ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 22-03-2026 ਅੰਗ 740

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 22-03-2026 ਅੰਗ 740

ਸੂਹੀ ਮਹਲਾ ੫

॥ ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥ ਸਾਧਸੰਗਿ ਜਨਮ ਮਰਣ ਨਿਵਾਰੀ ॥ ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥ ਕਾਮ ਕ੍ਰੋਧ ਲੋਭ ਮੋਹ ਤਜਾਰੀ ॥ ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥ ਕਹੁ ਨਾਨਕ ਇਹੁ ਤਤੁ ਬੀਚਾਰੀ ॥ ਰਾਮ ਨਾਮ ਜਪਿ ਪਾਰਿ ਉਤਾਰੀ ॥੪॥੧੨॥੧੮॥
 

ਅਰਥ: ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਮੈਂ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਧਿਆਨ ਧਰਦਾ ਹਾਂ, ਅਤੇ ਆਪਣੀ ਜੀਭ ਨਾਲ ਪਰਮਾਤਮਾ (ਦੇ ਨਾਮ) ਦਾ ਜਾਪ ਜਪਦਾ ਹਾਂ ॥੧॥ ਹੇ ਭਾਈ! ਗੁਰੂ ਦੀ ਹਸਤੀ ਮਨੁੱਖਾ ਜੀਵਨ ਦਾ ਫਲ ਦੇਣ ਵਾਲੀ ਹੈ। ਮੈਂ (ਗੁਰੂ ਦੇ) ਦਰਸਨ ਤੋਂ ਸਦਕੇ ਜਾਂਦਾ ਹਾਂ। ਗੁਰੂ ਦੇ ਕੋਮਲ ਚਰਨਾਂ ਨੂੰ ਮੈਂ ਆਪਣੇ ਮਨ ਦਾ ਜਿੰਦ ਦਾ ਆਸਰਾ ਬਣਾਂਦਾ ਹਾਂ ॥੧॥ ਰਹਾਉ ॥ ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਮੈਂ ਜਨਮ ਮਰਨ ਦਾ ਗੇੜ ਮੁਕਾ ਲਿਆ ਹੈ, ਅਤੇ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਕੰਨਾਂ ਨਾਲ ਸੁਣ ਕੇ (ਇਸ ਨੂੰ ਮੈਂ ਆਪਣੇ ਜੀਵਨ ਦਾ) ਆਸਰਾ ਬਣਾ ਰਿਹਾ ਹਾਂ ॥੨॥ ਹੇ ਭਾਈ! (ਗੁਰੂ ਦੀ ਬਰਕਤਿ ਨਾਲ) ਮੈਂ ਕਾਮ ਕ੍ਰੋਧ ਲੋਭ ਮੋਹ (ਆਦਿਕ) ਨੂੰ ਤਿਆਗਿਆ ਹੈ। ਹਿਰਦੇ ਵਿਚ ਪ੍ਰਭੂ-ਨਾਮ ਨੂੰ ਪੱਕਾ ਕਰ ਕੇ ਟਿਕਾਣਾ, ਦੂਜਿਆਂ ਦੀ ਸੇਵਾ ਕਰਨੀ, ਆਚਰਨ ਨੂੰ ਪਵਿਤ੍ਰ ਰੱਖਣਾ – ਇਹ ਮੈਂ ਚੰਗੀ ਜੀਵਨ-ਮਰਯਾਦਾ ਬਣਾ ਲਈ ਹੈ ॥੩॥ ਨਾਨਕ ਜੀ ਆਖਦੇ ਹਨ – (ਹੇ ਭਾਈ! ਤੂੰ ਭੀ) ਇਹ ਅਸਲੀਅਤ ਆਪਣੇ ਮਨ ਵਿਚ ਵਸਾ ਲੈ, ਅਤੇ ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪ ਕੇ (ਆਪਣੇ ਆਪ ਨੂੰ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈ ॥੪॥੧੨॥੧੮॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

 

Advertisement

Latest News

ਭਾਰਤ ਸਰਕਾਰ ਨੇ ਦੇਸ਼ ਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਇੱਕ ਬਹੁਤ ਵੱਡਾ ਕਦਮ ਚੁੱਕਿਆ ਹੈ ਭਾਰਤ ਸਰਕਾਰ ਨੇ ਦੇਸ਼ ਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਇੱਕ ਬਹੁਤ ਵੱਡਾ ਕਦਮ ਚੁੱਕਿਆ ਹੈ
ਸਰਕਾਰ ਰੱਖਿਆ ਖੇਤਰ ਦੇ 6 ਪ੍ਰਮੁੱਖ ਪ੍ਰਾਜੈਕਟਾਂ 'ਤੇ 2.19 ਲੱਖ ਕਰੋੜ ਰੁਪਏ ਖ਼ਰਚ ਕਰਨ ਜਾ ਰਹੀ ਹੈ
ਚੁਕੰਦਰ ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ
'ਕੈਰੀ ਆਨ ਜੱਟਾ 4' ਵਿੱਚ ਜਸਵਿੰਦਰ ਭੱਲਾ ਜੀ ਨੂੰ AI ਅਤੇ CGI ਤਕਨੀਕ ਰਾਹੀਂ ਮੁੜ ਪਰਦੇ 'ਤੇ ਲਿਆਂਦਾ ਜਾ ਰਿਹਾ ਹੈ
ਈਰਾਨ ਦੇ ਸਭ ਤੋਂ ਮਹੱਤਵਪੂਰਨ ਪ੍ਰਮਾਣੂ ਕੇਂਦਰ ਨਤਾਨਜ਼ 'ਤੇ ਹੋਏ ਤਾਜ਼ਾ ਹਮਲੇ ਨੇ ਪੂਰੀ ਦੁਨੀਆ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ 2' ਬਾਕਸ ਆਫਿਸ 'ਤੇ ਲਗਾਤਾਰ ਨਵੇਂ ਰਿਕਾਰਡ ਬਣਾ ਰਹੀ ਹੈ
ਸ਼ਾਓਮੀ ਨੇ ਆਪਣਾ ਨਵਾਂ ਫਲੈਗਸ਼ਿਪ ਟੈਬਲੇਟ Xiaomi Pad 8 ਭਾਰਤੀ ਬਾਜ਼ਾਰ ਵਿੱਚ ਲਾਂਚ ਕਰ ਦਿੱਤਾ ਹੈ
ਜਪਾਨੀ ਕੰਪਨੀ TDK Corporation ਵੱਲੋਂ ਹਰਿਆਣਾ ਵਿੱਚ ₹4,000 ਕਰੋੜ ਦਾ ਨਿਵੇਸ਼,ਸੂਬੇ ਨੂੰ 'ਬੈਟਰੀ ਹੱਬ' ਬਣਾਉਣ ਵੱਲ ਇੱਕ ਵੱਡਾ ਕਦਮ ਹੈ