ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 24-11-2024 ਅੰਗ 651

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 24-11-2024 ਅੰਗ 651

ਧਨਾਸਰੀ ਮਹਲਾ ੫

॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥ ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥੨॥੧੭॥

ਹੇ ਭਾਈ! (ਉਸ ਗੁਰੂ ਦੀ ਕਿਰਪਾ ਨਾਲ) ਮੇਰਾ ਪਰਮਾਤਮਾ ਨਾਲ ਪਿਆਰ ਬਣ ਗਿਆ ਹੈ , ਉਹ ਗੁਰੂ ਮੇਰਾ ਭੀ ਸਦਾ ਲਈ ਮਦਦਗਾਰ ਬਣ ਗਿਆ ਹੈ, ਜਿਸ ਗੁਰੂ ਨੇ (ਸਰਨ ਆਏ ਹਰੇਕ ਮਨੁੱਖ ਦਾ) ਬੋਦੀ ਵਾਲਾ ਤਾਰਾ ਹੀ ਸਦਾ ਕੱਟ ਦਿੱਤਾ ਹੈ (ਜੇਹੜਾ ਗੁਰੂ ਹਰੇਕ ਸਰਨ ਆਏ ਮਨੁੱਖ ਦੇ ਦੁੱਖਾਂ ਦੀ ਜੜ੍ਹ ਹੀ ਕੱਟ ਦੇਂਦਾ ਹੈ) ॥੧॥ ਰਹਾਉ॥ (ਹੇ ਭਾਈ! ਉਹ ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇ) ਹੱਥ ਦੇ ਕੇ (ਦੁੱਖਾਂ ਤੋਂ) ਬਚਾਂਦਾ ਹੈ, (ਸੇਵਕਾਂ ਨੂੰ) ਆਪਣੇ ਬਣਾ ਕੇ ਉਹਨਾਂ ਦਾ ਸਾਰਾ ਦੁੱਖ-ਦਰਦ ਮਿਟਾ ਦੇਂਦਾ ਹੈ। ਪਰਮਾਤਮਾ ਆਪਣੇ ਸੇਵਕਾਂ ਦਾ ਆਪ ਮਦਦਗਾਰ ਬਣਦਾ ਹੈ, ਤੇ, ਉਹਨਾਂ ਦੀ ਨਿੰਦਾ ਕਰਨ ਵਾਲਿਆਂ ਦੇ ਮੂੰਹ ਕਾਲੇ ਕਰਦਾ ਹੈ ॥੧॥ ਸਦਾ ਕਾਇਮ ਰਹਿਣ ਵਾਲਾ ਮਾਲਕ (ਆਪਣੇ ਸੇਵਕਾਂ ਦਾ ਆਪ) ਰਾਖਾ ਬਣਦਾ ਹੈ, ਉਹਨਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ। ਹੇ ਨਾਨਕ! ਪਰਮਾਤਮਾ ਦੇ ਸੇਵਕ ਪਰਮਾਤਮਾ ਦੇ ਗੁਣ ਗਾ ਗਾ ਕੇ, ਤੇ, ਸਦਾ ਆਤਮਕ ਆਨੰਦ ਮਾਣ ਕੇ (ਦੁੱਖਾਂ ਕਲੇਸ਼ਾਂ ਵਲੋਂ) ਨਿਡਰ ਹੋ ਜਾਂਦੇ ਹਨ ॥੨॥੧੭॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਕੇਂਦਰ ਸਰਕਾਰ ਕਿਸਾਨਾਂ ਦੇ ਮਸਲੇ ਬਿਨਾਂ ਕਿਸੇ ਦੇਰੀ ਦੇ ਹੱਲ ਕਰੇ: ਸਪੀਕਰ ਕੁਲਤਾਰ ਸਿੰਘ ਸੰਧਵਾਂ ਕੇਂਦਰ ਸਰਕਾਰ ਕਿਸਾਨਾਂ ਦੇ ਮਸਲੇ ਬਿਨਾਂ ਕਿਸੇ ਦੇਰੀ ਦੇ ਹੱਲ ਕਰੇ: ਸਪੀਕਰ ਕੁਲਤਾਰ ਸਿੰਘ ਸੰਧਵਾਂ
ਜ਼ਿਲ੍ਹਾ ਮੈਜਿਸਟਰੇਟ ਨੇ ਹਥਿਆਰ ਚੁੱਕ ਕੇ ਚੱਲਣ ਦੀ ਕੀਤੀ ਮਨਾਹੀ
ਛੋਟੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਵੀਰ ਬਾਲ ਦਿਵਸ ਮੁਕਾਬਲਿਆਂ ਦਾ ਆਯੋਜਨ
ਜ਼ਿਲ੍ਹਾ ਮੋਗਾ ਦੀ ਨਗਰ ਕੌਂਸਲ ਬਾਘਾਪੁਰਾਣਾ, ਧਰਮਕੋਟ ਤੇ ਨਗਰ ਪੰਚਾਇਤ ਫਤਹਿਗੜ੍ਹ ਪੰਜਤੂਰ ਦੀਆਂ ਚੋਣਾਂ ਸਬੰਧੀ ਨਾਮਜ਼ਦਗੀਆਂ ਭਰਨ ਦੀ ਪ੍ਰਕ੍ਰਿਆ ਸ਼ੁਰੂ
ਮੀਤ ਹੇਅਰ ਵੱਲੋਂ ਜ਼ਿਲ੍ਹਾ ਬਰਨਾਲਾ ਦੇ ਵਾਸੀਆਂ ਲਈ 82 ਕਰੋੜ ਰੁਪਏ ਦੀ ਲਾਗਤ ਵਾਲੇ ਨਹਿਰੀ ਪ੍ਰਾਜੈਕਟ ਦਾ ਉਦਘਾਟਨ 
ਅੱਜ ਸਵੇਰੇ ਦਿੱਲੀ ਦੇ ਦੋ ਸਕੂਲਾਂ ਨੂੰ ਫਿਰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 09-12-2024 ਅੰਗ 688