ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 18-06-2026 ਅੰਗ 740

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 18-06-2026 ਅੰਗ 740

ਸੂਹੀ ਮਹਲਾ ੫ ॥

 

ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥

ਰਸਨਾ ਜਾਪੁ ਜਪਉ ਬਨਵਾਰੀ ॥੧॥

ਸਫਲ ਮੂਰਤਿ ਦਰਸਨ ਬਲਿਹਾਰੀ ॥

ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥

ਸਾਧਸੰਗਿ ਜਨਮ ਮਰਣ ਨਿਵਾਰੀ ॥

ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥

ਕਾਮ ਕ੍ਰੋਧੁ ਲੋਭ ਮੋਹ ਤਜਾਰੀ ॥

ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥

ਕਹੁ ਨਾਨਕ ਇਹੁ ਤਤੁ ਬੀਚਾਰੀ ॥

ਰਾਮ ਨਾਮ ਜਪਿ ਪਾਰਿ ਉਤਾਰੀ ॥੪॥੧੨॥੧੮॥

ਵੀਰਵਾਰ, ੪ ਹਾੜ (ਸੰਮਤ ੫੫੮ ਨਾਨਕਸ਼ਾਹੀ)

(ਅੰਗ : ੭੪੦)

ਪੰਜਾਬੀ ਵਿਆਖਿਆ:-  ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਮੈਂ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਧਿਆਨ ਧਰਦਾ ਹਾਂ, ਅਤੇ ਆਪਣੀ ਜੀਭ ਨਾਲ ਪਰਮਾਤਮਾ (ਦੇ ਨਾਮ) ਦਾ ਜਾਪ ਜਪਦਾ ਹਾਂ ।੧। ਹੇ ਭਾਈ! ਗੁਰੂ ਦੀ ਹਸਤੀ ਮਨੁੱਖਾ ਜੀਵਨ ਦਾ ਫਲ ਦੇਣ ਵਾਲੀ ਹੈ । ਮੈਂ (ਗੁਰੂ ਦੇ) ਦਰਸਨ ਤੋਂ ਸਦਕੇ ਜਾਂਦਾ ਹਾਂ । ਗੁਰੂ ਦੇ ਕੋਮਲ ਚਰਨਾਂ ਨੂੰ ਮੈਂ ਆਪਣੇ ਮਨ ਦਾ ਜਿੰਦ ਦਾ ਆਸਰਾ ਬਣਾਂਦਾ ਹਾਂ ।੧।ਰਹਾਉ। ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਮੈਂ ਜਨਮ ਮਰਨ ਦਾ ਗੇੜ ਮੁਕਾ ਲਿਆ ਹੈ, ਅਤੇ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਕੰਨਾਂ ਨਾਲ ਸੁਣ ਕੇ (ਇਸ ਨੂੰ ਮੈਂ ਆਪਣੇ ਜੀਵਨ ਦਾ) ਆਸਰਾ ਬਣਾ ਰਿਹਾ ਹਾਂ ।੨। ਹੇ ਭਾਈ! (ਗੁਰੂ ਦੀ ਬਰਕਤਿ ਨਾਲ) ਮੈਂ ਕਾਮ ਕ੍ਰੋਧ ਲੋਭ ਮੋਹ (ਆਦਿਕ) ਨੂੰ ਤਿਆਗਿਆ ਹੈ । ਹਿਰਦੇ ਵਿਚ ਪ੍ਰਭੂ-ਨਾਮ ਨੂੰ ਪੱਕਾ ਕਰ ਕੇ ਟਿਕਾਣਾ, ਦੂਜਿਆਂ ਦੀ ਸੇਵਾ ਕਰਨੀ, ਆਚਰਨ ਨੂੰ ਪਵਿਤ੍ਰ ਰੱਖਣਾ—ਇਹ ਮੈਂ ਚੰਗੀ ਜੀਵਨ-ਮਰਯਾਦਾ ਬਣਾ ਲਈ ਹੈ ।੩। ਹੇ ਨਾਨਕ! ਆਖ—(ਹੇ ਭਾਈ! ਤੂੰ ਭੀ) ਇਹ ਅਸਲੀਅਤ ਆਪਣੇ ਮਨ ਵਿਚ ਵਸਾ ਲੈ, ਅਤੇ ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪ ਕੇ (ਆਪਣੇ ਆਪ ਨੂੰ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈ ।੪।੧੨।੧੮।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਅਕਾਲੀਆਂ ਨੂੰ ਖ਼ਿਆਲੀ ਦੁਨੀਆ ਤੋਂ ਬਾਹਰ ਆ ਜਾਣਾ ਚਾਹੀਦਾ ਹੈ; ਸੱਤਾ ਵਿੱਚ ਵਾਪਸੀ ਦੀ ਬਜਾਏ, ਹੁਣ ਉਨ੍ਹਾਂ ਦੀ ਜੇਲ੍ਹ ਜਾਣ ਦੀ ਵਾਰੀ ਆ ਗਈ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਕਾਲੀਆਂ ਨੂੰ ਖ਼ਿਆਲੀ ਦੁਨੀਆ ਤੋਂ ਬਾਹਰ ਆ ਜਾਣਾ ਚਾਹੀਦਾ ਹੈ; ਸੱਤਾ ਵਿੱਚ ਵਾਪਸੀ ਦੀ ਬਜਾਏ, ਹੁਣ ਉਨ੍ਹਾਂ ਦੀ ਜੇਲ੍ਹ ਜਾਣ ਦੀ ਵਾਰੀ ਆ ਗਈ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਫਗਵਾੜਾ; 18 ਜੂਨ:-    ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ 'ਤੇ ਤਿੱਖਾ ਹਮਲਾ...
ਆਪ ਵਫ਼ਦ ਨੇ ਡੀਜੀਪੀ ਨਾਲ ਕੀਤੀ ਮੁਲਾਕਾਤ
ਫੋਰੈਂਸਿਕ ਰਿਪੋਰਟਾਂ ਨੇ ਸਾਜਿਸ਼ ਨੂੰ ਪੂਰੀ ਤਰ੍ਹਾਂ ਨਕਾਰਿਆ
ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੀ ਧਰਮ ਪਤਨੀ ਮੈਡਮ ਖੁਸ਼ਬੂ ਸਾਵਣ ਸੁੱਖਾਂ ਵੱਲੋਂ ਵੱਖ-ਵੱਖ ਵਾਰਡਾਂ ਵਿਖੇ ਰਾਸ਼ਨ ਕਿੱਟਾਂ ਦੀ ਵੰਡ ਕੀਤੀ
ਨਕਲੀ ਵੀਡੀਓ ਪਿੱਛੇ ਦੀ ਸੱਚਾਈ ਸਾਹਮਣੇ ਆ ਚੁੱਕੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਵਿਧਾਨ ਸਭਾ ਸਪੀਕਰ ਨੇ ਆਲ ਇੰਡੀਆ ਸੀ.ਏ. ਫਾਈਨਲ ਪ੍ਰੀਖਿਆ ਚੋਂ ਮੋਹਰੀ ਰਹਿਣ ਵਾਲੇ ਨੂਰ ਸਿੰਗਲਾ ਨੂੰ ਵਧਾਈ ਦਿੱਤੀ
ਗੈਂਗਸਟਰਾਂ ’ਤੇ ਵਾਰ ਦਾ 149ਵਾਂ ਦਿਨ: ਪੰਜਾਬ ਪੁਲਿਸ ਵੱਲੋਂ 560 ਥਾਈਂ ਛਾਪੇਮਾਰੀ; 333 ਕਾਬੂ