ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 21-02-2026 ਅੰਗ 500

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 21-02-2026 ਅੰਗ 500

ਗੁਜਰੀ ਮਹਲਾ ੫

॥ ਕਬਹੂ ਹਰਿ ਸਿਉ ਚੀਤੁ ਨ ਲਾਇਓ ॥ ਧੰਧਾ ਕਰਤ ਬਿਹਾਨੀ ਅਉਧਹਿ ਗੁਣ ਨਿਧਿ ਨਾਮੁ ਨ ਗਾਇਓ ॥੧॥ ਰਹਾਉ ॥ ਕਉਡੀ ਕਉਡੀ ਜੋਰਤ ਕਪਟੇ ਅਨਿਕ ਜੁਗਤਿ ਕਰਿ ਧਾਇਓ ॥ ਬਿਸਰਤ ਪ੍ਰਭ ਕੇਤੇ ਦੁਖ ਗਨੀਅਹਿ ਮਹਾ ਮੋਹਨੀ ਖਾਇਓ ॥੧॥ਕਰਹੁ ਅਨੁਗ੍ਰਹੁ ਸੁਆਮੀ ਮੇਰੇ ਗਨਹੁ ਨ ਮੋਹਿ ਕਮਾਇਓ ॥ ਗੋਬਿੰਦ ਦਇਆਲ ਕ੍ਰਿਪਾਲ ਸੁਖ ਸਾਗਰ ਨਾਨਕ ਹਰਿ ਸਰਣਾਇਓ ॥੨॥੧੬॥੨੫॥ 

ਅਰਥ: (ਮਾਇਆ-ਮੋਹਿਆ ਜੀਵ) ਕਦੇ ਆਪਣਾ ਮਨ ਪਰਮਾਤਮਾ (ਦੇ ਚਰਨਾਂ) ਨਾਲ ਨਹੀਂ ਜੋੜਦਾ। (ਮਾਇਆ ਦੀ ਖ਼ਾਤਰ) ਦੌੜ-ਭੱਜ ਕਰਦਿਆਂ (ਇਸ ਦੀ) ਉਮਰ ਗੁਜ਼ਰ ਜਾਂਦੀ ਹੈ ਸਾਰੇ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦਾ ਨਾਮ ਨਹੀਂ ਜਪਦਾ ॥੧॥ ਰਹਾਉ॥ ਠੱਗੀ ਨਾਲ ਇਕ ਇਕ ਕੌਡੀ ਕਰ ਕੇ ਮਾਇਆ ਇਕੱਠੀ ਕਰਦਾ ਰਹਿੰਦਾ ਹੈ ਅਨੇਕਾਂ ਢੰਗ ਵਰਤ ਕੇ ਮਾਇਆ ਦੀ ਖ਼ਾਤਰ ਦੌੜਿਆ ਫਿਰਦਾ ਹੈ। ਪਰਮਾਤਮਾ ਦਾ ਨਾਮ ਭੁਲਾਣ ਦੇ ਕਾਰਨ ਇਸ ਨੂੰ ਅਨੇਕਾਂ ਹੀ ਦੁੱਖ ਆ ਵਾਪਰਦੇ ਹਨ। ਮਨ ਨੂੰ ਮੋਹ ਲੈਣ ਵਾਲੀ ਪ੍ਰਬਲ ਮਾਇਆ ਇਸ ਦੇ ਆਤਮਕ ਜੀਵਨ ਨੂੰ ਖਾ ਜਾਂਦੀ ਹੈ ॥੧॥ ਹੇ ਨਾਨਕ! ਆਖ-) ਹੇ ਗੋਬਿੰਦ! ਹੇ ਦਇਆਲ! ਹੇ ਕ੍ਰਿਪਾਲ! ਹੇ ਸੁਖਾਂ ਦੇ ਸਮੁੰਦਰ! ਹੇ ਹਰੀ! ਮੈਂ ਤੇਰੀ ਸਰਨ ਆਇਆ ਹਾਂ। ਹੇ ਮੇਰੇ ਮਾਲਕ! ਮੇਰੇ ਉਤੇ ਮੇਹਰ ਕਰ, ਮੇਰੇ ਕੀਤੇ ਕਰਮਾਂ ਵਲ ਧਿਆਨ ਨਾਹ ਕਰੀਂ।੨।੧੬।੨੫।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੀਆਂ ਵੱਖ—ਵੱਖ ਦਾਣਾ ਮੰਡੀਆਂ ਦਾ ਲਿਆ ਜਾਇਜ਼ਾ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੀਆਂ ਵੱਖ—ਵੱਖ ਦਾਣਾ ਮੰਡੀਆਂ ਦਾ ਲਿਆ ਜਾਇਜ਼ਾ
ਮਲੋਟ / ਸ੍ਰੀ ਮੁਕਤਸਰ ਸਾਹਿਬ, 16 ਅਪ੍ਰੈਲ-        ਖੇਤੀਬਾੜੀ,ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ...
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਹਲਕੇ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਚੀਮਾ ਵਿਖੇ ਲਗਭਗ 04 ਕਰੋੜ 57 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਇਸ਼ਾਂਕ ਕੁਮਾਰ ਨੇ ਦਾਣਾ ਮੰਡੀ ‘ਚ ਸ਼ੁਰੂ ਕਰਵਾਈ ਕਣਕ ਦੀ ਖਰੀਦ
ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!
ਸਾਂਸਦ ਮਾਲਵਿੰਦਰ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਦੇ ਮੁੱਦੇ 'ਤੇ ਮਜ਼ਬੂਤੀ ਨਾਲ ਪਾਰਟੀ ਦਾ ਪੱਖ ਰੱਖਿਆ
ਪਿਛਲੀਆਂ ਸਰਕਾਰਾਂ ਨੇ ਜਾਣਬੁੱਝ ਕੇ ਬੇਅਦਬੀ ਖਿਲਾਫ਼ ਕਮਜ਼ੋਰ ਕਾਨੂੰਨ ਬਣਾਇਆ, ਉਨ੍ਹਾਂ ਨੂੰ ਪਤਾ ਸੀ ਕਿ ਉਹ ਖੁਦ ਹੀ ਫਸਣਗੇ-ਭਗਵੰਤ ਸਿੰਘ ਮਾਨ