ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 18-04-2026 ਅੰਗ 654

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 18-04-2026 ਅੰਗ 654

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ

॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥ 


ਅਰਥ: ਰਾਗ ਸੋਰਠਿ, ਘਰ ੧ ਵਿੱਚ ਭਗਤ ਕਬੀਰ ਜੀ ਦੀ ਬਾਣੀ। (ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ॥੧॥ ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ ? ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ ? ॥੧॥ ਰਹਾਉ ॥ ਜਿਵੇਂ ਮੱਖੀ (ਫੁੱਲਾਂ ਦਾ) ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ (ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ)। ਮੌਤ ਆਈ, ਤਾਂ ਸਭ ਇਹੀ ਆਖਦੇ ਹਨ – ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ ॥੨॥ ਘਰ ਦੀ (ਬਾਹਰਲੀ) ਦਲੀਜ਼ ਤਕ ਵਹੁਟੀ (ਉਸ ਮੁਰਦੇ ਦੇ) ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ, ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ ॥੩॥ ਕਬੀਰ ਜੀ ਆਖਦੇ ਹਨ – ਹੇ ਬੰਦੇ! ਸੁਣ, ਤੂੰ ਉਸ ਖੂਹ ਵਿਚ ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ (ਭਾਵ, ਮੌਤ ਅਵੱਸ਼ ਆਉਂਦੀ ਹੈ)। ਪਰ, ਤੂੰ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੋਤਾ ਮੌਤ ਦੇ ਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੋੜ ਰੱਖਦਾ ਹੈ (ਨੋਟ: ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆ ਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ) ॥੪॥੨॥

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਸਮਾਜਿਕ ਬਰਾਬਰੀ ਅਤੇ ਸਿੱਖਿਆ ਦੇ ਸੰਦੇਸ਼ ਨੂੰ ਬਾਬਾ ਸਾਹਿਬ ਨੇ ਘਰ ਘਰ ਤੱਕ ਪਹੁੰਚਾਇਆ – ਹਰਜੋਤ ਬੈਂਸ ਸਮਾਜਿਕ ਬਰਾਬਰੀ ਅਤੇ ਸਿੱਖਿਆ ਦੇ ਸੰਦੇਸ਼ ਨੂੰ ਬਾਬਾ ਸਾਹਿਬ ਨੇ ਘਰ ਘਰ ਤੱਕ ਪਹੁੰਚਾਇਆ – ਹਰਜੋਤ ਬੈਂਸ
ਨੰਗਲ 18 ਅਪ੍ਰੈਲ: ਭਾਰਤ ਰਤਨ ਬਾਬਾ ਸਾਹਿਬ ਡਾ.ਭੀਮ ਰਾਓ ਅੰਬੇਡਕਰ ਜੀ ਦੀ ਜਯੰਤੀ ਦੇ ਪਵਿੱਤਰ ਮੌਕੇ ‘ਤੇ “ਜੈ ਭੀਮ ਜੈ...
ਸਪੀਕਰ ਸੰਧਵਾਂ ਤੇ ਗੁਰਦਿੱਤ ਸਿੰਘ ਸੇਖੋੰ ਨੇ ਪੰਜਾਬ ਸਟੇਟ ਚੈਂਪੀਅਨਸ਼ਿਪ-2026 ਦੇ ਜੇਤੂਆਂ ਨੂੰ ਇਨਾਮ ਵੰਡੇ
ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ’ਚ ਗੱਡੇ ਨਵੇਂ ਮੀਲ ਪੱਥਰ : ਢਿੱਲੋਂ/ ਘੁੱਲੀ/ਪਾਠਕ
ਕੈਬਨਿਟ ਮੰਤਰੀ ਨੇ ਨਵੀਂ ਦਾਣਾ ਮੰਡੀ ’ਚ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ, ਕਿਸਾਨਾਂ ਨਾਲ ਕੀਤੀ ਗੱਲਬਾਤ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਬੁਨਿਆਦੀ ਢਾਂਚੇ ਦਾ ਕਾਇਆ-ਕਲਪ ਲਗਾਤਾਰ ਜਾਰੀ: ਹਰਭਜਨ ਸਿੰਘ ਈਟੀਓ
ਰੂਪਨਗਰ ਵਿਖੇ 12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ਦੀ ਸ਼ਾਨਦਾਰ ਸ਼ੁਰੂਆਤ
ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਲਿਆ ਰਹੀ ਰੰਗ, 80% ਸਫਲਤਾ ਦਰ ਨਾਲ ਜਨਤਾ ਅਤੇ ਪੁਲਿਸ ਦੇ ਤਾਲਮੇਲ ਨੇ ਤੋੜੀ ਤਸਕਰਾਂ ਦੀ ਕਮਰ: ਬਲਤੇਜ ਪੰਨੂ