ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 27-05-2026 ਅੰਗ 768

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 27-05-2026 ਅੰਗ 768

ਧਨਾਸਰੀ ਮਹਲਾ ੫

॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ੳੂਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕੁ ਸਚੁ ਵਡਿਆਈ ॥੪॥੪॥੨੮॥

ਅਰਥ: (ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ ॥੧॥ ਮੇਰੇ ਮਿੱਤਰ (ਮਨ)! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ)। ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ ॥ ਰਹਾਉ ॥ (ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਪ੍ਰਭੂ ਨੇ ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ। ਖਸਮ-ਪ੍ਰਭੂ ਨੇ ਉਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ ॥੨॥ (ਹੇ ਜਿੰਦੇ!) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ। ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ ॥੩॥ ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ। ਹੇ ਨਾਨਕ ਜੀ! ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ ॥੪॥੪॥੨੮॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਭਾਜਪਾ ਦੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਵੱਲੋਂ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਸ਼ਰੇਆਮ ਗਾਲ੍ਹਾਂ ਕੱਢਣੀਆਂ ਅਤੇ ਇੱਕ ਮਹਿਲਾ ਐਸਐਸਪੀ ਨੂੰ ਧਮਕਾਉਣਾ ਬੇਹੱਦ ਨਿੰਦਣਯੋਗ ਅਤੇ ਸ਼ਰਮਨਾਕ ਹੈ: ਬਲਤੇਜ ਪੰਨੂ ਭਾਜਪਾ ਦੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਵੱਲੋਂ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਸ਼ਰੇਆਮ ਗਾਲ੍ਹਾਂ ਕੱਢਣੀਆਂ ਅਤੇ ਇੱਕ ਮਹਿਲਾ ਐਸਐਸਪੀ ਨੂੰ ਧਮਕਾਉਣਾ ਬੇਹੱਦ ਨਿੰਦਣਯੋਗ ਅਤੇ ਸ਼ਰਮਨਾਕ ਹੈ: ਬਲਤੇਜ ਪੰਨੂ
ਚੰਡੀਗੜ੍ਹ 27 ਮਈ-     ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ ਜਨਤਾ ਪਾਰਟੀ ਦੇ ਆਗੂ...
14,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਭਾਜਪਾ ਨੇ ਭਾਰਤ ਨੂੰ 'ਵਿਸ਼ਵਗੁਰੂ' ਬਣਾਉਣ ਦਾ ਵਾਅਦਾ ਕੀਤਾ ਸੀ, ਪਰ ਅੱਜ ਤਾਈਵਾਨ ਵਰਗਾ ਛੋਟਾ ਜਿਹਾ ਦੇਸ਼ ਵੀ ਭਾਰਤ ਨੂੰ ਪਿੱਛੇ ਛੱਡ ਗਿਆ ਹੈ: ਹਰਪਾਲ ਸਿੰਘ ਚੀਮਾ
ਭਾਜਪਾ ਆਗੂ ਆਪਣੇ ਆਪ ਨੂੰ ਸੰਵਿਧਾਨ ਅਤੇ ਕਾਨੂੰਨ ਤੋਂ ਉੱਪਰ ਸਮਝਦੇ ਹਨ, ਭਾਜਪਾ ਨੇ ਨਗਰ ਨਿਗਮ ਚੋਣਾਂ ਨੂੰ ਆਪਣੀ 'ਗੁੰਡਾਗਰਦੀ' ਦਾ ਇੱਕ ਹੋਰ ਪ੍ਰਦਰਸ਼ਨ ਬਣਾ ਦਿੱਤਾ: ਅਮਨ ਅਰੋੜਾ
ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ
ਗੈਂਗਸਟਰਾਂ ‘ਤੇ ਵਾਰ ਦਾ 127ਵਾਂ ਦਿਨ: ਪੰਜਾਬ ਪੁਲਿਸ ਵੱਲੋਂ 369 ਥਾਈਂ ਛਾਪੇਮਾਰੀ; 118 ਗ੍ਰਿਫ਼ਤਾਰ
ਮਾਮਲਾ ਵਿਆਹ ਦਾ ਖਾਣਾ ਖਾ ਕੇ ਬਿਮਾਰ ਹੋਏ ਵਿਅਕਤੀਆਂ ਦਾ