ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 26-01-2026 ਅੰਗ 746

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 26-01-2026 ਅੰਗ 746

ਸੂਹੀ ਮਹਲਾ ੫

॥ ਤਉ ਮੈ ਆਇਆ ਸਰਨੀ ਆਇਆ ॥ ਭਰੋਸੈ ਆਇਆ ਕਿਰਪਾ ਆਇਆ ॥ ਜਿਉ ਭਾਵੈ ਤਿਉ ਰਾਖਹੁ ਸੁਆਮੀ ਮਾਰਗੁ ਗੁਰਹਿ ਪਠਾਇਆ ॥੧॥ ਰਹਾਉ ॥ ਮਹਾ ਦੁਤਰੁ ਮਾਇਆ ॥ ਜੈਸੇ ਪਵਨੁ ਝੁਲਾਇਆ ॥੧॥ ਸੁਨਿ ਸੁਨਿ ਹੀ ਡਰਾਇਆ ॥ ਕਰਰੋ ਧ੍ਰਮਰਾਇਆ ॥੨॥ ਗ੍ਰਿਹ ਅੰਧ ਕੂਪਾਇਆ ॥ ਪਾਵਕੁ ਸਗਰਾਇਆ ॥੩॥ ਗਹੀ ਓਟ ਸਾਧਾਇਆ ॥ ਨਾਨਕ ਹਰਿ ਧਿਆਇਆ ॥ ਅਬ ਮੈ ਪੂਰਾ ਪਾਇਆ ॥੪॥੩॥੪੬॥


ਸੂਹੀ ਮਹਲਾ ੫ ॥ ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਇਸ ਭਰੋਸੇ ਨਾਲ ਆਇਆ ਹਾਂ ਕਿ ਤੂੰ ਕਿਰਪਾ ਕਰੇਂਗਾ । ਸੋ, ਹੇ ਮਾਲਕ ਪ੍ਰਭੂ! ਜਿਵੇਂ ਤੈਨੂੰ ਚੰਗੇ ਲੱਗੇ, ਮੇਰੀ ਰੱਖਿਆ ਕਰ । (ਮੈਨੂੰ ਤੇਰੇ ਦਰ ਤੇ) ਗੁਰੂ ਨੇ ਭੇਜਿਆ ਹੈ, (ਮੈਨੂੰ ਤੇਰੇ ਦਰ ਦਾ) ਰਸਤਾ ਗੁਰੂ ਨੇ (ਵਿਖਾਇਆ ਹੈ) ।੧।ਰਹਾਉ। ਹੇ ਪ੍ਰਭੂ! (ਤੇਰੀ ਰਚੀ) ਮਾਇਆ (ਇਕ ਵੱਡਾ ਸਮੁੰਦਰ ਹੈ ਜਿਸ ਤੋਂ) ਪਾਰ ਲੰਘਣਾ ਬਹੁਤ ਔਖਾ ਹੈ, ਜਿਵੇਂ (ਤੇਜ਼) ਹਵਾ ਧੱਕੇ ਮਾਰਦੀ ਹੈ, ਤਿਵੇਂ ਮਾਇਆ (ਦੀਆਂ ਲਹਿਰਾਂ ਧੱਕੇ ਮਾਰਦੀਆਂ ਹਨ) ।੧। ਹੇ ਪ੍ਰਭੂ! ਮੈਂ ਤਾਂ ਇਹ ਸੁਣ ਸੁਣ ਕੇ ਹੀ ਡਰ ਰਿਹਾ ਹਾਂ ਕਿ ਧਰਮਰਾਜ ਬੜਾ ਕਰੜਾ (ਹਾਕਮ) ਹੈ ।੨। ਹੇ ਪ੍ਰਭੂ! ਇਹ ਸੰਸਾਰ ਇਕ ਅੰਨ੍ਹਾ ਖੂਹ ਹੈ, ਇਸ ਵਿਚ ਸਾਰੀ (ਤ੍ਰਿਸ਼ਨਾ ਦੀ) ਅੱਗ ਹੀ ਅੱਗ ਹੈ ।੩। ਹੇ ਨਾਨਕ (ਆਖ—ਹੇ ਪ੍ਰਭੂ! ਜਦੋਂ ਤੋਂ) ਮੈਂ ਗੁਰੂ ਦਾ ਆਸਰਾ ਲਿਆ ਹੈ, ਮੈਂ ਪਰਮਾਤਮਾ ਦਾ ਨਾਮ ਸਿਮਰ ਰਿਹਾ ਹਾਂ, ਤੇ, ਮੈਨੂੰ ਪੂਰਨ ਪ੍ਰਭੂ ਲੱਭ ਪਿਆ ਹੈ ।੪।੩।੪੬।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਸ੍ਰੀ ਗੁਰੂ ਰਵਿਦਾਸ ਜੀ ਦੇ ਬਰਾਬਰਤਾ ਦੇ ਸੰਦੇਸ਼ ਨੂੰ ਅਗਲੀ ਪੀੜ੍ਹੀ ਤੱਕ ਲਿਜਾਣ ਅਤੇ ਸਿੱਖਿਆਵਾਂ ਦੇ ਪਸਾਰ ਲਈ ਪੰਜਾਬ ਸਰਕਾਰ ਦਾ ਵਿਸ਼ੇਸ਼ ਉਪਰਾਲਾ ਸ੍ਰੀ ਗੁਰੂ ਰਵਿਦਾਸ ਜੀ ਦੇ ਬਰਾਬਰਤਾ ਦੇ ਸੰਦੇਸ਼ ਨੂੰ ਅਗਲੀ ਪੀੜ੍ਹੀ ਤੱਕ ਲਿਜਾਣ ਅਤੇ ਸਿੱਖਿਆਵਾਂ ਦੇ ਪਸਾਰ ਲਈ ਪੰਜਾਬ ਸਰਕਾਰ ਦਾ ਵਿਸ਼ੇਸ਼ ਉਪਰਾਲਾ
*ਸ੍ਰੀ ਗੁਰੂ ਰਵਿਦਾਸ ਜੀ ਦੇ ਬਰਾਬਰਤਾ ਦੇ ਸੰਦੇਸ਼ ਨੂੰ ਅਗਲੀ ਪੀੜ੍ਹੀ ਤੱਕ ਲਿਜਾਣ ਅਤੇ ਸਿੱਖਿਆਵਾਂ ਦੇ ਪਸਾਰ ਲਈ ਪੰਜਾਬ ਸਰਕਾਰ...
ਕੈਬਨਿਟ ਮੰਤਰੀਆਂ ਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤੀ ਰਵਾਨਾ
ਪੰਜਾਬ ਸਰਕਾਰ ਸੰਤਾਂ, ਮਹਾਂਪੁਰਸ਼ਾਂ ਤੇ ਧਾਰਮਿਕ ਸੰਪਰਦਾਵਾਂ ਦੀ ਅਗਵਾਈ ਵਿੱਚ ਵੱਡੇ ਪੱਧਰ ‘ਤੇ ਮਨਾਏਗੀ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
ਆਪ ਆਗੂ ਪੰਨੂ ਨੇ ਰਜਿੰਦਰ ਕੌਰ ਭੱਠਲ ਦੇ ਹੈਰਾਨੀਜਨਕ ਬਿਆਨ 'ਤੇ ਵੜਿੰਗ ਅਤੇ ਬਾਜਵਾ ਦੀ ਚੁੱਪ ਦੀ ਕੀਤੀ ਨਿੰਦਾ
ਲਾਲਾ ਲਾਜਪਤ ਰਾਏ ਦੇ ਜਨਮ ਸਥਾਨ ਢੁੱਡੀਕੇ ਨੂੰ ਮਾਡਲ ਪਿੰਡ ਵਜੋਂ ਵਿਕਸਤ ਕੀਤਾ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਦੇਸ਼ ਦੀਆਂ ਅੱਖਾਂ ਤੇ ਕੰਨ ਹਨ ਸਿਵਲ ਡਿਫੈਂਸ ਵਲੰਟੀਅਰ - ਇੰਚਾਰਜ ਸੁਦਰਸ਼ਨ ਸਿੰਘ
ਸਕਸ਼ਮ ਆਂਗਣਵਾੜੀ ਅਤੇ ਪੋਸ਼ਣ 2.0 ਅਧੀਨ ਬਲਾਕ ਨੌਸ਼ਹਿਰਾ ਪੰਨੂਆਂ ਦੀਆਂ ਆਂਗਣਵਾੜੀ ਵਰਕਰਾਂ ਦੀ ਤਿੰਨ ਦਿਨਾਂ ਟ੍ਰੇਨਿੰਗ ਦਾ ਪਹਿਲਾ ਬੈਚ ਸੰਪੰਨ