ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 19-05-2026 ਅੰਗ 711

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 19-05-2026 ਅੰਗ 711

ਟੋਡੀ ਮਹਲਾ ੫ ਘਰੁ ੧ ਦੁਪਦੇ

ੴ ਸਤਿਗੁਰ ਪ੍ਰਸਾਦਿ

॥ ਸੰਤਨ ਅਵਰ ਨ ਕਾਹੂ ਜਾਨੀ ॥ ਬੇਪਰਵਾਹ ਸਦਾ ਰੰਗਿ ਹਰਿ ਕੈ ਜਾ ਕੋ ਪਾਖੁ ਸੁਆਮੀ ॥ ਰਹਾਉ ॥ ਊਚ ਸਮਾਨਾ ਠਾਕੁਰ ਤੇਰੋ ਅਵਰ ਨ ਕਾਹੂ ਤਾਨੀ ॥ ਐਸੋ ਅਮਰੁ ਮਿਲਿਓ ਭਗਤਨ ਕਉ ਰਾਚਿ ਰਹੇ ਰੰਗਿ ਗਿਆਨੀ ॥੧॥ ਰੋਗ ਸੋਗ ਦੁਖ ਜਰਾ ਮਰਾ ਹਰਿ ਜਨਹਿ ਨਹੀ ਨਿਕਟਾਨੀ ॥ ਨਿਰਭਉ ਹੋਇ ਰਹੇ ਲਿਵ ਏਕੈ ਨਾਨਕ ਹਰਿ ਮਨੁ ਮਾਨੀ ॥੨॥੧॥

ਵਿਆਖਿਆ :-  ਹੇ ਭਾਈ! ਜਿਨ੍ਹਾਂ ਦੀ ਮਦਦ ਪਰਮਾਤਮਾ ਕਰਦਾ ਹੈ ਉਹ ਸੰਤ ਜਨ ਕਿਸੇ ਹੋਰ ਦੀ (ਮੁਥਾਜੀ ਕਰਨੀ) ਨਹੀਂ ਜਾਣਦੇ। ਉਹ ਪਰਮਾਤਮਾ ਦੇ ਪਿਆਰ ਵਿਚ (ਟਿਕ ਕੇ) ਸਦਾ ਬੇ-ਪਰਵਾਹ ਰਹਿੰਦੇ ਹਨ।ਰਹਾਉ। (ਹੇ ਭਾਈ! ਉਹ ਸੰਤ ਜਨ ਇਉਂ ਆਖਦੇ ਰਹਿੰਦੇ ਹਨ-) ਹੇ ਮਾਲਕ-ਪ੍ਰਭੂ! ਤੇਰਾ ਸ਼ਾਮਿਆਨਾ (ਸਭ ਸ਼ਾਹਾਂ ਪਾਤਿਸ਼ਾਹਾਂ ਦੇ ਸ਼ਾਮਿਆਨਿਆਂ ਨਾਲੋਂ) ਉੱਚਾ ਹੈ, ਕਿਸੇ ਹੋਰ ਨੇ (ਇਤਨਾ ਉੱਚਾ ਸ਼ਾਮਿਆਨਾ ਕਦੇ) ਨਹੀਂ ਤਾਣਿਆ। ਹੇ ਭਾਈ! ਸੰਤ ਜਨਾਂ ਨੂੰ ਇਹੋ ਜਿਹਾ ਸਦਾ ਕਾਇਮ ਰਹਿਣ ਵਾਲਾ ਹਰੀ ਮਿਲਿਆ ਰਹਿੰਦਾ ਹੈ, ਆਤਮਕ ਜੀਵਨ ਦੀ ਸੂਝ ਵਾਲੇ ਉਹ ਸੰਤ ਜਨ (ਸਦਾ) ਪਰਮਾਤਮਾ ਦੇ ਪ੍ਰੇਮ ਵਿਚ ਹੀ ਮਸਤ ਰਹਿੰਦੇ ਹਨ।੧। ਹੇ ਨਾਨਕ! ਰੋਗ, ਚਿੰਤਾ-ਫ਼ਿਕਰ, ਬੁਢੇਪਾ, ਮੌਤ (-ਇਹਨਾਂ ਦੇ ਸਹਿਮ) ਪਰਮਾਤਮਾ ਦੇ ਸੇਵਕਾਂ ਦੇ ਨੇੜੇ ਭੀ ਨਹੀਂ ਢੁਕਦੇ। ਉਹ ਇਕ ਪਰਮਾਤਮਾ ਵਿਚ ਹੀ ਸੁਰਤਿ ਜੋੜ ਕੇ (ਦੁਨੀਆ ਦੇ ਡਰਾਂ ਵਲੋਂ) ਨਿਡਰ ਰਹਿੰਦੇ ਹਨ ਉਹਨਾਂ ਦਾ ਮਨ ਪ੍ਰਭੂ ਦੀ ਯਾਦ ਵਿਚ ਹੀ ਪਤੀਜਿਆ ਰਹਿੰਦਾ ਹੈ।੨।੧।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਤੋਂ ਬਾਅਦ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਚੀਨ ਜਾਣਗੇ,ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਮੁਲਾਕਾਤ ਕਰਨਗੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਤੋਂ ਬਾਅਦ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਚੀਨ ਜਾਣਗੇ,ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਮੁਲਾਕਾਤ ਕਰਨਗੇ
Russia,19,May,2026,(Azad Soch News):-  ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਚੀਨ ਦੌਰੇ ਤੋਂ ਤੁਰੰਤ ਬਾਅਦ ਹੁਣ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ 19...
ਦਿੱਲੀ ਵਿੱਚ ਟੈਕਸੀ ਡਰਾਈਵਰ ਤਿੰਨ ਦਿਨਾਂ ਲਈ ਹੜਤਾਲ 'ਤੇ ਰਹਿਣਗੇ
 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ ਇਕ ਹੋਰ ਗਲੋਬਲ ਰਿਕਾਰਡ,ਸਵੀਡਨ ਦੇ ਸਰਵਉੱਚ ਸਨਮਾਨ ਨਾਲ ਹੋਏ ਸਨਮਾਨਿਤ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 19-05-2026 ਅੰਗ 711
ਝੋਨੇ ਵਿੱਚ ਬੀਜ ਸੋਧ ਤੇ ਸੰਤੁਲਿਤ ਪੌਸ਼ਟਿਕ ਤੱਤਾਂ ਦੇ ਪ੍ਰਬੰਧਨ ਬਾਰੇ ਪਿੰਡ ਬਰਸਾਲਪੁਰ ਵਿਖੇ ਇੱਕ ਰੋਜਾ ਸਿਖਲਾਈ ਪ੍ਰੋਗਰਾਮ ਦਾ ਕੀਤਾ ਆਯੋਜਨ
ਗੈਂਗਸਟਰਾਂ ‘ਤੇ ਵਾਰ ਦਾ 118ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਂਈਂ ਛਾਪੇਮਾਰੀ ; 271 ਗ੍ਰਿਫ਼ਤਾਰ
ਪੰਜਾਬ ਸਰਕਾਰ ਨੇ ਸੀ.ਟੀ ਯੂਨੀਵਰਸਿਟੀ ਵਿੱਚ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ‘ਤੇ ਵਿਸ਼ੇਸ਼ ਸੈਮੀਨਾਰ ਆਯੋਜਿਤ ਕੀਤਾ