾ ਹਾਂ ॥੧॥ ਹੇ ਭਾਈ! ਗੁਰੂ ਦੀ ਹਸਤੀ ਮਨੁੱਖਾ ਜੀਵਨ ਦਾ ਫਲ ਦੇਣ ਵਾਲੀ ਹੈ। ਮੈਂ (ਗੁਰੂ ਦੇ) ਦਰਸਨ ਤੋਂ ਸਦਕੇ ਜਾਂਦਾ ਹਾਂ। ਗੁਰੂ ਦੇ ਕੋਮਲ ਚਰਨਾਂ ਨੂੰ ਮੈਂ ਆਪਣੇ ਮਨ ਦਾ ਜਿੰਦ ਦਾ ਆਸਰਾ ਬਣਾਂਦਾ ਹਾਂ ॥੧॥ ਰਹਾਉ ॥ ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਮੈਂ ਜਨਮ ਮਰਨ ਦਾ ਗੇੜ ਮੁਕਾ ਲਿਆ ਹੈ, ਅਤੇ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਕੰਨਾਂ ਨਾਲ ਸੁਣ ਕੇ (ਇਸ ਨੂੰ ਮੈਂ ਆਪਣੇ ਜੀਵਨ ਦਾ) ਆਸਰਾ ਬਣਾ ਰਿਹਾ ਹਾਂ ॥੨॥ ਹੇ ਭਾਈ! (ਗੁਰੂ ਦੀ ਬਰਕਤਿ ਨਾਲ) ਮੈਂ ਕਾਮ ਕ੍ਰੋਧ ਲੋਭ ਮੋਹ (ਆਦਿਕ) ਨੂੰ ਤਿਆਗਿਆ ਹੈ। ਹਿਰਦੇ ਵਿਚ ਪ੍ਰਭੂ-ਨਾਮ ਨੂੰ ਪੱਕਾ ਕਰ ਕੇ ਟਿਕਾਣਾ, ਦੂਜਿਆਂ ਦੀ ਸੇਵਾ ਕਰਨੀ, ਆਚਰਨ ਨੂੰ ਪਵਿਤ੍ਰ ਰੱਖਣਾ – ਇਹ ਮੈਂ ਚੰਗੀ ਜੀਵਨ-ਮਰਯਾਦਾ ਬਣਾ ਲਈ ਹੈ ॥੩॥ ਨਾਨਕ ਜੀ ਆਖਦੇ ਹਨ – (ਹੇ ਭਾਈ! ਤੂੰ ਭੀ) ਇਹ ਅਸਲੀਅਤ ਆਪਣੇ ਮਨ ਵਿਚ ਵਸਾ ਲੈ, ਅਤੇ ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪ ਕੇ (ਆਪਣੇ ਆਪ ਨੂੰ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈ ॥੪॥੧੨॥੧੮॥

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

 

Advertisement

Latest News

ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਹਲਕਾ ਸੰਗਰੂਰ ਲਈ ਚੋਣ ਪ੍ਰਚਾਰ ਕਮੇਟੀ ਦਾ ਐਲਾਨ ਕੀਤਾ ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਹਲਕਾ ਸੰਗਰੂਰ ਲਈ ਚੋਣ ਪ੍ਰਚਾਰ ਕਮੇਟੀ ਦਾ ਐਲਾਨ ਕੀਤਾ
Sangrur,03 May,2024,(Azad Soch News):- ਆਮ ਆਦਮੀ ਪਾਰਟੀ (Aam Aadmi Party) ਨੇ ਲੋਕ ਸਭਾ ਚੋਣਾਂ (Lok Sabha Elections) ਨੂੰ ਲੈ ਕੇ...
ਝੋਨੇ ਦੀਆਂ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਕਿਸਮਾਂ ਦੀ ਕਾਸ਼ਤ ਨੂੰ ਦਿੱਤੀ ਜਾਵੇ ਤਰਜੀਹ- ਡਿਪਟੀ ਕਮਿਸ਼ਨਰ
ਸਾਈਕਲਿਟ ਮਨਮੋਹਨ ਸਿੰਘ ਜਗਾ ਰਿਹਾ ਵੋਟਾਂ ਦੀ ਅਲਖ਼
ਵਿਦਿਆਰਥੀਆਂ ਨੂੰ ਵੋਟ ਬਣਾਉਣ ਤੇ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਕੀਤਾ ਪ੍ਰੇਰਿਤ
ਮਲੇਰੀਆ ਦੀ ਰੋਕਥਾਮ ਅਤੇ ਬਚਾਅ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ
ਸਮਾਜ ਸੇਵੀ ਸੰਸਥਾ ਕਰ ਭਲਾ ਸੋਸ਼ਲ ਐਂਡ ਵੈਲਫੇਅਰ ਕਲੱਬ ਵੱਲੋਂ ਸਿਵਲ ਹਸਪਤਾਲ ਫਰੀਦਕੋਟ ਨੂੰ 10 ਛੱਤ ਵਾਲੇ ਪੱਖੇ ਭੇਂਟ
ਪੇਂਡੂ ਇਲਾਕਿਆਂ ਵਿੱਚ ਸਿਹਤ ਵਿਭਾਗ ਵਲੋ ਮਲੇਰੀਆ ਅਤੇ ਡੇਂਗੂ ਵਿਰੋਧੀ ਕੀਤੀ ਗਇਆ ਐਕਟੀਵਿਟੀ