ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 27-04-2026 ਅੰਗ 608

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 27-04-2026 ਅੰਗ 608

ਸੋਰਠਿ ਮਹਲਾ ੫ ਘਰੁ ੧ ਤਿਤੁਕੇ

ੴ ਸਤਿਗੁਰ ਪ੍ਰਸਾਦਿ

॥ ਕਿਸ ਹਉ ਜਾਚੀ ਕਿਸੁ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਹਰਿ ਜੀਉ ਤੇਰੀ ਦਾਤੀ ਰਾਜਾ ॥ ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ॥ ਰਹਾਉ ॥ ਜਿਨਿ ਹਰਿ ਧਿਆਇਆ ਸਭੁ ਕਿਛੁ ਤਿਸ ਕਾ ਤਿਸ ਕੀ ਭੂਖ ਗਵਾਈ ॥ ਐਸਾ ਧਨੁ ਦੀਆ ਸੁਖਦਾਤੈ ਨਿਖੁਟਿ ਨ ਕਬ ਹੀ ਜਾਈ ॥ ਅਨਦੁ ਭਇਆ ਸੁਖ ਸਹਜਿ ਸਮਾਣੇ ਸਤਿਗੁਰਿ ਮੇਲਿ ਮਿਲਾਈ ॥੨॥ ਮਨ ਨਾਮੁ ਜਪਿ ਨਾਮੁ ਆਰਾਧਿ ਅਨਦਿਨੁ ਨਾਮੁ ਵਖਾਣੀ ॥ ਉਪਦੇਸੁ ਸੁਣਿ ਸਾਧ ਸੰਤਨ ਕਾ ਸਭ ਚੂਕੀ ਕਾਣਿ ਜਮਾਣੀ ॥ ਜਿਨ ਕਉ ਕ੍ਰਿਪਾਲੁ ਹੋਆ ਪ੍ਰਭੁ ਮੇਰਾ ਸੇ ਲਾਗੇ ਗੁਰ ਕੀ ਬਾਣੀ ॥੩॥ ਕੀਮਤਿ ਕਉਣੁ ਕਰੈ ਪ੍ਰਭ ਤੇਰੀ ਤੂ ਸਰਬ ਜੀਆ ਦਇਆਲਾ ॥ ਸਭੁ ਕਿਛੁ ਕੀਤਾ ਤੇਰਾ ਵਰਤੈ ਕਿਆ ਹਮ ਬਾਲ ਗੁਪਾਲਾ ॥ ਰਾਖਿ ਲੇਹੁ ਨਾਨਕੁ ਜਨੁ ਤੁਮਰਾ ਜਿਉ ਪਿਤਾ ਪੂਤ ਕਿਰਪਾਲਾ ॥੪॥੧॥

ਅਰਥ:  ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥ ਹੇ ਭਾਈ! ਜਦੋਂ ਹਰੇਕ ਜੀਵ ਪਰਮਾਤਮਾ ਦਾ ਹੀ ਪੈਦਾ ਕੀਤਾ ਹੋਇਆ ਹੈ, ਤਾਂ (ਉਸ ਕਰਤਾਰ ਨੂੰ ਛੱਡ ਕੇ) ਮੈਂ ਹੋਰ ਕਿਸ ਪਾਸੋਂ ਕੁਝ ਮੰਗਾਂ? ਮੈਂ ਹੋਰ ਕਿਸ ਦੀ ਆਸ ਰੱਖਦਾ ਫਿਰਾਂ? ਜੇਹੜਾ ਭੀ ਕੋਈ ਵੱਡਾ ਜਾਂ ਧਨਾਢ ਮਨੁੱਖ ਦਿੱਸਦਾ ਹੈ, ਹਰੇਕ ਨੇ (ਮਰ ਕੇ) ਮਿੱਟੀ ਵਿਚ ਰਲ ਜਾਣਾ ਹੈ (ਇਕ ਪਰਮਾਤਮਾ ਹੀ ਸਦਾ ਕਾਇਮ ਰਹਿਣ ਵਾਲਾ ਦਾਤਾ ਹੈ) । ਹੇ ਭਾਈ! ਸਾਰੇ ਸੁਖ ਤੇ ਜਗਤ ਦੇ ਸਾਰੇ ਨੌ ਖ਼ਜ਼ਾਨੇ ਉਹ ਨਿਰੰਕਾਰ ਹੀ ਦੇਣ ਵਾਲਾ ਹੈ ਜਿਸ ਨੂੰ ਕਿਸੇ ਦਾ ਡਰ ਨਹੀਂ, ਤੇ, ਜੋ ਸਭ ਜੀਵਾਂ ਦਾ ਜਨਮ ਮਰਨ ਨਾਸ ਕਰਨ ਵਾਲਾ ਹੈ ।੧। ਹੇ ਪ੍ਰਭੂ ਜੀ! ਮੈਂ ਤੇਰੀਆਂ (ਦਿੱਤੀਆਂ) ਦਾਤਾਂ ਨਾਲ (ਹੀ) ਰੱਜ ਸਕਦਾ ਹਾਂ, ਮੈਂ ਕਿਸੇ ਵਿਚਾਰੇ ਮਨੁੱਖ ਦੀ ਵਡਿਆਈ ਕਿਉਂ ਕਰਦਾ ਫਿਰਾਂ? ਮੈਨੂੰ ਕਿਸੇ ਮਨੁੱਖ ਦੀ ਮੁਥਾਜੀ ਕਿਉਂ ਹੋਵੇ? ।ਰਹਾਉ। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦੀ ਭਗਤੀ ਸ਼ੁਰੂ ਕਰ ਦਿੱਤੀ, ਜਗਤ ਦੀ ਹਰੇਕ ਚੀਜ਼ ਹੀ ਉਸ ਦੀ ਬਣ ਜਾਂਦੀ ਹੈ, ਪਰਮਾਤਮਾ ਉਸ ਦੇ ਅੰਦਰੋਂ (ਮਾਇਆ ਦੀ) ਭੁੱਖ ਦੂਰ ਕਰ ਦੇਂਦਾ ਹੈ । ਸੁਖਦਾਤੇ ਪ੍ਰਭੂ ਨੇ ਉਸ ਨੂੰ ਅਜੇਹਾ (ਨਾਮ-) ਧਨ ਦੇ ਦਿੱਤਾ ਹੈ ਜੋ (ਉਸ ਪਾਸੋਂ) ਕਦੇ ਭੀ ਨਹੀਂ ਮੁੱਕਦਾ । ਗੁਰੂ ਨੇ ਉਸ ਪਰਮਾਤਮਾ ਦੇ ਚਰਨਾਂ ਵਿਚ (ਜਦੋਂ) ਮਿਲਾ ਦਿੱਤਾ, ਤਾਂ ਆਤਮਕ ਅਡੋਲਤਾ ਦੇ ਕਾਰਨ ਉਸ ਦੇ ਅੰਦਰ ਆਨੰਦ ਤੇ ਸਾਰੇ ਸੁਖ ਆ ਵੱਸਦੇ ਹਨ ।੨। ਹੇ (ਮੇਰੇ) ਮਨ! ਹਰ ਵੇਲੇ ਪਰਮਾਤਮਾ ਦਾ ਨਾਮ ਜਪਿਆ ਕਰ, ਸਿਮਰਿਆ ਕਰ, ਉਚਾਰਿਆ ਕਰ । ਸੰਤ ਜਨਾਂ ਦਾ ਉਪਦੇਸ਼ ਸੁਣ ਕੇ ਜਮਾਂ ਦੀ ਭੀ ਸਾਰੀ ਮੁਥਾਜੀ ਮੁੱਕ ਜਾਂਦੀ ਹੈ । (ਪਰ, ਹੇ ਮਨ!) ਸਤਿਗੁਰੂ ਦੀ ਬਾਣੀ ਵਿਚ ਉਹੀ ਮਨੁੱਖ ਸੁਰਤਿ ਜੋੜਦੇ ਹਨ, ਜਿਨ੍ਹਾਂ ਉਤੇ ਪਿਆਰਾ ਪ੍ਰਭੂ ਆਪ ਦਇਆਵਾਨ ਹੁੰਦਾ ਹੈ ।੩। ਹੇ ਪ੍ਰਭੂ! ਤੇਰੀ (ਮੇਹਰ ਦੀ) ਕੀਮਤ ਕੌਣ ਪਾ ਸਕਦਾ ਹੈ? ਤੂੰ ਸਾਰੇ ਹੀ ਜੀਵਾਂ ਉੱਤੇ ਮੇਹਰ ਕਰਨ ਵਾਲਾ ਹੈਂ । ਹੇ ਗੋਪਾਲ ਪ੍ਰਭੂ! ਸਾਡੀ ਜੀਵਾਂ ਦੀ ਕੀਹ ਪਾਂਇਆਂ ਹੈ? ਜਗਤ ਵਿਚ ਹਰੇਕ ਕੰਮ ਤੇਰਾ ਹੀ ਕੀਤਾ ਹੋਇਆ ਹੁੰਦਾ ਹੈ । ਹੇ ਪ੍ਰਭੂ! ਨਾਨਕ ਤੇਰਾ ਦਾਸ ਹੈ, (ਇਸ ਦਾਸ ਦੀ) ਰੱਖਿਆ ਉਸੇ ਤਰ੍ਹਾਂ ਕਰਦਾ ਰਹੁ, ਜਿਵੇਂ ਪਿਉ ਆਪਣੇ ਪੁਤਰਾਂ ਉਤੇ ਕਿਰਪਾਲ ਹੋ ਕੇ ਕਰਦਾ ਹੈ ।੪।੧।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ
ਚੰਡੀਗੜ੍ਹ; 27 ਅਪ੍ਰੈਲ 2026: ਗਰਮੀ ਵਧਣ ਕਰਕੇ ਬਿਜਲੀ ਦੀ ਮੰਗ ਵਿੱਚ ਤੇਜ਼ੀ ਨਾਲ ਅਤੇ ਅਚਾਨਕ ਵਾਧੇ ਦੇ ਮੱਦੇਨਜ਼ਰ ਭਗਵੰਤ ਮਾਨ...
ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਘੱਟਣੀ ਹੋਈ ਸ਼ੁਰੂ- ਡਿਪਟੀ ਕਮਿਸ਼ਨਰ
ਵਧੀਕ ਡਿਪਟੀ ਕਮਿਸ਼ਨਰ ਨੇ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਸ਼ਿਕਾਇਤਾਂ ਦਾ ਹਰ ਸੰਭਵ ਹੱਲ ਕਰਨ ਦੇ ਦਿੱਤੇ ਨਿਰਦੇਸ਼
ਡਿਪਟੀ ਕਮਿਸ਼ਨਰ ਨੇ ਟਰੇਡ ਯੂਨੀਅਨ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ
ਸਿੱਖਿਆ ਕ੍ਰਾਂਤੀ 2.0 ਤਹਿਤ ਕੁਠਾਲਾ ਸਕੂਲ ਵਿੱਚ ਸੋਸ਼ਲ ਸਾਇੰਸ ਲੈਬ ਦਾ ਉਦਘਾਟਨ
ਹਰਮੀਤ ਸਿੰਘ ਕਾਲਕਾ ਵੱਲੋਂ ਜੱਸਾ ਸਿੰਘ ਰਾਮਗੜ੍ਹੀਆ ਦੀ ਯਾਦ ਨੂੰ ਸਮਰਪਿਤ ਐਵਾਰਡ ਸਮਾਰੋਹ ਲਈ ਸੁਖਦੇਵ ਸਿੰਘ ਰਿਐਤ ਦੀ ਸ਼ਲਾਘਾ