ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 23-06-2026 ਅੰਗ 794

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 23-06-2026 ਅੰਗ 794

ੴ ਸਤਿਗੁਰ ਪ੍ਰਸਾਦਿ ॥

ਰਾਗੁ ਸੂਹੀ ਬਾਣੀ ਸੇਖ ਫਰੀਦ ਜੀ ਕੀ ॥

ਤਪਿ ਤਪਿ ਲੁਹਿ ਲੁਹਿ ਹਾਥ ਮਰੋਰਉ ॥ ਬਾਵਲਿ ਹੋਈ ਸੋ ਸਹੁ ਲੋਰਉ ॥

ਤੈ ਸਹਿ ਮਨ ਮਹਿ ਕੀਆ ਰੋਸੁ ॥ ਮੁਝੁ ਅਵਗਨ ਸਹ ਨਾਹੀ ਦੋਸੁ ॥੧॥

ਤੈ ਸਾਹਿਬ ਕੀ ਮੈ ਸਾਰ ਨ ਜਾਨੀ ॥ ਜੋਬਨੁ ਖੋਇ ਪਾਛੈ ਪਛੁਤਾਨੀ ॥੧॥ ਰਹਾਉ ॥

ਕਾਲੀ ਕੋਇਲ ਤੂ ਕਿਤ ਗੁਨ ਕਾਲੀ ॥ ਅਪਨੇ ਪ੍ਰੀਤਮ ਕੇ ਹਉ ਬਿਰਹੈ ਜਾਲੀ ॥

ਪਿਰਹਿ ਬਿਹੂਨ ਕਤਹਿ ਸੁਖੁ ਪਾਏ ॥ ਜਾ ਹੋਇ ਕ੍ਰਿਪਾਲੁ ਤਾ ਪ੍ਰਭੂ ਮਿਲਾਏ ॥੨॥

ਵਿਧਣ ਖੂਹੀ ਮੁੰਧ ਇਕੇਲੀ ॥ ਨਾ ਕੋ ਸਾਥੀ ਨਾ ਕੋ ਬੇਲੀ ॥

ਕਰਿ ਕਿਰਪਾ ਪ੍ਰਭਿ ਸਾਧਸੰਗਿ ਮੇਲੀ ॥ ਜਾ ਫਿਰਿ ਦੇਖਾ ਤਾ ਮੇਰਾ ਅਲਹੁ ਬੇਲੀ ॥੩॥

ਵਾਟ ਹਮਾਰੀ ਖਰੀ ਉਡੀਣੀ ॥ ਖੰਨਿਅਹੁ ਤਿਖੀ ਬਹੁਤੁ ਪਿਈਣੀ ॥

ਉਸੁ ਊਪਰਿ ਹੈ ਮਾਰਗੁ ਮੇਰਾ ॥ ਸੇਖ ਫਰੀਦਾ ਪੰਥੁ ਸਮ੍ਹ੍ਹਾਰਿ ਸਵੇਰਾ ॥੪॥੧॥

ਅਰਥ: ਹੇ ਮੇਰੇ ਮਾਲਿਕ! ਮੈਂ ਤੇਰੀ ਕਦਰ ਨਾ ਜਾਤੀ, ਜੁਆਨੀ ਦਾ ਵੇਲਾ ਗਵਾ ਕੇ ਹੁਣ ਪਿਛੋਂ ਮੈਂ ਝੁਰ ਰਹੀ ਹਾਂ।ਰਹਾਉ। ਬੜੀ ਦੁਖੀ ਹੋ ਕੇ, ਬੜੀ ਤੜਫ ਕੇ ਮੈਂ ਹੁਣ ਹੱਥ ਮਲ ਰਹੀ ਹਾਂ, ਤੇ ਝੱਲੀ ਹੋ ਕੇ ਹੁਣ ਮੈਂ ਉਸ ਖਸਮ ਨੂੰ ਲੱਭਦੀ ਫਿਰਦੀ ਹਾਂ। ਹੇ ਖਸਮ-ਪ੍ਰਭੂ! ਤੇਰਾ ਕੋਈ ਦੋਸ (ਮੇਰੀ ਇਸ ਭੈੜੀ ਹਾਲਤ ਬਾਰੇ) ਨਹੀਂ ਹੈ, ਮੇਰੇ ਵਿਚ ਹੀ ਔਗੁਣ ਸਨ, ਤਾਹੀਏਂ ਤੂੰ ਆਪਣੇ ਮਨ ਵਿਚ ਮੇਰੇ ਨਾਲ ਰੋਸਾ ਕੀਤਾ।੧। (ਹੁਣ ਮੈਂ ਕੋਇਲ ਨੂੰ ਪੁੱਛਦੀ ਫਿਰਦੀ ਹਾਂ-) ਹੇ ਕਾਲੀ ਕੋਇਲ! ਭਲਾ, ਮੈਂ ਤਾਂ ਆਪਣੇ ਕਰਮਾਂ ਦੀ ਮਾਰੀ ਦੁਖੀ ਹਾਂ ਹੀ) ਤੂੰ ਭੀ ਕਿਉਂ ਕਾਲੀ (ਹੋ ਗਈ) ਹੈਂ? (ਕੋਇਲ ਭੀ ਇਹੀ ਉੱਤਰ ਦੇਂਦੀ ਹੈ) ਮੈਨੂੰ ਮੇਰੇ ਪ੍ਰੀਤਮ ਦੇ ਵਿਛੋੜੇ ਨੇ ਸਾੜ ਦਿੱਤਾ ਹੈ। (ਠੀਕ ਹੈ) ਖਸਮ ਤੋਂ ਵਿੱਛੁੜ ਕੇ ਕਿਥੇ ਕੋਈ ਸੁਖ ਪਾ ਸਕਦੀ ਹੈ? (ਪਰ ਜੀਵ-ਇਸਤ੍ਰੀ ਦੇ ਵੱਸ ਦੀ ਗੱਲ ਨਹੀਂ ਹੈ) ਜਦੋਂ ਪ੍ਰਭੂ ਆਪ ਮਿਹਰਬਾਨ ਹੁੰਦਾ ਹੈ ਤਾਂ ਆਪ ਹੀ ਮਿਲਾ ਲੈਂਦਾ ਹੈ।੨। (ਇਸ ਜਗਤ-ਰੂਪ) ਡਰਾਉਣੀ ਖੂਹੀ ਵਿਚ ਮੈਂ ਜੀਵ-ਇਸਤ੍ਰੀ ਇਕੱਲੀ (ਡਿੱਗੀ ਪਈ ਸਾਂ, ਇਥੇ) ਕੋਈ ਮੇਰਾ ਸਾਥੀ ਨਹੀਂ (ਮੇਰੇ ਦੁੱਖਾਂ ਵਿਚ) ਕੋਈ ਮੇਰਾ ਮਦਦਗਾਰ ਨਹੀਂ। ਹੁਣ ਜਦੋਂ ਪ੍ਰਭੂ ਨੇ ਮੇਹਰ ਕਰ ਕੇ ਮੈਨੂੰ ਸਤਸੰਗ ਵਿਚ ਮਿਲਾਇਆ ਹੈ, (ਸਤਸੰਗ ਵਿਚ ਆ ਕੇ) ਜਦੋਂ ਮੈਂ ਵੇਖਦੀ ਹਾਂ ਤਾਂ ਮੈਨੂੰ ਮੇਰਾ ਰੱਬ ਬੇਲੀ ਦਿੱਸ ਰਿਹਾ ਹੈ।੩। ਹੇ ਭਾਈ! ਅਸਾਡਾ ਇਹ ਜੀਵਨ-ਪੰਧ ਬੜਾ ਭਿਆਨਕ ਹੈ, ਖੰਡੇ ਨਾਲੋਂ ਤਿੱਖਾ ਹੈ, ਬੜੀ ਤੇਜ਼ ਧਾਰ ਵਾਲਾ ਹੈ; ਇਸ ਦੇ ਉਤੋਂ ਦੀ ਅਸਾਂ ਲੰਘਣਾ ਹੈ। ਇਸ ਵਾਸਤੇ, ਹੇ ਫਰੀਦ! ਸਵੇਰੇ ਸਵੇਰੇ ਰਸਤਾ ਸੰਭਾਲ।੪।੧।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਨਿਤਿਨ ਨਬੀਨ ਦੇ ਪੰਜਾਬ ਦੌਰੇ ਦੌਰਾਨ ਭਾਜਪਾ ਦੀ ਦਲਿਤ-ਵਿਰੋਧੀ ਮਾਨਸਿਕਤਾ ਹੋਈ ਬੇਨਕਾਬ, ਪਾਰਟੀ ਪ੍ਰੋਗਰਾਮ ਵਿੱਚ ਐਸਸੀ ਆਗੂਆਂ ਦਾ ਕੀਤਾ ਅਪਮਾਨ: ਹਰਪਾਲ ਸਿੰਘ ਚੀਮਾ ਨਿਤਿਨ ਨਬੀਨ ਦੇ ਪੰਜਾਬ ਦੌਰੇ ਦੌਰਾਨ ਭਾਜਪਾ ਦੀ ਦਲਿਤ-ਵਿਰੋਧੀ ਮਾਨਸਿਕਤਾ ਹੋਈ ਬੇਨਕਾਬ, ਪਾਰਟੀ ਪ੍ਰੋਗਰਾਮ ਵਿੱਚ ਐਸਸੀ ਆਗੂਆਂ ਦਾ ਕੀਤਾ ਅਪਮਾਨ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ 23 ਜੂਨ-   ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਾਅਵਾ...
ਭਾਜਪਾ ਆਗੂ ਦੇ ਬੇਟੇ ਦੀ ਭਾਰੀ ਮਾਤਰਾ ਵਿੱਚ ਹਥਿਆਰਾਂ ਨਾਲ ਗ੍ਰਿਫ਼ਤਾਰੀ ਭਗਵਾ ਪਾਰਟੀ ਦਾ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦਾ ਜਿਊਂਦਾ-ਜਾਗਦਾ ਸਬੂਤ: ਕੁਲਦੀਪ ਧਾਲੀਵਾਲ
ਨਾਰਕੋਟਿਕਸ ਐਨੋਨੀਮਸ ਮੀਟਿੰਗਾਂ ਭਗਵੰਤ ਮਾਨ ਸਰਕਾਰ ਦੇ 'ਯੁੱਧ ਨਸ਼ਿਆਂ ਵਿਰੁੱਧ' ਦਾ ਮੁੱਖ ਥੰਮ੍ਹ ਬਣੀਆਂ
ਪੰਜਾਬ ਦੇ ਪਿੰਡ ਦੇਸ਼ ਵਿੱਚ ਸਭ ਤੋਂ ਵੱਧ ਵਿਕਸਤ ਹੋਣਗੇ; ਸਰਪੰਚਾਂ ਨੂੰ ਅੱਗੇ ਹੋ ਕੇ ਬਦਲਾਅ ਦੀ ਅਗਵਾਈ ਕਰਨੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਰਾਜ ਵਿੱਚ 86.02 ਫੀਸਦ ਵੋਟਰਾਂ ਦੀ ਮੈਪਿੰਗ ਹੋਈ: ਸੀ.ਈ.ਓ. ਅਨਿੰਦਿਤਾ ਮਿਤਰਾ
ਐਂਟੀ-ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗ਼ੈਰ-ਕਾਨੂੰਨੀ ਹਥਿਆਰ ਬਰਾਮਦ
ਸਤਿੰਦਰ ਸਿੰਘ ਸਰਬਸੰਮਤੀ ਨਾਲ ਬਣੇ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ