ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 25-04-2026 ਅੰਗ 609

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 25-04-2026 ਅੰਗ 609

ਸੋਰਠਿ ਮਹਲਾ ੫

॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥ ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥ ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥ ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥ ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥੪॥੫॥

ਅਰਥ: ਹੇ ਭਾਈ! ਵੱਡੀ ਕਿਸਮਤਿ ਨਾਲ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ। ਹੁਣ ਮੈਨੂੰ ਆਪਣੇ ਮਾਲਕ ਦਾ ਸਹਾਰਾ ਹੋ ਗਿਆ ਹੈ, ਕੋਈ ਉਸ ਮਾਲਕ ਦੀ ਬਰਾਬਰੀ ਨਹੀਂ ਕਰ ਸਕਦਾ।੧। ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, (ਗੁਰੂ ਦੀ ਕਿਰਪਾ ਨਾਲ) ਮੇਰੇ ਹਿਰਦੇ-ਘਰ ਵਿਚ ਆਨੰਦ ਬਣਿਆ ਰਹਿੰਦਾ ਹੈ, ਇਸ ਲੋਕ ਵਿਚ ਭੀ ਆਤਮਕ ਅਡੋਲਤਾ ਦਾ ਸੁਖ ਮੈਨੂੰ ਪ੍ਰਾਪਤ ਹੋ ਗਿਆ ਹੈ, ਤੇ, ਪਰਲੋਕ ਵਿਚ ਭੀ ਇਹ ਸੁਖ ਟਿਕਿਆ ਰਹਿਣ ਵਾਲਾ ਹੈ।ਰਹਾਉ। ਹੇ ਭਾਈ! ਜਦੋਂ ਦਾ ਮੈਂ ਗੁਰੂ ਦੀ ਚਰਨੀਂ ਲੱਗਾ ਹਾਂ, ਮੈਨੂੰ ਪਰਮਾਤਮਾ ਦੇ ਨਾਮ ਦਾ ਆਸਰਾ ਹੋ ਗਿਆ ਹੈ, ਕੋਈ ਡਰ ਮੈਨੂੰ ਹੁਣ ਪੋਹ ਨਹੀਂ ਸਕਦਾ (ਮੈਨੂੰ ਨਿਸ਼ਚਾ ਹੋ ਗਿਆ ਹੈ ਕਿ ਜੇਹੜਾ) ਸਿਰਜਣਹਾਰ ਸਭ ਦੇ ਦਿਲ ਦੀ ਜਾਣਨ ਵਾਲਾ ਹੈ ਉਹੀ ਮੇਰੇ ਸਿਰ ਉਤੇ ਰਾਖਾ ਹੈ।੨।(ਹੇ ਭਾਈ! ਗੁਰੂ ਦੀ ਕਿਰਪਾ ਨਾਲ ਮੈਨੂੰ ਯਕੀਨ ਬਣ ਗਿਆ ਹੈ ਕਿ) ਜਿਸ ਪਰਮਾਤਮਾ ਦਾ ਦਰਸ਼ਨ ਮਨੁੱਖਾ ਜਨਮ ਦਾ ਫਲ ਦੇਣ ਵਾਲਾ ਹੈ, ਜਿਸ ਪਰਮਾਤਮਾ ਦੀ ਹਸਤੀ ਮੌਤ ਤੋਂ ਰਹਿਤ ਹੈ, ਉਹ ਇਸ ਵੇਲੇ ਭੀ (ਮੇਰੇ ਸਿਰ ਉਤੇ) ਮੌਜੂਦ ਹੈ, ਤੇ, ਸਦਾ ਕਾਇਮ ਰਹਿਣ ਵਾਲਾ ਹੈ। ਉਹ ਪ੍ਰਭੂ ਆਪਣੀ ਪ੍ਰੀਤਿ ਦੀ ਆਪਣੇ ਪਿਆਰ ਦੀ ਦਾਤਿ ਦੇ ਕੇ ਆਪਣੇ ਸੇਵਕਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ।੩। ਹੇ ਭਾਈ! ਮੈਨੂੰ ਨਾਨਕ ਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਸਾਰੇ ਦੁੱਖ ਦੂਰ ਹੋ ਗਏ ਹਨ। ਉਹ ਗੁਰੂ ਬੜੀ ਵਡਿਆਈ ਵਾਲਾ ਹੈ, ਅਚਰਜ ਸੋਭਾ ਵਾਲਾ ਹੈ, ਉਸ ਦੀ ਸਰਨ ਪਿਆਂ ਜ਼ਿੰਦਗੀ ਦਾ ਮਨੋਰਥ ਪ੍ਰਾਪਤ ਹੋ ਜਾਂਦਾ ਹੈ।੪।੫।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ
ਚੰਡੀਗੜ੍ਹ 25 ਅਪ੍ਰੈਲ 2026: ਪੰਜਾਬ ਵਿਧਾਨ ਸਭਾ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਰੋਕਣ ਲਈ ਪਾਸ ਕੀਤਾ...
ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ
ਪੰਜਾਬ ਸਰਕਾਰ ਲੋਕਾਂ ਦੀਆਂ ਆਵਾਜਾਈ ਸਬੰਧੀ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੋਰ ਵੀ ਸੁਧਾਰ ਕਰਨ ਲਈ ਵਚਨਬੱਧ- ਹਰਪਾਲ ਜੁਨੇਜਾ
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ: ਸਪੀਕਰ ਸੰਧਵਾਂ
ਪੀ.ਆਰ.ਟੀ.ਸੀ. ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਸੰਗਰੂਰ ਡਿਪੂ ਅਤੇ ਬੱਸ ਅੱਡੇ ਦੀ ਅਚਨਚੇਤ ਚੈਕਿੰਗ
ਵਿਧਾਇਕ ਪੰਡੋਰੀ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਚੀਮਾ ਦੇ 14.96 ਲੱਖ ਦੇ ਵਿਕਾਸ ਕੰਮਾਂ ਦਾ ਉਦਘਾਟਨ
ਕੈਨੇਡਾ ‘ਚ ਮਾਸਕ ਪਹਿਨੇ ਨੌਜਵਾਨ ਨੇ ਬਜ਼ੁਰਗ ਸਿੱਖ ਨੂੰ ਮਾਰੇ ਧੱਕੇ