ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 26-05-2026 ਅੰਗ 798

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 26-05-2026 ਅੰਗ 798

ਬਿਲਾਵਲੁ ਮਹਲਾ ੩

॥ ਪੂਰੇ ਗੁਰ ਤੇ ਵਡਿਆਈ ਪਾਈ॥ ਅਚਿੰਤ ਨਾਮੁ ਵਸਿਆ ਮਨਿ ਆਈ॥ ਹਉਮੈ ਮਾਇਆ ਸਬਦਿ ਜਲਾਈ॥ ਦਰਿ ਸਾਚੈ ਗੁਰ ਤੇ ਸੋਭਾ ਪਾਈ॥੧॥ ਜਗਦੀਸ ਸੇਵਉ ਮੈ ਅਵਰੁ ਨ ਕਾਜਾ॥ ਅਨਦਿਨੁ ਅਨਦੁ ਹੋਵੈ ਮਨਿ ਮੇਰੈ ਗੁਰਮੁਖਿ ਮਾਗਉ ਤੇਰਾ ਨਾਮੁ ਨਿਵਾਜਾ ॥੧॥ਰਹਾਉ॥ ਮਨ ਕੀ ਪਰਤੀਤਿ ਮਨ ਤੇ ਪਾਈ॥ ਪੂਰੇ ਗੁਰ ਤੇ ਸਬਦਿ ਬੁਝਾਈ॥ ਜੀਵਣ ਮਰਣੁ ਕੋ ਸਮਸਰਿ ਵੇਖੈ॥ ਬਹੁੜਿ ਨ ਮਰੈ ਨਾ ਜਮੁ ਪੇਖੈ॥੨॥

ਅਰਥ:    ਜਿਸ ਮਨੁੱਖ ਨੇ ਪੂਰੇ ਗੁਰੂ ਪਾਸੋਂ ਵਡਿਆਈ-ਇੱਜ਼ਤ ਪ੍ਰਾਪਤ ਕਰ ਲਈ, ਉਸ ਦੇ ਮਨ ਵਿਚ ਉਹ ਹਰਿ-ਨਾਮ ਆ ਵੱਸਦਾ ਹੈ ਜੋ ਹਰੇਕ ਕਿਸਮ ਦਾ ਫ਼ਿਕਰ-ਤੌਖਲਾ ਦੂਰ ਕਰ ਦੇਂਦਾ ਹੈ। ਜਿਸ ਮਨੁੱਖ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰੋਂ) ਮਾਇਆ ਦੇ ਕਾਰਨ ਪੈਦਾ ਹੋਈ ਹਉਮੈ ਸਾੜ ਲਈ, ਉਸ ਨੇ ਗੁਰੂ ਦੀ ਕਿਰਪਾ ਨਾਲ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੇ ਦਰ ਤੇ ਸੋਭਾ ਖੱਟ ਲਈ ॥੧॥ ਹੇ ਜਗਤ ਦੇ ਮਾਲਕ-ਪ੍ਰਭੂ! (ਮੇਹਰ ਕਰ) ਮੈਂ (ਤੇਰਾ ਨਾਮ) ਸਿਮਰਦਾ ਰਹਾਂ, (ਇਸ ਤੋਂ ਚੰਗਾ) ਮੈਨੂੰ ਹੋਰ ਕੋਈ ਕੰਮ ਨਾਹ ਲੱਗੇ। (ਹੇ ਪ੍ਰਭੂ!) ਗੁਰੂ ਦੀ ਸਰਨ ਪੈ ਕੇ (ਆਤਮਕ ਆਨੰਦ ਦੀ) ਬਖ਼ਸ਼ਸ਼ ਕਰਨ ਵਾਲਾ ਤੇਰਾ ਨਾਮ ਮੰਗਦਾ ਹਾਂ (ਤਾ ਕਿ) ਮੇਰੇ ਮਨ ਵਿਚ (ਉਸ ਨਾਮ ਦੀ ਬਰਕਤਿ ਨਾਲ) ਹਰ ਵੇਲੇ ਆਨੰਦ ਬਣਿਆ ਰਹੇ ॥੧॥ ਰਹਾਉ॥ ਉਸ ਮਨੁੱਖ ਨੇ ਆਪਣੇ ਅੰਦਰੋਂ ਹੀ ਆਪਣੇ ਮਨ ਵਾਸਤੇ ਸਰਧਾ-ਵਿਸ਼ਵਾਸ ਦੀ ਦਾਤ ਲੱਭ ਲਈ (ਇਹ ਸਰਧਾ ਕਿ ਪਰਮਾਤਮਾ ਸਾਰੇ ਜਗਤ ਵਿਚ ਇਕ-ਸਮਾਨ ਵਿਆਪਕ ਹੈ), ਜਿਸ ਨੇ ਪੂਰੇ ਗੁਰੂ ਪਾਸੋਂ (ਉਸ ਦੇ) ਸ਼ਬਦ ਦੀ ਰਾਹੀਂ (ਆਤਮਕ ਜੀਵਨ ਦੀ) ਸੂਝ ਪ੍ਰਾਪਤ ਕਰ ਲਈ। ਜੇਹੜਾ ਭੀ ਮਨੁੱਖ ਸਾਰੀ ਉਮਰ ਪ੍ਰਭੂ ਨੂੰ (ਸ੍ਰਿਸ਼ਟੀ ਵਿਚ) ਇਕ-ਸਮਾਨ (ਵੱਸਦਾ) ਵੇਖਦਾ ਹੈ,ਉਸ ਨੂੰ ਕਦੇ ਆਤਮਕ ਮੌਤ ਨਹੀਂ ਵਿਆਪਦੀ, ਉਸ ਵਲ ਜਮਰਾਜ ਕਦੇ ਨਹੀਂ ਤੱਕਦਾ ॥੨॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

Honor Pad 20 ਟੈਬਲੇਟ ਲਾਂਚ, 8MP ਕੈਮਰਾ, 10100mAh ਬੈਟਰੀ ਦੇ ਨਾਲ ਸ਼ਾਨਦਾਰ ਵਿਸ਼ੇਸ਼ਤਾਵਾਂ ਹਨ Honor Pad 20 ਟੈਬਲੇਟ ਲਾਂਚ, 8MP ਕੈਮਰਾ, 10100mAh ਬੈਟਰੀ ਦੇ ਨਾਲ ਸ਼ਾਨਦਾਰ ਵਿਸ਼ੇਸ਼ਤਾਵਾਂ ਹਨ
ਨਵੀਂ ਦਿੱਲੀ, 26, ਮਈ, 2026, (ਆਜ਼ਾਦ ਸੋਚ ਨਿਊਜ਼):-  ਆਨਰ (Honor) ਦੇ ਨਵੇਂ ਟੈਬਲੇਟ ਨੂੰ ਲੈ ਕੇ ਚੱਲ ਰਹੀਆਂ ਇਹਨਾਂ ਖ਼ਬਰਾਂ...
ਜੰਗਬੰਦੀ ਵਾਰਤਾ ਦੇ ਵਿਚਕਾਰ ਅਮਰੀਕੀ ਫੌਜ ਨੇ ਮੰਗਲਵਾਰ ਨੂੰ ਹੋਰਮੁਜ਼ ਸਟ੍ਰੇਟ ਨੇੜੇ ਬਾਰੂਦੀ ਸੁਰੰਗਾਂ ਵਿਛਾ ਰਹੀਆਂ ਕਿਸ਼ਤੀਆਂ ਨੂੰ ਨਿਸ਼ਾਨਾ ਬਣਾਇਆ
ਚੰਡੀਗੜ੍ਹ ਦੇ ਸੈਕਟਰ-45 ਸਥਿਤ ਬੁੜੈਲ (Burail) ਇਲਾਕੇ ਵਿੱਚ ਸੋਮਵਾਰ ਸ਼ਾਮ ਨੂੰ ਇੱਕ ਬਹੁਤ ਹੀ ਭਿਆਨਕ ਹਾਦਸਾ ਵਾਪਰਿਆ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 26-05-2026 ਅੰਗ 798
ਨੀਟ ਤੋਂ ਬਾਅਦ ਹੁਣ ਸੀਬੀਐਸਈ ਮੁਲਾਂਕਣ ਵਿੱਚ ਗੜਬੜੀ, ਪ੍ਰਧਾਨ ਮੰਤਰੀ ਸਿੱਖਿਆ ਮੰਤਰੀ ਨੂੰ ਬਰਖਾਸਤ ਕਰਨ- ਕੇਜਰੀਵਾਲ
ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧਾ ਕੇ ਭਾਜਪਾ ਨੇ ਦੇਸ਼ ਦੀ ਜਨਤਾ ਨੂੰ ਫਿਰ ਦਿੱਤਾ ਮਹਿੰਗਾਈ ਦਾ ਤੋਹਫ਼ਾ: ਬਲਤੇਜ ਪੰਨੂ
ਭਾਜਪਾ ਨੂੰ ਪਾਈ ਹਰ ਵੋਟ ਮਹਿੰਗੇ ਪੈਟਰੋਲ ਅਤੇ ਡੀਜ਼ਲ ਲਈ ਵੋਟ ਹੋਵੇਗੀ: ਹਰਪਾਲ ਸਿੰਘ ਚੀਮਾ