ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 19-02-2026 ਅੰਗ 849

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 19-02-2026 ਅੰਗ 849

ੴ ਸਤਿਗੁਰ ਪ੍ਰਸਾਦਿ ਸਲੋਕ ਮ: ੪

ਹਰਿ ਉਤਮੁ ਹਰਿ ਪ੍ਰਭੁ ਗਾਵਿਆ ਕਰਿ ਨਾਦੁ ਬਿਲਾਵਲੁ ਰਾਗੁ ॥ ਉਪਦੇਸੁ ਗੁਰੂ ਸੁਣਿ ਮੰਨਿਆ ਧੁਰਿ ਮਸਤਕਿ ਪੂਰਾ ਭਾਗੁ ॥ ਸਭ ਦਿਨਸੁ ਰੈਣਿ ਗੁਣ ਉਚਰੈ ਹਰਿ ਹਰਿ ਹਰਿ ਉਰਿ ਲਿਵ ਲਾਗੁ ॥ ਸਭੁ ਤਨੁ ਮਨੁ ਹਰਿਆ ਹੋਇਆ ਮਨੁ ਖਿੜਿਆ ਹਰਿਆ ਬਾਗੁ ॥ ਅਗਿਆਨੁ ਅੰਧੇਰਾ ਮਿਟਿ ਗਇਆ ਗੁਰ ਚਾਨਣੁ ਗਿਆਨੁ ਚਰਾਗੁ ॥ ਜਨੁ ਨਾਨਕੁ ਜੀਵੈ ਦੇਖਿ ਹਰਿ ਇਕ ਨਿਮਖ ਘੜੀ ਮੁਖਿ ਲਾਗੁ ॥੧॥

ਨਾਦੁ = ਗੁਰੂ ਦਾ ਸ਼ਬਦ। ਨਾਦੁ ਬਿਲਾਵਲੁ ਰਾਗੁ = ਗੁਰੂ ਦਾ ਸ਼ਬਦ-ਰੂਪ ਬਿਲਾਵਲੁ ਰਾਗ। ਕਰਿ = ਕਰ ਕੇ, ਉਚਾਰ ਕੇ। ਸੁਣਿ = ਸੁਣ ਕੇ। ਧੁਰਿ = ਧੁਰ ਤੋਂ, ਮੁੱਢ ਤੋਂ। ਮਸਤਕਿ = ਮੱਥੇ ਉਤੇ। ਰੈਣਿ = ਰਾਤ। ਉਰਿ = ਹਿਰਦੇ ਵਿਚ। ਦੇਖਿ = ਵੇਖ ਕੇ। ਨਿਮਖ = ਅੱਖ ਝਮਕਣ ਜਿਤਨਾ ਸਮਾ। ਮੁਖਿ ਲਾਗੁ = ਮੂੰਹ ਲੱਗੇ, ਦਰਸ਼ਨ ਦੇਵੇ।

੧। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! (ਪਿਛਲੇ ਕੀਤੇ ਕਰਮਾਂ ਅਨੁਸਾਰ) ਜਿਸ ਮਨੁੱਖ ਦੇ ਮੱਥੇ ਉਤੇ ਧੁਰ ਤੋਂ ਹੀ ਪੂਰਨ ਭਾਗ ਹੈ, (ਜਿਸ ਦੇ ਹਿਰਦੇ ਵਿਚ ਪੂਰਨ ਭਲੇ ਸੰਸਕਾਰਾਂ ਦਾ ਲੇਖ ਉੱਘੜਦਾ ਹੈ) ਉਸ ਨੇ ਗੁਰੂ ਦਾ ਸ਼ਬਦ-ਰੂਪ ਬਿਲਾਵਲ ਰਾਗ ਉਚਾਰ ਕੇ ਸਭ ਤੋਂ ਸ੍ਰੇਸ਼ਟ ਪਰਮਾਤਮਾ ਦੇ ਗੁਣ ਗਾਏ ਹਨ, ਉਸ ਨੇ ਸਤਿਗੁਰੂ ਦਾ ਉਪਦੇਸ਼ ਸੁਣ ਕੇ ਹਿਰਦੇ ਵਿਚ ਵਸਾਇਆ ਹੈ। ਉਹ ਮਨੁੱਖ ਸਾਰਾ ਦਿਨ ਤੇ ਸਾਰੀ ਰਾਤ (ਅੱਠੇ ਪਹਿਰ) ਪਰਮਾਤਮਾ ਦੇ ਗੁਣ ਗਾਂਦਾ ਹੈ (ਕਿਉਂਕਿ ਉਸ ਦੇ) ਹਿਰਦੇ ਵਿਚ ਪਰਮਾਤਮਾ ਦੀ ਯਾਦ ਦੀ ਲਗਨ ਲੱਗੀ ਰਹਿੰਦੀ ਹੈ। ਉਸ ਦਾ ਸਾਰਾ ਤਨ ਸਾਰਾ ਮਨ ਹਰਾ-ਭਰਾ ਹੋ ਜਾਂਦਾ ਹੈ (ਆਤਮਕ ਜੀਵਨ ਦੇ ਰਸ ਨਾਲ ਭਰ ਜਾਂਦਾ ਹੈ), ਉਸ ਦਾ ਮਨ (ਇਉਂ) ਖਿੜ ਪੈਂਦਾ ਹੈ (ਜਿਵੇਂ) ਹਰਾ ਹੋਇਆ ਹੋਇਆ ਬਾਗ਼ ਹੈ। ਗੁਰੂ ਦੀ ਦਿੱਤੀ ਹੋਈ ਆਤਮਕ ਜੀਵਨ ਦੀ ਸੂਝ (ਉਸ ਦੇ ਅੰਦਰ, ਮਾਨੋ) ਦੀਵਾ ਰੌਸ਼ਨੀ ਕਰ ਦੇਂਦਾ ਹੈ (ਜਿਸ ਦੀ ਬਰਕਤ ਨਾਲ ਉਸ ਦੇ ਅੰਦਰੋਂ) ਆਤਮਕ ਜੀਵਨ ਵਲੋਂ ਬੇ-ਸਮਝੀ (ਦਾ) ਹਨੇਰਾ ਮਿਟ ਜਾਂਦਾ ਹੈ। ਹੇ ਹਰੀ! (ਤੇਰਾ) ਦਾਸ ਨਾਨਕ (ਅਜੇਹੇ ਗੁਰਮੁਖਿ ਮਨੁੱਖ ਨੂੰ) ਵੇਖ ਕੇ ਆਤਮਕ ਜੀਵਨ ਹਾਸਲ ਕਰਦਾ ਹੈ (ਤੇ, ਚਾਹੁੰਦਾ ਹੈ ਕਿ) ਭਾਵੇਂ ਇਕ ਪਲ-ਭਰ ਹੀ ਉਸ ਦਾ ਦਰਸ਼ਨ ਹੋਵੇ।੧।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਸ੍ਰੀ ਗੁਰੂ ਰਵੀਦਾਸ ਬਾਣੀ ਅਧਿਐਨ ਕੇਂਦਰ ਲਈ ਪੰਜਾਬ ਸਰਕਾਰ ਨੇ 10.50 ਏਕੜ ਜ਼ਮੀਨ ਦਾ ਕਬਜ਼ਾ ਲਿਆ: ਹਰਪਾਲ ਸਿੰਘ ਚੀਮਾ ਸ੍ਰੀ ਗੁਰੂ ਰਵੀਦਾਸ ਬਾਣੀ ਅਧਿਐਨ ਕੇਂਦਰ ਲਈ ਪੰਜਾਬ ਸਰਕਾਰ ਨੇ 10.50 ਏਕੜ ਜ਼ਮੀਨ ਦਾ ਕਬਜ਼ਾ ਲਿਆ: ਹਰਪਾਲ ਸਿੰਘ ਚੀਮਾ
*ਸ੍ਰੀ ਗੁਰੂ ਰਵੀਦਾਸ ਬਾਣੀ ਅਧਿਐਨ ਕੇਂਦਰ ਲਈ ਪੰਜਾਬ ਸਰਕਾਰ ਨੇ 10.50 ਏਕੜ ਜ਼ਮੀਨ ਦਾ ਕਬਜ਼ਾ ਲਿਆ: ਹਰਪਾਲ ਸਿੰਘ ਚੀਮਾ*   *ਕਰਤਾਰਪੁਰ...
ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਬੈਲ ਗੱਡੀਆਂ ਦੀਆਂ ਦੌੜਾਂ ‘ਤੇ ਰੋਕ ਲੱਗੀ ਸੀ, ਅਸੀਂ ਕਾਨੂੰਨ ਵਿੱਚ ਸੋਧ ਕਰਕੇ ਮੁੜ ਸ਼ੁਰੂ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਭਗਵੰਤ ਮਾਨ ਸਰਕਾਰ ਨੇ ਬੋਰਡ ਪ੍ਰੀਖਿਆ ਦੇਣ ਵਾਲੇ 6,695 ਵਿਲੱਖਣ ਸਮਰੱਥਾ ਵਾਲੇ ਵਿਦਿਆਰਥੀਆਂ ਲਈ 3,255 ਵਿਸ਼ੇਸ਼ ਕੇਂਦਰ ਕੀਤੇ ਸਥਾਪਤ: ਹਰਜੋਤ ਸਿੰਘ ਬੈਂਸ
ਵਪਾਰੀਆਂ ਦੀਆਂ ਮੁਸ਼ਕਿਲਾਂ ਸਬੰਧੀ ਵੱਖ-ਵੱਖ ਵਿਭਾਗਾਂ ਨੇ ਕੀਤਾ ਵਿਚਾਰ ਵਟਾਂਦਰਾ
ਐਸ.ਡੀ.ਐਮ. ਧੂਰੀ ਰਿਸ਼ਭ ਬਾਂਸਲ ਵੱਲੋਂ ਸ਼ਹਿਰ ਦੇ ਸਫ਼ਾਈ ਪ੍ਰਬੰਧਾਂ ਦਾ ਮੌਕੇ ’ਤੇ ਜਾ ਕੇ ਜਾਇਜ਼ਾ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਵੱਲੋਂ ਸਰਕਾਰੀ ਹਾਈ ਸਕੂਲ, ਖਿੱਪਾਂ ਵਾਲੀ ਵਿਖੇ ਮੁਫ਼ਤ ਕਾਨੂੰਨੀ ਸੈਮੀਨਾਰ ਲਗਾਇਆ
ਡਾ.ਬਲਬੀਰ ਸਿੰਘ ਨੇ ਐਲ.ਐਮ.ਐਚ.ਪੀ. ਫੈਲੋਜ਼ ਨੂੰ ਪੰਜਾਬ ਦੀ ਨਸ਼ਾ ਛੁਡਾਊ ਮੁਹਿੰਮ ਵਿੱਚ ‘ਆਸ ਦੀ ਕਿਰਨ’ ਬਣਨ ਲਈ ਪ੍ਰੇਰਿਆ