ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 22-06-2026 ਅੰਗ 592

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 22-06-2026 ਅੰਗ 592

ਸਲੋਕੁ ਮਃ ੩ ॥


ਗੁਰਮੁਖਿ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ ਪਿਆਰੁ ॥

ਸਬਦੈ ਸਾਦੁ ਨ ਆਇਓ ਮਰਿ ਜਨਮੈ ਵਾਰੋ ਵਾਰ ॥

ਮਨਮੁਖਿ ਅੰਧੁ ਨ ਚੇਤਈ ਕਿਤੁ ਆਇਆ ਸੈਸਾਰਿ ॥

ਨਾਨਕ ਜਿਨ ਕਉ ਨਦਰਿ ਕਰੇ ਸੇ ਗੁਰਮੁਖਿ ਲੰਘੇ ਪਾਰਿ ॥੧॥ ਮਃ ੩ ॥

ਇਕੋ ਸਤਿਗੁਰੁ ਜਾਗਤਾ ਹੋਰੁ ਜਗੁ ਸੂਤਾ ਮੋਹਿ ਪਿਆਸਿ ॥

ਸਤਿਗੁਰੁ ਸੇਵਨਿ ਜਾਗੰਨਿ ਸੇ ਜੋ ਰਤੇ ਸਚਿ ਨਾਮਿ ਗੁਣਤਾਸਿ ॥

ਮਨਮੁਖਿ ਅੰਧ ਨ ਚੇਤਨੀ ਜਨਮਿ ਮਰਿ ਹੋਹਿ ਬਿਨਾਸਿ ॥

ਨਾਨਕ ਗੁਰਮੁਖਿ ਤਿਨੀ ਨਾਮੁ ਧਿਆਇਆ ਜਿਨ ਕੰਉ ਧੁਰਿ ਪੂਰਬਿ ਲਿਖਿਆਸਿ ॥੨॥

ਪਉੜੀ॥ਹਰਿ ਨਾਮੁ ਹਮਾਰਾ ਭੋਜਨੁ ਛਤੀਹ ਪਰਕਾਰ ਜਿਤੁ ਖਾਇਐ ਹਮ ਕਉ ਤ੍ਰਿਪਤਿ ਭਈ ॥

ਹਰਿ ਨਾਮੁ ਹਮਾਰਾ ਪੈਨਣੁ ਜਿਤੁ ਫਿਰਿ ਨੰਗੇ ਨ ਹੋਵਹ ਹੋਰ ਪੈਨਣ ਕੀ ਹਮਾਰੀ ਸਰਧ ਗਈ ॥

ਹਰਿ ਨਾਮੁ ਹਮਾਰਾ ਵਣਜੁ ਹਰਿ ਨਾਮੁ ਵਾਪਾਰੁ ਹਰਿ ਨਾਮੈ ਕੀ ਹਮ ਕੰਉ ਸਤਿਗੁਰਿ ਕਾਰਕੁਨੀ ਦੀਈ ॥

ਹਰਿ ਨਾਮੈ ਕਾ ਹਮ ਲੇਖਾ ਲਿਖਿਆ ਸਭ ਜਮ ਕੀ ਅਗਲੀ ਕਾਣਿ ਗਈ ॥

ਹਰਿ ਕਾ ਨਾਮੁ ਗੁਰਮੁਖਿ ਕਿਨੈ ਵਿਰਲੈ ਧਿਆਇਆ ਜਿਨ ਕੰਉ ਧੁਰਿ ਕਰਮਿ ਪਰਾਪਤਿ ਲਿਖਤੁ ਪਈ ॥੧੭॥

ਸੋਮਵਾਰ, ੮ ਹਾੜ (ਸੰਮਤ ੫੫੮ ਨਾਨਕਸ਼ਾਹੀ)

(ਅੰਗ: ੫੯੨)

ਪੰਜਾਬੀ ਵਿਆਖਿਆ:-  ਅੰਨ੍ਹੇ ਮਨਮੁਖ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾ ਸੇਵਾ ਕੀਤੀ, ਨਾ ਪਰਮਾਤਮਾ ਦੇ ਨਾਮ ਵਿਚ ਉਸ ਦਾ ਪਿਆਰ ਹੀ ਲੱਗਾ, ਸ਼ਬਦ ਵਿਚ ਰਸ ਭੀ ਨਾ ਆਇਆ, (ਤਾਹੀਏਂ) ਘੜੀ ਮੁੜੀ ਜੰਮਦਾ ਮਰਦਾ ਹੈ; ਜੇ ਅੰਨ੍ਹਾ ਮਨਮੁਖ ਹਰੀ ਨੂੰ ਯਾਦ ਨਹੀਂ ਕਰਦਾ ਤਾਂ ਸੰਸਾਰ ਵਿਚ ਆਉਣ ਦਾ ਕੀਹ ਲਾਭ (ਉਸ ਨੇ ਖੱਟਿਆ)? ਹੇ ਨਾਨਕ! ਜਿਨ੍ਹਾਂ ਮਨੁੱਖਾਂ ਤੇ ਮੇਹਰ ਦੀ ਨਜ਼ਰ ਕਰਦਾ ਹੈ, ਉਹ ਸਤਿਗੁਰੂ ਦੇ ਸਨਮੁਖ ਹੋ ਕੇ (ਸੰਸਾਰ ਸਾਗਰ ਤੋਂ) ਪਾਰ ਉਤਰਦੇ ਹਨ ।੧। ਇਕ ਸਤਿਗੁਰੂ ਹੀ ਸੁਚੇਤ ਹੈ, ਹੋਰ ਸਾਰਾ ਸੰਸਾਰ (ਮਾਇਆ ਦੇ) ਮੋਹ ਵਿਚ ਤੇ ਤਿ੍ਰਸ਼ਨਾ ਵਿਚ ਸੁੱਤਾ ਹੋਇਆ ਹੈ; ਜੋ ਮਨੁੱਖ ਸਤਿਗੁਰੂ ਦੀ ਸੇਵਾ ਕਰਦੇ ਹਨ ਤੇ ਗੁਣਾਂ ਦੇ ਖ਼ਜ਼ਾਨੇ ਸੱਚੇ ਨਾਮ ਵਿਚ ਰੱਤੇ ਹੋਏ ਹਨ, (ਉਹ) ਜਾਗਦੇ ਹਨ । ਅੰਨ੍ਹੇ ਮਨਮੁਖ ਹਰੀ ਨੂੰ ਸਿਮਰਦੇ ਨਹੀਂ, ਜਨਮ ਮਰਨ ਦੇ ਗੇੜ ਵਿਚ ਪੈ ਕੇ ਤਬਾਹ ਹੋ ਰਹੇ ਹਨ; ਹੇ ਨਾਨਕ! ਗੁਰੂ ਦੇ ਸਨਮੁਖ ਹੋ ਕੇ ਉਹਨਾਂ ਨੇ ਨਾਮ ਸਿਮਰਿਆ ਹੈ, ਜਿਨ੍ਹਾਂ ਦੇ ਹਿਰਦੇ ਵਿਚ ਧੁਰ ਮੁੱਢ ਤੋਂ (ਕੀਤੇ ਭਲੇ ਕੰਮਾਂ ਦੇ ਸੰਸਕਾਰਾਂ ਅਨੁਸਾਰ ਲੇਖ) ਲਿਖਿਆ ਪਿਆ ਹੈ ।੨। ਹਰੀ ਦਾ ਨਾਮ ਸਾਡਾ ਛੱਤੀ (੩੬) ਤਰ੍ਹਾਂ ਦਾ (ਭਾਵ, ਕਈ ਸੁਆਦਾਂ ਵਾਲਾ) ਭੋਜਨ ਹੈ, ਜਿਸ ਨੂੰ ਖਾ ਕੇ ਅਸੀ ਰੱਜ ਗਏ ਹਾਂ (ਭਾਵ, ਮਾਇਕ ਪਦਾਰਥਾਂ ਵਲੋਂ ਤਿ੍ਰਪਤ ਹੋ ਗਏ ਹਾਂ) ਹਰੀ ਦਾ ਨਾਮ ਹੀ ਸਾਡੀ ਪੁਸ਼ਾਕ ਹੈ ਜਿਸ ਨੂੰ ਪਹਿਨ ਕੇ ਕਦੇ ਬੇ-ਪੜਦਾ ਨਾਹ ਹੋਵਾਂਗੇ, ਤੇ ਹੋਰ (ਸੁੰਦਰ) ਪੁਸ਼ਾਕਾਂ ਪਾਉਣ ਦੀ ਸਾਡੀ ਚਾਹ ਦੂਰ ਹੋ ਗਈ ਹੈ । ਹਰੀ ਦਾ ਨਾਮ ਸਾਡਾ ਵਣਜ, ਨਾਮ ਹੀ ਸਾਡਾ ਵਪਾਰ ਹੈ ਤੇ ਸਤਿਗੁਰੂ ਨੇ ਸਾਨੂੰ ਨਾਮ ਦੀ ਹੀ ਮੁਖ਼ਤਿਆਰੀ ਦਿੱਤੀ ਹੈ; ਹਰੀ ਦੇ ਨਾਮ ਦਾ ਹੀ ਅਸਾਂ ਲੇਖਾ ਲਿਖਿਆ ਹੈ, (ਜਿਸ ਲੇਖੇ ਕਰ ਕੇ) ਜਮ ਦੀ ਪਹਿਲੀ ਖ਼ੁਸ਼ਾਮਦ ਦੂਰ ਹੋ ਗਈ ਹੈ । ਪਰ ਕਿਸੇ ਵਿਰਲੇ ਗੁਰਮੁਖ ਨੇ ਨਾਮ ਸਿਮਰਿਆ ਹੈ (ਉਹੀ ਸਿਮਰਦੇ ਹਨ) ਜਿਨ੍ਹਾਂ ਨੂੰ ਧੁਰੋਂ ਬਖ਼ਸ਼ਸ਼ ਦੀ ਰਾਹੀਂ (ਪਿਛਲੇ ਕੀਤੇ ਕੰਮਾਂ ਦੇ ਸੰਸਕਾਰਾਂ ਅਨੁਸਾਰ ਉੱਕਰੇ ਹੋਏ) ਲੇਖ ਦੀ ਪਰਾਪਤੀ ਹੋਈ ਹੈ ।੧੭।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਤਹਿਤ ਪੰਜਾਬ ਦੀਆਂ ਔਰਤਾਂ ਨੂੰ 1 ਜੁਲਾਈ ਨੂੰ ₹3,000 ਅਤੇ ਦਲਿਤ ਔਰਤਾਂ ਨੂੰ ₹4,500 ਮਿਲਣਗੇ ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਤਹਿਤ ਪੰਜਾਬ ਦੀਆਂ ਔਰਤਾਂ ਨੂੰ 1 ਜੁਲਾਈ ਨੂੰ ₹3,000 ਅਤੇ ਦਲਿਤ ਔਰਤਾਂ ਨੂੰ ₹4,500 ਮਿਲਣਗੇ
ਨਵੀਂ ਦਿੱਲੀ / 22 ਜੂਨ-       ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...
'ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ 1 ਜੁਲਾਈ ਤੋਂ ਔਰਤਾਂ ਨੂੰ ਮਿਲਣਗੀਆਂ 3 ਕਿਸ਼ਤਾਂ: ਬਲਤੇਜ ਪੰਨੂ
ਅਰਵਿੰਦ ਕੇਜਰੀਵਾਲ ਅਤੇ ਸੀਐਮ ਭਗਵੰਤ ਮਾਨ 'ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ' ਪ੍ਰੋਗਰਾਮਾਂ ਵਿੱਚ ਸ਼ਰਧਾਲੂਆਂ ਨਾਲ ਹੋਣਗੇ ਸ਼ਾਮਲ
ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ
ਗੈਂਗਸਟਰਾਂ ‘ਤੇ ਵਾਰ ਦਾ 153ਵਾਂ ਦਿਨ: ਪੰਜਾਬ ਪੁਲਿਸ ਵੱਲੋਂ 579 ਥਾਈਂ ਛਾਪੇਮਾਰੀ; 337 ਗ੍ਰਿਫ਼ਤਾਰ
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਥਾਰਾ ਅਤੇ ਮੌੜ ਵਿਖੇ ਲੋਕ ਮਿਲਣੀ ਕਰਕੇ ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਰਾਸ਼ਨ ਵੰਡਿਆ
ਪਾਰਦਰਸ਼ੀ ਤਰੀਕੇ ਨਾਲ ਕਰਵਾਈ ਜਾਵੇਗੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ: ਜ਼ਿਲ੍ਹਾ ਚੋਣ ਅਫ਼ਸਰ