ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 27-10-2025 ਅੰਗ 703

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 27-10-2025 ਅੰਗ 703

ਜੈਤਸਰੀ ਮਹਲਾ ੯

॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥ ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿ ਕਉ ਉਠਿ ਧਾਇਆ ॥ ਘਟ ਹੀ ਭੀਤਰਿ ਬਸੈ ਨਿਰੰਜਨੁ ਤਾ ਕੋ ਮਰਮੁ ਨ ਪਾਇਆ ॥੨॥ ਨਾਹਿਨ ਗੁਨੁ ਨਾਹਿਨ ਕਛੁ ਜਪੁ ਤਪੁ ਕਉਨੁ ਕਰਮੁ ਅਬ ਕੀਜੈ ॥ ਨਾਨਕ ਹਾਰਿ ਪਰਿਓ ਸਰਨਾਗਤਿ ਅਭੈ ਦਾਨੁ ਪ੍ਰਭ ਦੀਜੈ ॥੩॥੨॥

ਵਿਆਖਿਆ: ਹੇ ਪ੍ਰਭੂ ਜੀ! ਮੇਰੀ ਇੱਜ਼ਤ ਰੱਖ ਲਵੋ। ਮੇਰੇ ਹਿਰਦੇ ਵਿਚ ਮੌਤ ਦਾ ਡਰ ਵੱਸ ਰਿਹਾ ਹੈ, (ਇਸ ਤੋਂ ਬਚਣ ਲਈ) ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਂ ਤੇਰਾ ਆਸਰਾ ਲਿਆ ਹੈ ॥੧॥ ਰਹਾਉ ॥ ਹੇ ਪ੍ਰਭੂ! ਮੈਂ ਵੱਡਾ ਵਿਕਾਰੀ ਹਾਂ, ਮੂਰਖ ਹਾਂ, ਲਾਲਚੀ ਭੀ ਹਾਂ, ਪਾਪ ਕਰਦਾ ਕਰਦਾ ਹੁਣ ਮੈਂ ਥੱਕ ਗਿਆ ਹਾਂ। ਮੈਨੂੰ ਮਰਨ ਦਾ ਡਰ (ਕਿਸੇ ਵੇਲੇ) ਭੁੱਲਦਾ ਨਹੀਂ, ਇਸ (ਮਰਨ) ਦੀ ਚਿੰਤਾ ਨੇ ਮੇਰਾ ਸਰੀਰ ਸਾੜ ਦਿੱਤਾ ਹੈ ॥੧॥ (ਮੌਤ ਦੇ ਇਸ ਸਹਿਮ ਤੋਂ) ਖ਼ਲਾਸੀ ਹਾਸਲ ਕਰਨ ਲਈ ਮੈਂ ਅਨੇਕਾਂ ਹੀਲੇ ਕੀਤੇ ਹਨ, ਦਸੀਂ ਪਾਸੀਂ ਉਠ ਉਠ ਕੇ ਦੌੜਿਆ ਹਾਂ। (ਮਾਇਆ ਦੇ ਮੋਹ ਤੋਂ) ਨਿਰਲੇਪ ਪਰਮਾਤਮਾ ਹਿਰਦੇ ਵਿਚ ਹੀ ਵੱਸਦਾ ਹੈ, ਉਸ ਦਾ ਭੇਤ ਮੈਂ ਨਹੀਂ ਸਮਝਿਆ ॥੨॥ (ਪਰਮਾਤਮਾ ਦੀ ਸਰਨ ਤੋਂ ਬਿਨਾ ਹੋਰ) ਕੋਈ ਗੁਣ ਨਹੀਂ ਕੋਈ ਜਪ ਤਪ ਨਹੀਂ (ਜੋ ਮੌਤ ਦੇ ਸਹਿਮ ਤੋਂ ਬਚਾ ਲਏ, ਫਿਰ) ਹੁਣ ਕੇਹੜਾ ਕੰਮ ਕੀਤਾ ਜਾਏ? ਨਾਨਕ ਜੀ! (ਆਖੋ-) ਹੇ ਪ੍ਰਭੂ! (ਹੋਰ ਸਾਧਨਾਂ ਵਲੋਂ) ਹਾਰ ਕੇ ਮੈਂ ਤੇਰੀ ਸਰਨ ਆ ਪਿਆ ਹਾਂ, ਤੂੰ ਮੈਨੂੰ ਮੌਤ ਦੇ ਡਰ ਤੋਂ ਖ਼ਲਾਸੀ ਦਾ ਦਾਨ ਦੇਹ ॥੩॥੨॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Advertisement

Latest News

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਸ਼ਿਆਂ ਖ਼ਿਲਾਫ਼ ਝੰਡਾ ਕੀਤਾ ਬੁਲੰਦ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਸ਼ਿਆਂ ਖ਼ਿਲਾਫ਼ ਝੰਡਾ ਕੀਤਾ ਬੁਲੰਦ
ਹੁਸ਼ਿਆਰਪੁਰ, 7 ਦਸੰਬਰ :ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ  ਜ਼ਿਲ੍ਹਾ...
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ
ਸਫ਼ਲਤਾ ਦੀਆਂ ਨਵੀਆਂ ਉਚਾਈਆਂ ਛੂਹ ਰਿਹੈ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ; ਇਸ ਵੇਲੇ 50 ਕੈਡਿਟ ਐਨ.ਡੀ.ਏ. ‘ਚ ਹਾਸਲ ਕਰ ਰਹੇ ਹਨ ਸਿਖਲਾਈ
ਸ਼ਹੀਦ ਭਗਤ ਸਿੰਘ ਹਵਾਈ ਅੱਡੇ 'ਤੇ ਯਾਤਰੀਆਂ ਨੂੰ ਕੋਈ ਵੀ ਮੁਸ਼ਕਿਲ ਨਾ ਆਉਣ ਦੇਣ ਲਈ ਪੰਜਾਬ ਸਰਕਾਰ ਨੇ ਕਦਮ ਚੁੱਕੇ, ਯਾਤਰੀਆਂ ਦੀ ਸਹੂਲਤ ਲਈ ਕੰਟਰੋਲ ਰੂਮ ਸਥਾਪਤ ਕੀਤਾ
ਸਰਹੱਦ ਪਾਰੋਂ ਹਥਿਆਰ ਤਸਕਰੀ ਕਰਨ ਵਾਲੇ ਗਿਰੋਹ ਨਾਲ ਸਬੰਧਤ ਇੱਕ ਵਿਅਕਤੀ ਪੰਜ ਪਿਸਤੌਲਾਂ ਸਮੇਤ ਕਾਬੂ
'ਯੁੱਧ ਨਸ਼ਿਆਂ ਵਿਰੁੱਧ’ ਦੇ 281ਵੇਂ ਦਿਨ ਪੰਜਾਬ ਪੁਲਿਸ ਵੱਲੋਂ 834 ਗ੍ਰਾਮ ਹੈਰੋਇਨ, 1.5 ਕਿਲੋ ਅਫੀਮ ਸਮੇਤ 71 ਨਸ਼ਾ ਤਸਕਰ ਕਾਬੂ
ਇੰਡੀਗੋ ਏਅਰਲਾਈਨ ਨੇ 7 ਦਸੰਬਰ 2025 ਨੂੰ ਦੇਸ਼ ਭਰ ਵਿੱਚ ਲਗਭਗ 650 ਉਡਾਣਾਂ ਰੱਦ ਕੀਤੀਆਂ ਹਨ