ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 23-02-2026 ਅੰਗ 773

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 23-02-2026 ਅੰਗ 773

ਰਾਗੁ ਸੂਹੀ ਮਹਲਾ ੪ ਛੰਤ ਘਰੁ ੧

ੴ ਸਤਿਗੁਰ ਪ੍ਰਸਾਦਿ

॥ ਸਤਿਗੁਰੁ ਪੁਰਖੁ ਮਿਲਾਇ ਅਵਗਣ ਵਿਕਣਾ ਗੁਣ ਰਵਾ ਬਲਿ ਰਾਮ ਜੀਉ ॥ ਹਰਿ ਹਰਿ ਨਾਮੁ ਧਿਆਇ ਗੁਰਬਾਣੀ ਨਿਤ ਨਿਤ ਚਵਾ ਬਲਿ ਰਾਮ ਜੀਉ ॥ਗੁਰਬਾਣੀ ਸਦ ਮੀਠੀ ਲਾਗੀ ਪਾਪ ਵਿਕਾਰ ਗਵਾਇਆ ॥ ਹਉਮੈ ਰੋਗੁ ਗਇਆ ਭਉ ਭਾਗਾ ਸਹਜੇ ਸਹਜਿ ਮਿਲਾਇਆ ॥ ਕਾਇਆ ਸੇਜ ਗੁਰ ਸਬਦਿ ਸੁਖਾਲੀ ਗਿਆਨ ਤਤਿ ਕਰਿ ਭੋਗੋ ॥ ਅਨਦਿਨੁ ਸੁਖਿ ਮਾਣੇ ਨਿਤ ਰਲੀਆ ਨਾਨਕ ਧੁਰਿ ਸੰਜੋਗੋ ॥੧॥

ਰਾਗ ਸੂਹੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ ‘ਛੰਤ’ (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਰਾਮ ਜੀ! ਮੈਂ ਤੈਥੋਂ ਸਦਕੇ ਹਾਂ। ਮੈਨੂੰ ਗੁਰੂ-ਪੁਰਖ ਮਿਲਾ (ਜਿਸ ਦੀ ਰਾਹੀਂ) ਮੈਂ (ਤੇਰੇ) ਗੁਣ ਯਾਦ ਕਰਾਂ, ਅਤੇ (ਇਹਨਾਂ ਗੁਣਾਂ ਦੇ ਵੱਟੇ) ਔਗੁਣ ਵੇਚ ਦਿਆਂ (ਦੂਰ ਕਰ ਦਿਆਂ)। ਹੇ ਹਰੀ! ਤੇਰਾ ਨਾਮ ਸਿਮਰ ਸਿਮਰ ਕੇ ਮੈਂ ਸਦਾ ਹੀ ਗੁਰੂ ਦੀ ਬਾਣੀ ਉਚਾਰਾਂ। ਜਿਸ ਜੀਵ-ਇਸਤ੍ਰੀ ਨੂੰ ਗੁਰੂ ਦੀ ਬਾਣੀ ਸਦਾ ਪਿਆਰੀ ਲੱਗਦੀ ਹੈ, ਉਹ (ਆਪਣੇ ਅੰਦਰੋਂ) ਪਾਪ ਵਿਕਾਰ ਦੂਰ ਕਰ ਲੈਂਦੀ ਹੈ। ਉਸ ਦਾ ਹਉਮੈ ਦਾ ਰੋਗ ਮੁੱਕ ਜਾਂਦਾ ਹੈ, ਹਰੇਕ ਕਿਸਮ ਦਾ ਡਰ-ਸਹਿਮ ਭੱਜ ਜਾਂਦਾ ਹੈ, ਉਹ ਸਦਾ ਸਦਾ ਹੀ ਆਤਮਕ ਅਡੋਲਤਾ ਵਿਚ ਟਿਕੀ ਰਹਿੰਦੀ ਹੈ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੇ ਹਿਰਦੇ ਵਿਚ ਸੇਜ ਸੁਖ ਨਾਲ ਭਰਪੂਰ ਹੋ ਜਾਂਦੀ ਹੈ (ਸੁਖ ਦਾ ਘਰ ਬਣ ਜਾਂਦੀ ਹੈ), ਆਤਮਕ ਜੀਵਨ ਦੀ ਸੂਝ ਦੇ ਮੂਲ-ਪ੍ਰਭੂ ਵਿਚ ਜੁੜ ਕੇ ਉਹ ਪ੍ਰਭੂ ਦੇ ਮਿਲਾਪ ਦਾ ਸੁਖ ਮਾਣਦੀ ਹੈ। ਹੇ ਨਾਨਕ! ਧੁਰ ਦਰਗਾਹ ਤੋਂ ਜਿਸ ਦੇ ਭਾਗਾਂ ਵਿਚ ਸੰਜੋਗ ਲਿਖਿਆ ਹੁੰਦਾ ਹੈ, ਉਹ ਹਰ ਵੇਲੇ ਆਨੰਦ ਵਿਚ ਟਿਕੀ ਰਹਿ ਕੇ ਸਦਾ (ਪ੍ਰਭੂ-ਮਿਲਾਪ ਦਾ) ਸੁਖ ਮਾਣਦੀ ਹੈ ॥੧॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੀਆਂ ਵੱਖ—ਵੱਖ ਦਾਣਾ ਮੰਡੀਆਂ ਦਾ ਲਿਆ ਜਾਇਜ਼ਾ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੀਆਂ ਵੱਖ—ਵੱਖ ਦਾਣਾ ਮੰਡੀਆਂ ਦਾ ਲਿਆ ਜਾਇਜ਼ਾ
ਮਲੋਟ / ਸ੍ਰੀ ਮੁਕਤਸਰ ਸਾਹਿਬ, 16 ਅਪ੍ਰੈਲ-        ਖੇਤੀਬਾੜੀ,ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ...
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਹਲਕੇ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਚੀਮਾ ਵਿਖੇ ਲਗਭਗ 04 ਕਰੋੜ 57 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਇਸ਼ਾਂਕ ਕੁਮਾਰ ਨੇ ਦਾਣਾ ਮੰਡੀ ‘ਚ ਸ਼ੁਰੂ ਕਰਵਾਈ ਕਣਕ ਦੀ ਖਰੀਦ
ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!
ਸਾਂਸਦ ਮਾਲਵਿੰਦਰ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਦੇ ਮੁੱਦੇ 'ਤੇ ਮਜ਼ਬੂਤੀ ਨਾਲ ਪਾਰਟੀ ਦਾ ਪੱਖ ਰੱਖਿਆ
ਪਿਛਲੀਆਂ ਸਰਕਾਰਾਂ ਨੇ ਜਾਣਬੁੱਝ ਕੇ ਬੇਅਦਬੀ ਖਿਲਾਫ਼ ਕਮਜ਼ੋਰ ਕਾਨੂੰਨ ਬਣਾਇਆ, ਉਨ੍ਹਾਂ ਨੂੰ ਪਤਾ ਸੀ ਕਿ ਉਹ ਖੁਦ ਹੀ ਫਸਣਗੇ-ਭਗਵੰਤ ਸਿੰਘ ਮਾਨ