ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 23-04-2026 ਅੰਗ 612

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 23-04-2026 ਅੰਗ 612

ਸੋਰਠਿ ਮਹਲਾ ੫

॥ ਚਰਨ ਕਮਲ ਸਿਉ ਜਾ ਕਾ ਮਨੁ ਲੀਨਾ ਸੇ ਜਨ ਤ੍ਰਿਪਤਿ ਅਘਾਈ ॥ ਗੁਣ ਅਮੋਲ ਜਿਸੁ ਰਿਦੈ ਨ ਵਸਿਆ ਤੇ ਨਰ ਤ੍ਰਿਸਨ ਤ੍ਰਿਖਾਈ ॥੧॥ ਹਰਿ ਆਰਾਧੇ ਅਰੋਗ ਅਨਦਾਈ ॥ ਜਿਸ ਨੋ ਵਿਸਰੈ ਮੇਰਾ ਰਾਮ ਸਨੇਹੀ ਤਿਸੁ ਲਾਖ ਬੇਦਨ ਜਣੁ ਆਈ ॥ ਰਹਾਉ ॥ ਜਿਹ ਜਨ ਓਟ ਗਹੀ ਪ੍ਰਭ ਤੇਰੀ ਸੇ ਸੁਖੀਏ ਪ੍ਰਭ ਸਰਣੇ ॥ ਜਿਹ ਨਰ ਬਿਸਰਿਆ ਪੁਰਖੁ ਬਿਧਾਤਾ ਤੇ ਦੁਖੀਆ ਮਹਿ ਗਨਣੇ ॥੨॥ ਜਿਹ ਗੁਰ ਮਾਨਿ ਪ੍ਰਭੂ ਲਿਵ ਲਾਈ ਤਿਹ ਮਹਾ ਅਨੰਦ ਰਸੁ ਕਰਿਆ ॥ ਜਿਹ ਪ੍ਰਭੂ ਬਿਸਾਰਿ ਗੁਰ ਤੇ ਬੇਮੁਖਾਈ ਤੇ ਨਰਕ ਘੋਰ ਮਹਿ ਪਰਿਆ ॥੩॥ ਜਿਤੁ ਕੋ ਲਾਇਆ ਤਿਤ ਹੀ ਲਾਗਾ ਤੈਸੋ ਹੀ ਵਰਤਾਰਾ ॥ ਨਾਨਕ ਸਹ ਪਕਰੀ ਸੰਤਨ ਕੀ ਰਿਦੈ ਭਏ ਮਗਨ ਚਰਨਾਰਾ ॥੪॥੪॥੧੫॥ 

ਅਰਥ:- ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਮਨ ਪ੍ਰਭੂ ਦੇ ਕੌਲ ਫੁੱਲਾਂ ਵਰਗੇ ਕੋਮਲ ਚਰਨਾਂ ਨਾਲ ਪਰਚ ਜਾਂਦਾ ਹੈ, ਉਹ ਮਨੁੱਖ (ਮਾਇਆ ਵਲੋਂ) ਪੂਰੇ ਤੌਰ ਤੇ ਸੰਤੋਖੀ ਰਹਿੰਦੇ ਹਨ। ਪਰ ਜਿਸ ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ ਅਮੋਲਕ ਗੁਣ ਨਹੀਂ ਆ ਵੱਸਦੇ, ਉਹ ਮਨੁੱਖ ਮਾਇਆ ਦੀ ਤ੍ਰਿਸ਼ਨਾ ਵਿਚ ਫਸੇ ਰਹਿੰਦੇ ਹਨ।1। ਹੇ ਭਾਈ! ਪਰਮਾਤਮਾ ਦਾ ਆਰਾਧਨ ਕਰਨ ਨਾਲ ਨਰੋਏ ਹੋ ਜਾਈਦਾ ਹੈ, ਆਤਮਕ ਅਨੰਦ ਬਣਿਆ ਰਹਿੰਦਾ ਹੈ। ਪਰ ਜਿਸ ਮਨੁੱਖ ਨੂੰ ਮੇਰਾ ਪਿਆਰਾ ਪ੍ਰਭੂ ਭੁੱਲ ਜਾਂਦਾ ਹੈ, ਉਸ ਉਤੇ (ਇਉਂ) ਜਾਣੋ (ਜਿਵੇਂ) ਲੱਖਾਂ ਤਕਲਫ਼ਿਾਂ ਆ ਪੈਂਦੀਆਂ ਹਨ। ਰਹਾਉ। ਹੇ ਪ੍ਰਭੂ! ਜਿਨ੍ਹਾਂ ਮਨੁੱਖਾਂ ਨੇ ਤੇਰਾ ਆਸਰਾ ਲਿਆ, ਉਹ ਤੇਰੀ ਸ਼ਰਨ ਵਿਚ ਰਹਿ ਕੇ ਸੁਖ ਮਾਣਦੇ ਹਨ। ਪਰ, ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਸਰਬ-ਵਿਆਪਕ ਕਰਤਾਰ ਭੁੱਲ ਜਾਂਦਾ ਹੈ, ਉਹ ਮਨੁੱਖ ਦੁਖੀਆਂ ਵਿਚ ਗਿਣੇ ਜਾਂਦੇ ਹਨ।2। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਆਗਿਆ ਮੰਨ ਕੇ ਪਰਮਾਤਮਾ ਵਿਚ ਸੁਰਤਿ ਜੋੜ ਲਈ, ਉਹਨਾਂ ਨੇ ਬੜਾ ਆਨੰਦ ਬੜਾ ਰਸ ਮਾਣਿਆ। ਪਰ ਜੇਹੜੇ ਮਨੁੱਖ ਪਰਮਾਤਮਾ ਨੂੰ ਭੁਲਾ ਕੇ ਗੁਰੂ ਵਲੋਂ ਮੂੰਹ ਮੋੜੀ ਰੱਖਦੇ ਹਨ ਉਹ ਭਿਆਨਕ ਨਰਕ ਵਿਚ ਪਏ ਰਹਿੰਦੇ ਹਨ।3। ਹੇ ਨਾਨਕ! (ਜੀਵਾਂ ਦੇ ਕੀਹ ਵੱਸ?) ਜਿਸ ਕੰਮ ਵਿਚ ਪਰਮਾਤਮਾ ਕਿਸੇ ਜੀਵ ਨੂੰ ਲਾਂਦਾ ਹੈ ਉਸੇ ਕੰਮ ਵਿਚ ਹੀ ਉਹ ਲੱਗਾ ਰਹਿੰਦਾ ਹੈ,ਹਰੇਕ ਜੀਵ ਉਹੋ ਜਿਹੀ ਵਰਤੋਂ ਹੀ ਕਰਦਾ ਹੈ। ਜਿਨ੍ਹਾਂ ਮਨੁੱਖਾਂ ਨੇ (ਪ੍ਰਭੂ ਦੀ ਪ੍ਰੇਰਨਾ ਨਾਲ) ਸੰਤ ਜਨਾਂ ਦਾ ਆਸਰਾ ਲਿਆ ਹੈ ਉਹ ਅੰਦਰੋਂ ਪ੍ਰਭੂ ਦੇ ਚਰਨਾਂ ਵਿਚ ਹੀ ਮਸਤ ਰਹਿੰਦੇ ਹਨ।4। 4।15।

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਗਰਮੀਆਂ ਦੇ ਮੌਸਮ ਵਿੱਚ ਗੋਂਦ ਕਤੀਰਾ ਕੁਦਰਤ ਵੱਲੋਂ ਦਿੱਤਾ ਗਿਆ ਇੱਕ ਬਹੁਤ ਹੀ ਕੀਮਤੀ ਤੋਹਫ਼ਾ ਹੈ ਗਰਮੀਆਂ ਦੇ ਮੌਸਮ ਵਿੱਚ ਗੋਂਦ ਕਤੀਰਾ ਕੁਦਰਤ ਵੱਲੋਂ ਦਿੱਤਾ ਗਿਆ ਇੱਕ ਬਹੁਤ ਹੀ ਕੀਮਤੀ ਤੋਹਫ਼ਾ ਹੈ
ਗੋਂਦ ਕਤੀਰਾ ਸਰੀਰ ਦੇ ਤਾਪਮਾਨ ਨੂੰ ਕੰਟਰੋਲ ਵਿੱਚ ਰੱਖਦਾ ਹੈ 
Honor ਨੇ ਆਪਣੀ ਪ੍ਰਸਿੱਧ ਸੀਰੀਜ਼ ਦਾ ਵਿਸਥਾਰ ਕਰਦੇ ਹੋਏ Honor 600 ਅਤੇ Honor 600 Pro ਨੂੰ ਗਲੋਬਲ ਮਾਰਕੀਟ ਵਿੱਚ ਲਾਂਚ ਕਰ ਦਿੱਤਾ ਹੈ
ਹਰਿਆਣਾ ਵਿੱਚ ਉਦਯੋਗਿਕ ਕ੍ਰਾਂਤੀ ਅਤੇ ਰੁਜ਼ਗਾਰ ਦੇ ਮੋਰਚੇ 'ਤੇ ਇੱਕ ਬਹੁਤ ਵੱਡੀ ਅਤੇ ਚੰਗੀ ਖ਼ਬਰ ਸਾਹਮਣੇ ਆਈ ਹੈ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਰੇਵਾੜੀ ਜ਼ਿਲ੍ਹੇ ਦੇ ਪੇਂਡੂ ਖੇਤਰਾਂ ਵਿੱਚ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਇੱਕ ਵੱਡਾ ਕਦਮ ਚੁੱਕਿਆ ਹੈ
ਅਭਿਸ਼ੇਕ ਸ਼ਰਮਾ ਨੇ ਟੀ-20 ਕ੍ਰਿਕਟ ਵਿੱਚ ਇੱਕ ਹੋਰ ਵੱਡਾ ਮੀਲ ਪੱਥਰ ਗੱਡ ਦਿੱਤਾ ਹੈ
ਹੋਰਮੁਜ਼ ਜਲਡਮਰੂ ‘ਤੇ ਕੰਟਰੋਲ ਲਈ ਈਰਾਨ ਨੇ ਤਿਆਰ ਕੀਤੇ 12 ਸਖ਼ਤ ਨਿਯਮ
ਕੇਦਾਰਨਾਥ ਧਾਮ ਦੇ ਕਪਾਟ ਪੂਰੀ ਸ਼ਰਧਾ ਅਤੇ ਰੀਤੀ-ਰਿਵਾਜਾਂ ਨਾਲ ਖੋਲ੍ਹ ਦਿੱਤੇ ਗਏ ਹਨ