ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 24-12-2025 ਅੰਗ 626

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 24-12-2025 ਅੰਗ 626

ਸੋਰਠਿ ਮਹਲਾ ੫

॥ ਗੁਰ ਅਪੁਨੇ ਬਲਿਹਾਰੀ ॥ ਜਿਨਿਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖਮਿਟਾਇਆ ॥੨॥੫॥੬੯॥

ਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ,ਜਿਸ ਨੇ (ਪ੍ਰਭੂ ਦੇ ਨਾਮ ਦੀ ਦਾਤਿ ਦੇ ਕੇ) ਪੂਰੀ ਤਰ੍ਹਾਂ(ਮੇਰੀ) ਇੱਜ਼ਤ ਰੱਖ ਲਈ ਹੈ। ਹੇ ਭਾਈ! ਉਹ ਮਨੁੱਖ ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ,ਜੇਹੜਾ ਸਦਾਆਪਣੇ ਪ੍ਰਭੂ ਦਾ ਧਿਆਨ ਧਰਦਾ ਹੈ ॥੧॥ ਹੇ ਸੰਤ ਜਨੋ!ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ)ਨਹੀਂ। ਉਹੀ ਪਰਮਾਤਮਾ ਜਗਤ ਦਾ ਮੂਲ ਹੈ ॥ ਰਹਾਉ॥ਹੇ ਸੰਤ ਜਨੋ! ਪਿਆਰੇ ਪ੍ਰਭੂ ਨੇ (ਜੀਵਾਂ ਨੂੰ) ਸਭ ਬਖ਼ਸ਼ਸ਼ਾਂਕੀਤੀਆਂ ਹੋਈਆਂ ਹਨ, ਸਾਰੇ ਜੀਵਾਂ ਨੂੰ ਉਸ ਨੇ ਆਪਣੇਵੱਸ ਵਿਚ ਕਰ ਰੱਖਿਆ ਹੋਇਆ ਹੈ। ਹੇ ਦਾਸ ਨਾਨਕ! (ਆਖ ਕਿ ਜਦੋਂ ਭੀ ਕਿਸੇ ਨੇ) ਪਰਮਾਤਮਾ ਦਾ ਨਾਮਸਿਮਰਿਆ, ਤਦੋਂ ਉਸ ਨੇ ਆਪਣੇ ਸਾਰੇ ਦੁੱਖ ਦੂਰ ਕਰ ਲਏ॥੨॥੫॥੬੯॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Advertisement

Latest News

ਬਰਨਾਲਾ ਵਿੱਚ ਪਾਣੀ ਸਪਲਾਈ ਅਤੇ ਸੀਵਰੇਜ ਸ਼ਿਕਾਇਤਾਂ ਲਈ ਜਾਰੀ ਹੋਇਆ ਪਬਲਿਕ ਹੈਲਪਲਾਈਨ ਨੰਬਰ ਬਰਨਾਲਾ ਵਿੱਚ ਪਾਣੀ ਸਪਲਾਈ ਅਤੇ ਸੀਵਰੇਜ ਸ਼ਿਕਾਇਤਾਂ ਲਈ ਜਾਰੀ ਹੋਇਆ ਪਬਲਿਕ ਹੈਲਪਲਾਈਨ ਨੰਬਰ
ਬਰਨਾਲਾ, 26 ਦਸੰਬਰ   ਬਰਨਾਲਾ ਸ਼ਹਿਰ ਵਿੱਚ ਪਾਣੀ ਸਪਲਾਈ ਅਤੇ ਸੀਵਰੇਜ ਸਬੰਧੀ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਉਣ ਲਈ ਨਗਰ ਨਿਗਮ...
ਅੰਮਰੁਤ-02 ਸਕੀਮ ਤਹਿਤ ਸੀਵਰੇਜ਼ ਪਾਉਣ ਦਾ ਕੰਮ ਮਿੱਥੇ ਸਮੇਂ ਵਿੱਚ ਕੀਤਾ ਜਾਵੇ ਮੁਕੰਮਲ: ਡਿਪਟੀ ਕਮਿਸ਼ਨਰ
ਸਰਕਾਰੀ ਦਫ਼ਤਰਾਂ ਵਿਚ ਬਜ਼ੁਰਗਾਂ ਦੇ ਕੰਮ ਪਹਿਲ ਦੇ ਆਧਾਰ 'ਤੇ ਕੀਤੇ ਜਾਣ: ਡਿਪਟੀ ਕਮਿਸ਼ਨਰ
ਵੀਰ ਬਾਲ ਦਿਵਸ ਨਾਲੋਂ ਸਾਹਿਬਜ਼ਾਦਿਆਂ ਦਾ ਬਲੀਦਾਨ ਦਿਵਸ ਛੋਟੇ ਸਾਹਿਬਜ਼ਾਦਿਆਂ ਨੂੰ ਸੱਚੀ ਸ਼ਰਧਾਂਜਲੀ: ਅਮਨ ਅਰੋੜਾ
ਉਦਯੋਗ ਤੇ ਵਣਜ ਮੰਤਰੀ ਵੱਲੋਂ ਐਮ.ਐਸ.ਐਮ.ਈਜ਼. ਨਾਲ ਮੁਲਾਕਾਤ; ਕੰਪਨੀਆਂ ਵੱਲੋਂ ਪੰਜਾਬ ਵਿੱਚ ਨਿਵੇਸ਼ ਅਤੇ ਵਿਸਥਾਰਤ ਯੋਜਨਾਵਾਂ ਦਾ ਐਲਾਨ
'ਯੁੱਧ ਨਸ਼ਿਆਂ ਵਿਰੁੱਧ': 300ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.8 ਕਿਲੋਗ੍ਰਾਮ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ
ਉੱਤਰਾਖੰਡ ਦੇ ਰਾਜਪਾਲ ਵੱਲੋਂ ਵੀਰ ਬਾਲ ਦਿਵਸ 2025 ਨੂੰ ਸਮਰਪਿਤ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਦੀ ਸਾਹਿਤਕ ਚਿੱਤਰਕਾਰੀ ਰਚਨਾ ਲਾਂਚ