ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 22-02-2026 ਅੰਗ 680

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 22-02-2026 ਅੰਗ 680

ਧਨਾਸਰੀ ਮਹਲਾ ੫

॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥

ਅਰਥ: ਹੇ ਭਾਈ! (ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧। ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ)।ਰਹਾਉ। ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ। ਹੇ ਨਾਨਕ! ਆਖ-(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਸ਼ਾਓਮੀ ਨੇ ਭਾਰਤੀ ਬਾਜ਼ਾਰ ਵਿੱਚ ਆਪਣੇ ਬਜਟ-ਫ੍ਰੈਂਡਲੀ ਸਮਾਰਟਫੋਨ Redmi A7 Pro 5G ਦੀ ਵਿਕਰੀ ਅਧਿਕਾਰਤ ਤੌਰ 'ਤੇ ਸ਼ੁਰੂ ਸ਼ਾਓਮੀ ਨੇ ਭਾਰਤੀ ਬਾਜ਼ਾਰ ਵਿੱਚ ਆਪਣੇ ਬਜਟ-ਫ੍ਰੈਂਡਲੀ ਸਮਾਰਟਫੋਨ Redmi A7 Pro 5G ਦੀ ਵਿਕਰੀ ਅਧਿਕਾਰਤ ਤੌਰ 'ਤੇ ਸ਼ੁਰੂ
ਨਵੀਂ ਦਿੱਲੀ, 16, ਅਪ੍ਰੈਲ, 2026, (ਆਜ਼ਾਦ ਸੋਚ ਖ਼ਬਰਾਂ):-   ਸ਼ਾਓਮੀ (Xiaomi) ਨੇ ਭਾਰਤੀ ਬਾਜ਼ਾਰ ਵਿੱਚ ਆਪਣੇ ਬਜਟ-ਫ੍ਰੈਂਡਲੀ ਸਮਾਰਟਫੋਨ Redmi A7 Pro...
ਖਰਬੂਜ਼ਾ ਸਵਾਦਿਸ਼ਟ ਹੋਣ ਦੇ ਨਾਲ-ਨਾਲ ਸਿਹਤ ਲਈ ਵੀ ਫ਼ਾਇਦੇਮੰਦ 
ਹਰਿਆਣਾ ਦੇ ਕੈਬਨਿਟ ਮੰਤਰੀ ਅਨਿਲ ਵਿਜ ਨੇ ਪ੍ਰਸ਼ਾਸਨਿਕ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਇੱਕ ਬਹੁਤ ਹੀ ਸਖ਼ਤ ਅਤੇ ਅਹਿਮ ਫੈਸਲਾ ਲਿਆ
ਸੰਸਦ ਦਾ ਵਿਸ਼ੇਸ਼ ਸੈਸ਼ਨ ਅੱਜ ਕਾਫ਼ੀ ਹੰਗਾਮੇ ਭਰਿਆ ਰਿਹਾ,ਮਹਿਲਾ ਰਾਖਵਾਂਕਰਨ ਨਾਲ ਜੁੜੇ 3 ਸੋਧ ਬਿੱਲ ਲੋਕ ਸਭਾ ‘ਚ ਪੇਸ਼
ਚੰਡੀਗੜ੍ਹ ਵਿੱਚ ਅੱਜ ਇੱਕ ਵਾਰ ਫਿਰ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲਣ ਕਾਰਨ ਦਹਿਸ਼ਤ ਦਾ ਮਾਹੌਲ ਬਣ ਗਿਆ
ਹਰਿਆਣਾ ਦੇ ਕਿਸਾਨਾਂ ਨੂੰ ਕੇਂਦਰ ਤੋਂ ਵੱਡੀ ਰਾਹਤ,ਕਣਕ ਦੇ ਨੁਕਸਾਨ ਦੀ ਸੀਮਾ ਇੰਨੀ ਪ੍ਰਤੀਸ਼ਤ ਵਧਾਈ ਗਈ
ਈਰਾਨ ਅਤੇ ਅਮਰੀਕਾ ਵਿਚਕਾਰ ਜਾਰੀ ਤਣਾਅ ਨੂੰ ਘੱਟ ਕਰਨ ਲਈ ਕੂਟਨੀਤਕ ਪੱਧਰ 'ਤੇ ਵੱਡੀਆਂ ਹਲਚਲਾਂ ਸ਼ੁਰੂ