ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 25-12-2025 ਅੰਗ 521

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 25-12-2025 ਅੰਗ 521

ਸਲੋਕ ਮ: ੫

॥ ਲਧਮੁ ਲਭਣਹਾਰੁ ਕਰਮੁ ਕਰੰਦੋ ਮਾ ਪਿਰੀ ॥ ਇਕੋ ਸਿਰਜਣਹਾਰੁ ਨਾਨਕ ਬਿਆ ਨ ਪਸੀਐ ॥੧॥ ਮ: ੫ ॥ ਪਾਪੜਿਆ ਪਛਾੜਿ ਬਾਣੁ ਸਚਾਵਾ ਸੰਨ੍ਹ੍ਹਿ ਕੈ ॥ ਗੁਰ ਮੰਤ੍ਰੜਾ ਚਿਤਾਰਿ ਨਾਨਕ ਦੁਖੁ ਨ ਥੀਵਈ ॥੨॥ ਪਉੜੀ ॥ ਵਾਹੁ ਵਾਹੁ ਸਿਰਜਣਹਾਰ ਪਾਈਅਨੁ ਠਾਢਿ ਆਪਿ ॥ ਜੀਅ ਜੰਤ ਮਿਹਰਵਾਨੁ ਤਿਸ ਨੋ ਸਦਾ ਜਾਪਿ ॥ ਦਇਆ ਧਾਰੀ ਸਮਰਥਿ ਚੁਕੇ ਬਿਲ ਬਿਲਾਪ ॥ ਨਠੇ ਤਾਪ ਦੁਖ ਰੋਗ ਪੂਰੇ ਗੁਰ ਪ੍ਰਤਾਪਿ ॥ ਕੀਤੀਅਨੁ ਆਪਣੀ ਰਖ ਗਰੀਬ ਨਿਵਾਜਿ ਥਾਪਿ ॥ ਆਪੇ ਲਇਅਨੁ ਛਡਾਇ ਬੰਧਨ ਸਗਲ ਕਾਪਿ ॥ ਤਿਸਨ ਬੁਝੀ ਆਸ ਪੁੰਨੀ ਮਨ ਸੰਤੋਖਿ ਧ੍ਰਾਪਿ ॥ ਵਡੀ ਹੂੰ ਵਡਾ ਅਪਾਰ ਖਸਮੁ ਜਿਸੁ ਲੇਪੁ ਨ ਪੁੰਨਿ ਪਾਪਿ ॥੧੩॥

ਜਦੋਂ ਮੇਰੇ ਪਿਆਰੇ ਖਸਮ ਨੇ (ਮੇਰੇ ਉੱਤੇ) ਬਖ਼ਸ਼ਸ਼ ਕੀਤੀ ਤਾਂ ਮੈਂ ਲੱਭਣ-ਜੋਗ ਪ੍ਰਭੂ ਨੂੰ ਲੱਭ ਲਿਆ। (ਹੁਣ) ਹੇ ਨਾਨਕ! ਇਕ ਕਰਤਾਰ ਹੀ (ਹਰ ਥਾਂ) ਦਿੱਸ ਰਿਹਾ ਹੈ, ਕੋਈ ਹੋਰ ਨਹੀਂ ਦਿੱਸਦਾ ॥੧॥ ਸੱਚ (ਭਾਵ, ਸਿਮਰਨ) ਦਾ ਤੀਰ ਤਾਣ ਕੇ ਚੰਦਰੇ ਪਾਪਾਂ ਨੂੰ ਨਸਾ ਦੇ, ਹੇ ਨਾਨਕ! ਸਤਿਗੁਰੂ ਦਾ ਸੋਹਣਾ ਮੰਤ੍ਰ ਚੇਤੇ ਕਰ, (ਇਸ ਤਰ੍ਹਾਂ) ਦੁੱਖ ਨਹੀਂ ਵਿਆਪਦਾ ॥੨॥ (ਹੇ ਭਾਈ!) ਉਸ ਕਰਤਾਰ ਨੂੰ ‘ਧੰਨ ਧੰਨ’ ਆਖ ਜਿਸ ਨੇ (ਤੇਰੇ ਅੰਦਰ) ਆਪ ਠੰਢ ਪਾਈ ਹੈ, ਉਸ ਪ੍ਰਭੂ ਨੂੰ ਯਾਦ ਕਰ ਜੋ ਸਭ ਜੀਵਾਂ ਉੱਤੇ ਮਿਹਰਬਾਨ ਹੈ। ਸਮਰੱਥ ਪ੍ਰਭੂ ਨੇ (ਜਿਸ ਮਨੁੱਖ ਉੱਤੇ) ਮੇਹਰ ਕੀਤੀ ਹੈ ਉਸ ਦੇ ਸਾਰੇ ਰੋਣੇ ਮੁੱਕ ਗਏ, ਪੂਰੇ ਗੁਰੂ ਦੇ ਪ੍ਰਤਾਪ ਨਾਲ ਉਸ ਦੇ (ਸਾਰੇ) ਕਲੇਸ਼, ਦੁੱਖ ਤੇ ਰੋਗ ਦੂਰ ਹੋ ਗਏ। (ਜਿਨ੍ਹਾਂ) ਗ਼ਰੀਬਾਂ (ਭਾਵ, ਦਰ-ਢੱਠਿਆਂ) ਨੂੰ ਨਿਵਾਜ ਕੇ ਥਾਪਣਾ ਦੇ ਕੇ (ਉਹਨਾਂ ਦੀ) ਰੱਖਿਆ ਉਸ (ਪ੍ਰਭੂ) ਨੇ ਆਪ ਕੀਤੀ ਹੈ, ਉਹਨਾਂ ਦੇ ਸਾਰੇ ਬੰਧਨ ਕੱਟ ਕੇ ਉਹਨਾਂ ਨੂੰ (ਵਿਕਾਰਾਂ ਤੋਂ) ਉਸ ਨੇ ਆਪ ਛੁਡਾ ਲਿਆ ਹੈ, ਸੰਤੋਖ ਨਾਲ ਰੱਜ ਜਾਣ ਕਰ ਕੇ ਉਹਨਾਂ ਦੇ ਮਨ ਦੀ ਆਸ ਪੂਰੀ ਹੋ ਗਈ ਹੈ ਉਹਨਾਂ ਦੀ ਤ੍ਰਿਸ਼ਨਾ ਮਿਟ ਗਈ ਹੈ। (ਪਰ) ਬੇਅੰਤ (ਪ੍ਰਭੂ) ਖਸਮ ਸਭ ਤੋਂ ਵੱਡਾ ਹੈ ਉਸ ਨੂੰ (ਜੀਵਾਂ ਦੇ ਕੀਤੇ) ਪੁੰਨ ਜਾਂ ਪਾਪ ਨਾਲ (ਜ਼ਾਤੀ ਤੌਰ ਤੇ) ਕੋਈ-ਲੱਗ-ਲਬੇੜ ਨਹੀਂ ਹੁੰਦਾ।੧੩।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Advertisement

Latest News

ਬਰਨਾਲਾ ਵਿੱਚ ਪਾਣੀ ਸਪਲਾਈ ਅਤੇ ਸੀਵਰੇਜ ਸ਼ਿਕਾਇਤਾਂ ਲਈ ਜਾਰੀ ਹੋਇਆ ਪਬਲਿਕ ਹੈਲਪਲਾਈਨ ਨੰਬਰ ਬਰਨਾਲਾ ਵਿੱਚ ਪਾਣੀ ਸਪਲਾਈ ਅਤੇ ਸੀਵਰੇਜ ਸ਼ਿਕਾਇਤਾਂ ਲਈ ਜਾਰੀ ਹੋਇਆ ਪਬਲਿਕ ਹੈਲਪਲਾਈਨ ਨੰਬਰ
ਬਰਨਾਲਾ, 26 ਦਸੰਬਰ   ਬਰਨਾਲਾ ਸ਼ਹਿਰ ਵਿੱਚ ਪਾਣੀ ਸਪਲਾਈ ਅਤੇ ਸੀਵਰੇਜ ਸਬੰਧੀ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਉਣ ਲਈ ਨਗਰ ਨਿਗਮ...
ਅੰਮਰੁਤ-02 ਸਕੀਮ ਤਹਿਤ ਸੀਵਰੇਜ਼ ਪਾਉਣ ਦਾ ਕੰਮ ਮਿੱਥੇ ਸਮੇਂ ਵਿੱਚ ਕੀਤਾ ਜਾਵੇ ਮੁਕੰਮਲ: ਡਿਪਟੀ ਕਮਿਸ਼ਨਰ
ਸਰਕਾਰੀ ਦਫ਼ਤਰਾਂ ਵਿਚ ਬਜ਼ੁਰਗਾਂ ਦੇ ਕੰਮ ਪਹਿਲ ਦੇ ਆਧਾਰ 'ਤੇ ਕੀਤੇ ਜਾਣ: ਡਿਪਟੀ ਕਮਿਸ਼ਨਰ
ਵੀਰ ਬਾਲ ਦਿਵਸ ਨਾਲੋਂ ਸਾਹਿਬਜ਼ਾਦਿਆਂ ਦਾ ਬਲੀਦਾਨ ਦਿਵਸ ਛੋਟੇ ਸਾਹਿਬਜ਼ਾਦਿਆਂ ਨੂੰ ਸੱਚੀ ਸ਼ਰਧਾਂਜਲੀ: ਅਮਨ ਅਰੋੜਾ
ਉਦਯੋਗ ਤੇ ਵਣਜ ਮੰਤਰੀ ਵੱਲੋਂ ਐਮ.ਐਸ.ਐਮ.ਈਜ਼. ਨਾਲ ਮੁਲਾਕਾਤ; ਕੰਪਨੀਆਂ ਵੱਲੋਂ ਪੰਜਾਬ ਵਿੱਚ ਨਿਵੇਸ਼ ਅਤੇ ਵਿਸਥਾਰਤ ਯੋਜਨਾਵਾਂ ਦਾ ਐਲਾਨ
'ਯੁੱਧ ਨਸ਼ਿਆਂ ਵਿਰੁੱਧ': 300ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.8 ਕਿਲੋਗ੍ਰਾਮ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ
ਉੱਤਰਾਖੰਡ ਦੇ ਰਾਜਪਾਲ ਵੱਲੋਂ ਵੀਰ ਬਾਲ ਦਿਵਸ 2025 ਨੂੰ ਸਮਰਪਿਤ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਦੀ ਸਾਹਿਤਕ ਚਿੱਤਰਕਾਰੀ ਰਚਨਾ ਲਾਂਚ