ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 20-02-2026 ਅੰਗ 485

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 20-02-2026 ਅੰਗ 485

ਆਸਾ ॥

ਆਨੀਲੇ ਕੁੰਭ ਭਰਾਈਲੇ ਊਦਕ ਠਾਕੁਰ ਕਉ ਇਸਨਾਨੁ ਕਰਉ ॥ ਬਇਆਲੀਸ ਲਖ ਜੀ ਜਲ ਮਹਿ ਹੋਤੇ ਬੀਠਲੁ ਭੈਲਾ ਕਾਇ ਕਰਉ ॥੧॥ ਜਤ੍ਰ ਜਾਉ ਤਤ ਬੀਠਲੁ ਭੈਲਾ ॥ ਮਹਾ ਅਨੰਦ ਕਰੇ ਸਦ ਕੇਲਾ ॥੧॥ ਰਹਾਉ ॥ ਆਨੀਲੇ ਫੂਲ ਪਰੋਈਲੇ ਮਾਲਾ ਠਾਕੁਰ ਕੀ ਹਉ ਪੂਜ ਕਰਉ ॥ ਪਹਿਲੇ ਬਾਸੁ ਲਈ ਹੈ ਭਵਰਹ ਬੀਠਲ ਭੈਲਾ ਕਾਇ ਕਰਉ ॥੨॥ ਆਨੀਲੇ ਦੂਧੁ ਰੀਧਾਈਲੇ ਖੀਰੰ ਠਾਕੁਰ ਕਉ ਨੈਵੇਦੁ ਕਰਉ ॥ ਪਹਿਲੇ ਦੂਧੁ ਬਿਟਾਰਿਓ ਬਛਰੈ ਬੀਠਲੁ ਭੈਲਾ ਕਾਇ ਕਰਉ ॥੩॥ ਈਭੈ ਬੀਠਲੁ ਊਭੈ ਬੀਠਲੁ ਬੀਠਲ ਬਿਨੁ ਸੰਸਾਰੁ ਨਹੀ ॥ ਥਾਨ ਥਨੰਤਰਿ ਨਾਮਾ ਪ੍ਰਣਵੈ ਪੂਰਿ ਰਹਿਓ ਤੂੰ ਸਰਬ ਮਹੀ ॥੪॥੨॥

ਅਰਥ: ਘੜਾ ਲਿਆ ਕੇ (ਉਸ ਵਿਚ) ਪਾਣੀ ਭਰਾ ਕੇ (ਜੇ) ਮੈਂ ਮੂਰਤੀ ਨੂੰ ਇਸ਼ਨਾਨ ਕਰਾਵਾਂ (ਤਾਂ ਉਹ ਇਸ਼ਨਾਨ ਪਰਵਾਨ ਨਹੀਂ, ਪਾਣੀ ਜੂਠਾ ਹੈ, ਕਿਉਂਕਿ) ਪਾਣੀ ਵਿਚ ਬਿਤਾਲੀ ਲੱਖ (ਜੂਨਾਂ ਦੇ) ਜੀਵ ਰਹਿੰਦੇ ਹਨ। (ਪਰ ਮੇਰਾ) ਨਿਰਲੇਪ ਪ੍ਰਭੂ ਤਾਂ ਪਹਿਲਾਂ ਹੀ (ਉਹਨਾਂ ਜੀਵਾਂ ਵਿਚ) ਵੱਸਦਾ ਸੀ (ਤੇ ਇਸ਼ਨਾਨ ਕਰ ਰਿਹਾ ਸੀ; ਤਾਂ ਫਿਰ ਮੂਰਤੀ ਨੂੰ) ਮੈਂ ਕਾਹਦੇ ਲਈ ਇਸ਼ਨਾਨ ਕਰਾਵਾਂ?।1।ਮੈਂ ਜਿੱਧਰ ਜਾਂਦਾ ਹਾਂ, ਉੱਧਰ ਹੀ ਨਿਰਲੇਪ ਪ੍ਰਭੂ ਮੌਜੂਦ ਹੈ (ਸਭ ਜੀਵਾਂ ਵਿਚ ਵਿਆਪਕ ਹੋ ਕੇ) ਬੜੇ ਅਨੰਦ ਚੋਜ ਤਮਾਸ਼ੇ ਕਰ ਰਿਹਾ ਹੈ।1। ਰਹਾਉ।ਫੁੱਲ ਲਿਆ ਕੇ ਤੇ ਮਾਲਾ ਪ੍ਰੋ ਕੇ ਜੇ ਮੈਂ ਮੂਰਤੀ ਦੀ ਪੂਜਾ ਕਰਾਂ (ਤਾਂ ਉਹ ਫੁੱਲ ਜੂਠੇ ਹੋਣ ਕਰ ਕੇ ਉਹ ਪੂਜਾ ਪਰਵਾਨ ਨਹੀਂ, ਕਿਉਂਕਿ ਉਹਨਾਂ ਫੁੱਲਾਂ ਦੀ) ਸੁਗੰਧੀ ਪਹਿਲਾਂ ਭੌਰੇ ਨੇ ਲੈ ਲਈ; (ਪਰ ਮੇਰਾ) ਬੀਠਲ ਤਾਂ ਪਹਿਲਾਂ ਹੀ (ਉਸ ਭੌਰੇ ਵਿਚ) ਵੱਸਦਾ ਸੀ (ਤੇ ਸੁਗੰਧੀ ਲੈ ਰਿਹਾ ਸੀ, ਤਾਂ ਫਿਰ ਇਹਨਾਂ ਫੁੱਲਾਂ ਨਾਲ) ਮੂਰਤੀ ਦੀ ਪੂਜਾ ਮੈਂ ਕਾਹਦੇ ਲਈ ਕਰਾਂ?।2।ਦੁੱਧ ਲਿਆ ਕੇ ਖੀਰ ਰਿੰਨ੍ਹਾ ਕੇ ਜੇ ਮੈਂ ਇਹ ਖਾਣ ਵਾਲਾ ਉੱਤਮ ਪਦਾਰਥ ਮੂਰਤੀ ਅੱਗੇ ਭੇਟ ਰੱਖਾਂ (ਤਾਂ ਦੁੱਧ ਜੂਠਾ ਹੋਣ ਕਰ ਕੇ ਭੋਜਨ ਪਰਵਾਨ ਨਹੀਂ, ਕਿਉਂਕਿ ਚੋਣ ਵੇਲੇ) ਪਹਿਲਾਂ ਵੱਛੇ ਨੇ ਦੁੱਧ ਜੂਠਾ ਕਰ ਦਿੱਤਾ ਸੀ; (ਪਰ ਮੇਰਾ) ਬੀਠਲ ਤਾਂ ਪਹਿਲਾਂ ਹੀ (ਉਸ ਵੱਛੇ ਵਿਚ) ਵੱਸਦਾ ਸੀ (ਤੇ ਦੁੱਧ ਪੀ ਰਿਹਾ ਸੀ, ਤਾਂ ਇਸ ਮੂਰਤੀ ਅੱਗੇ) ਮੈਂ ਕਿਉਂ ਨੈਵੇਦ ਭੇਟ ਧਰਾਂ?।3।(ਜਗਤ ਵਿਚ) ਹੇਠਾਂ ਉਤਾਂਹ (ਹਰ ਥਾਂ) ਬੀਠਲ ਹੀ ਬੀਠਲ ਹੈ, ਬੀਠਲ ਤੋਂ ਸੱਖਣਾ ਜਗਤ ਰਹਿ ਹੀ ਨਹੀਂ ਸਕਦਾ। ਨਾਮਦੇਵ ਉਸ ਬੀਠਲ ਅੱਗੇ ਬੇਨਤੀ ਕਰਦਾ ਹੈ– (ਹੇ ਬੀਠਲ!) ਤੂੰ ਸਾਰੀ ਸ੍ਰਿਸ਼ਟੀ ਵਿਚ ਹਰ ਥਾਂ ਵਿਚ ਭਰਪੂਰ ਹੈਂ।4।2।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਇਜ਼ਰਾਈਲੀ ਫੌਜ ਨੇ ਲੇਬਨਾਨ ਵਿੱਚ ਹਿਜ਼ਬੁੱਲਾ ਦੇ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਹਵਾਈ ਹਮਲਾ ਕੀਤਾ ਹੈ ਇਜ਼ਰਾਈਲੀ ਫੌਜ ਨੇ ਲੇਬਨਾਨ ਵਿੱਚ ਹਿਜ਼ਬੁੱਲਾ ਦੇ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਹਵਾਈ ਹਮਲਾ ਕੀਤਾ ਹੈ
ਈਰਾਨ, 09, ਅਪ੍ਰੈਲ, 2026, (ਆਜ਼ਾਦ ਸੋਚ ਨਿਊਜ਼):--  ਮੱਧ ਪੂਰਬ (West Asia) ਵਿੱਚ ਹਾਲਾਤ ਇੱਕ ਵਾਰ ਫਿਰ ਬਹੁਤ ਗੰਭੀਰ ਹੋ ਗਏ...
ਵੈਭਵ ਸੂਰਿਆਵੰਸ਼ੀ ਰਾਜਸਥਾਨ ਰਾਇਲਜ਼ ਛੱਡ ਕੇ ਮੁੰਬਈ ਇੰਡੀਅਨਜ਼ ਵਿੱਚ ਸ਼ਾਮਲ ਹੋਣ ਵਾਲਾ ਹੈ!
ਸਬਜਾ ਬੀਜਾਂ ਜਿਨ੍ਹਾਂ ਨੂੰ ਤੁਲਸੀ ਦੇ ਬੀਜ ਵੀ ਕਿਹਾ ਜਾਂਦਾ ਹੈ,ਨੂੰ ਅੱਜ-ਕੱਲ੍ਹ ਇੱਕ ਸੁਪਰਫੂਡ ਵਜੋਂ ਦੇਖਿਆ ਜਾ ਰਿਹਾ ਹੈ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇੱਕ ਅਹਿਮ ਫੈਸਲਾ ਸੁਣਾਉਂਦੇ ਹੋਏ ਦਵਿੰਦਰ ਸਿੰਘ ਢਿੱਲੋਂ ਨੂੰ ਜ਼ਮਾਨਤ ਦੇ ਦਿੱਤੀ ਹੈ
Oppo ਨੇ ਆਪਣੀ A-ਸੀਰੀਜ਼ ਦੇ ਤਹਿਤ ਨਵਾਂ ਸ਼ਕਤੀਸ਼ਾਲੀ ਸਮਾਰਟਫੋਨ Oppo A6s Pro ਲਾਂਚ ਕਰ ਦਿੱਤਾ ਹੈ
ਭਾਰਤ ਸਰਕਾਰ ਨੇ ਅਮਰੀਕਾ ਅਤੇ ਈਰਾਨ ਵਿਚਾਲੇ ਹੋਏ ਸੀਜ਼ਫਾਇਰ (ਜੰਗਬੰਦੀ) ਦੇ ਫੈਸਲੇ ਦਾ ਜ਼ੋਰਦਾਰ ਸਵਾਗਤ ਕੀਤਾ
PGIMER ਚੰਡੀਗੜ੍ਹ ਦਾ ਚਮੜੀ ਰੋਗ ਵਿਗਿਆਨ ਵਿਭਾਗ ਏਸ਼ੀਆ 'ਚੋਂ ਅੱਵਲ