ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 21-04-2026 ਅੰਗ 666

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 21-04-2026 ਅੰਗ 666

ਧਨਾਸਰੀ ਮਹਲਾ ੪ ਘਰੁ ੧ ਚਉਪਦੇ

ੴ ਸਤਿਗੁਰ ਪ੍ਰਸਾਦਿ

॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥ ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥ ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥ ਹਰਿ ਹਰਿ ਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥ ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ਜਪਿ ਹਰਿ ਹਰਿ ਹਉਮੈ ਮਾਰੀ ॥੩॥ ਹਰਿ ਹਰਿ ਅਗਮ ਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥ ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨਕ ਪੈਜ ਸਵਾਰੀ ॥੪॥੧॥


ਰਾਗ ਧਨਾਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਪ੍ਰਭੂ! ਤੇਰੇ ਜੇਹੜੇ ਸੰਤ ਜੇਹੜੇ ਭਗਤ ਤੇਰਾ ਸਿਮਰਨ ਕਰਦੇ ਹਨ, ਤੂੰ ਉਹਨਾਂ ਦੇ (ਪਿਛਲੇ ਕੀਤੇ) ਸਾਰੇ ਪਾਪ ਦੂਰ ਕਰਨ ਵਾਲਾ ਹੈਂ। ਹੇ ਮਾਲਕ-ਪ੍ਰਭੂ! ਸਾਡੇ ਉੱਤੇ ਭੀ ਮੇਹਰ ਕਰ, (ਸਾਨੂੰ ਉਸ) ਸਾਧ ਸੰਗਤ ਵਿਚ ਰੱਖ ਜੇਹੜੀ ਤੈਨੂੰ ਪਿਆਰੀ ਲੱਗਦੀ ਹੈ ॥੧॥ ਹੇ ਹਰੀ! ਹੇ ਪ੍ਰਭੂ! ਮੈਂ ਤੇਰੇ ਗੁਣ ਬਿਆਨ ਨਹੀਂ ਕਰ ਸਕਦਾ। ਅਸੀਂ ਜੀਵ ਪਾਪੀ ਹਾਂ, ਪਾਪਾਂ ਵਿਚ ਡੁੱਬੇ ਰਹਿੰਦੇ ਹਾਂ, ਜਿਵੇਂ ਪੱਥਰ ਪਾਣੀ ਵਿਚ ਡੁੱਬੇ ਰਹਿੰਦੇ ਹਨ। ਮੇਹਰ ਕਰ, ਸਾਨੂੰ ਪੱਥਰਾਂ (ਪੱਥਰ-ਦਿਲਾਂ) ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ ॥ਰਹਾਉ॥ ਹੇ ਭਾਈ! ਜਿਵੇਂ ਸੋਨਾ ਅੱਗ ਵਿਚ ਤਪਾਇਆਂ ਉਸ ਦੀ ਸਾਰੀ ਮੈਲ ਕੱਟੀ ਜਾਂਦੀ ਹੈ, ਲਾਹ ਦਿੱਤੀ ਜਾਂਦੀ ਹੈ, ਤਿਵੇਂ ਜੀਵਾਂ ਦੇ ਅਨੇਕਾਂ ਜਨਮਾਂ ਦੇ ਚੰਬੜੇ ਹੋਏ ਪਾਪਾਂ ਦਾ ਜ਼ਹਰ ਪਾਪਾਂ ਦਾ ਜੰਗਾਲ ਸਾਧ ਸੰਗਤ ਦੀ ਸਰਨ ਪੈ ਕੇ ਸੋਧਿਆ ਜਾਂਦਾ ਹੈ ॥੨॥ (ਹੇ ਭਾਈ!) ਮੈਂ (ਭੀ) ਦਿਨ ਰਾਤ ਪਰਮਾਤਮਾ ਦੇ ਨਾਮ ਦਾ ਜਾਪ ਜਪਦਾ ਹਾਂ, ਨਾਮ ਜਪ ਕੇ ਉਸ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹਾਂ। ਹੇ ਭਾਈ! ਪਰਮਾਤਮਾ ਦਾ ਨਾਮ ਜਗਤ ਵਿਚ ਐਸੀ ਦਵਾਈ ਹੈ ਜੋ ਆਪਣਾ ਅਸਰ ਕਰਨੋਂ ਕਦੇ ਨਹੀਂ ਖੁੰਝਦੀ। ਇਹ ਨਾਮ ਜਪ ਕੇ (ਅੰਦਰੋਂ) ਹਉਮੈ ਮੁਕਾ ਸਕੀਦੀ ਹੈ ॥੩॥ ਨਾਨਕ ਜੀ ! (ਆਖ-) ਹੇ ਅਪਹੁੰਚ! ਹੇ ਮਨੁੱਖਾਂ ਦੀ ਸਮਝ ਤੋਂ ਪਰੇ! ਹੇ ਪਰੇ ਤੋਂ ਪਰੇ! ਹੇ ਸਰਬ-ਵਿਆਪਕ! ਹੇ ਬੇਅੰਤ! ਹੇ ਜਗਤ ਦੇ ਜੀਵਨ! ਆਪਣੇ ਦਾਸਾਂ ਉਤੇ ਮੇਹਰ ਕਰ, ਤੇ, (ਇਸ ਵਿਕਾਰ-ਭਰੇ ਸੰਸਾਰ-ਸਮੁੰਦਰ ਵਿਚੋਂ) ਦਾਸਾਂ ਦੀ ਲਾਜ ਰੱਖ ਲੈ ॥੪॥੧॥

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

 

Advertisement

Latest News

ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ
• ਫਲੋਰਿਸ ਜਾਨ ਬੋਵਲੈਂਡਰ ਨੇ ਪੰਜਾਬ ਆਉਣ ਦਾ ਸੱਦਾ ਕੀਤਾ ਸਵੀਕਾਰ, ਪੰਜਾਬ ਦੀ ਹਾਕੀ ਨੂੰ ਨਵੀਆਂ ਉਚਾਈਆਂ ਉੱਤੇ ਲੈ ਜਾਣ...
ਭਾਰਤ-ਅਮਰੀਕਾ ਵਪਾਰ ਸਮਝੌਤੇ ਨੂੰ ਲੈ ਕੇ ਵਾਸ਼ਿੰਗਟਨ ਵਿੱਚ ਗੱਲਬਾਤ ਦਾ ਇੱਕ ਨਵਾਂ ਦੌਰ ਸ਼ੁਰੂ ਹੋ ਗਿਆ ਹੈ
IPL 2026: ਮੁੰਬਈ ਦੀ ਸ਼ਾਨਦਾਰ ਜਿੱਤ ਨਾਲ ਅੰਕ ਸੂਚੀ ਵਿੱਚ ਵੱਡਾ ਬਦਲਾਅ,,,,,,
ਇਮਰਾਨ ਹਾਸ਼ਮੀ ਦੀ ਅਗਲੀ ਫਿਲਮ, "ਆਵਾਰਪਣ 2" ਦਾ ਬੇਸਬਰੀ ਨਾਲ ਇੰਤਜ਼ਾਰ ਕੀਤਾ ਜਾ ਰਿਹਾ ਹੈ
ਦਿੱਲੀ-ਦੇਹਰਾਦੂਨ ਐਕਸਪ੍ਰੈਸਵੇਅ ਖੁੱਲ੍ਹ ਗਿਆ,ਦੂਰੀ ਸਿਰਫ਼ 2.5 ਘੰਟਿਆਂ ਵਿੱਚ ਤੈਅ ਹੋਣ ਦਾ ਦਾਅਵਾ ਕੀਤਾ ਗਿਆ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 21-04-2026 ਅੰਗ 666
ਇਸ ਕਦਮ ਦਾ ਉਦੇਸ਼ ਫਸਲੀ ਵਿਭਿੰਨਤਾ ਨੂ ਵੱਡਾ ਹੁਲਾਰਾ ਦੇ ਕੇ ਪੰਜਾਬ ਦੇ ਕਿਸਾਨਾਂ ਦੀ ਤਕਦੀਰ ਬਦਲਣਾ