ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 28-01-2026 ਅੰਗ 845

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 28-01-2026 ਅੰਗ 845

ਬਿਲਾਵਲੁ ਮਹਲਾ ੫ ਛੰਤ

ੴ ਸਤਿਗੁਰ ਪ੍ਰਸਾਦਿ

॥ ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰਾਮ ॥ ਅਬਿਨਾਸੀ ਵਰੁ ਸੁਣਿਆ ਮਨਿ ਉਪਜਿਆ ਚਾਇਆ ਰਾਮ ॥ ਮਨਿ ਪ੍ਰੀਤਿ ਲਾਗੈ ਵਡੈ ਭਾਗੈ ਕਬ ਮਿਲੀਐ ਪੂਰਨ ਪਤੇ ॥ ਸਹਜੇ ਸਮਾਈਐ ਗੋਵਿੰਦੁ ਪਾਈਐ ਦੇਹੁ ਸਖੀਏ ਮੋਹਿ ਮਤੇ ॥ ਦਿਨੁ ਰੈਣਿ ਠਾਢੀ ਕਰਉ ਸੇਵਾ ਪ੍ਰਭੁ ਕਵਨ ਜੁਗਤੀ ਪਾਇਆ ॥ ਬਿਨਵੰਤਿ ਨਾਨਕ ਕਰਹੁ ਕਿਰਪਾ ਲੈਹੁ ਮੋਹਿ ਲੜਿ ਲਾਇਆ ॥੧॥

ਰਾਗ ਬਿਲਾਵਲੁ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ ‘ਛੰਤ’ (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਸਹੇਲੀਏ! ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਵਿਆਂ (ਮਨ ਵਿਚ) ਖ਼ੁਸ਼ੀ ਦਾ ਰੰਗ-ਢੰਗ ਬਣ ਜਾਂਦਾ ਹੈ। ਉਸ ਕਦੇ ਨਾਹ ਮਰਨ ਵਾਲੇ ਖਸਮ-ਪ੍ਰਭੂ (ਦਾ ਨਾਮ) ਸੁਣਿਆਂ ਮਨ ਵਿਚ ਚਾਉ ਪੈਦਾ ਹੋ ਜਾਂਦਾ ਹੈ। (ਜਦੋਂ) ਵੱਡੀ ਕਿਸਮਤ ਨਾਲ (ਕਿਸੇ ਜੀਵ-ਇਸਤ੍ਰੀ ਦੇ) ਮਨ ਵਿਚ ਪਰਮਾਤਮਾ-ਪਤੀ ਦਾ ਪਿਆਰ ਪੈਦਾ ਹੁੰਦਾ ਹੈ, (ਤਦੋਂ ਉਹ ਉਤਾਵਲੀ ਹੋ ਹੋ ਪੈਂਦੀ ਹੈ ਕਿ ਉਸ) ਸਾਰੇ ਗੁਣਾਂ ਦੇ ਮਾਲਕ ਪ੍ਰਭੂ-ਪਤੀ ਨੂੰ ਕਦੋਂ ਮਿਲਿਆ ਜਾ ਸਕੇਗਾ। (ਉਸ ਨੂੰ ਅੱਗੋਂ ਇਹ ਉੱਤਰ ਮਿਲਦਾ ਹੈ-ਜੇ) ਆਤਮਕ ਅਡੋਲਤਾ ਵਿਚ ਲੀਨ ਰਹੀਏ ਤਾਂ ਪਰਮਾਤਮਾ-ਪਤੀ ਮਿਲ ਪੈਂਦਾ ਹੈ। (ਉਹ ਭਾਗਾਂ ਵਾਲੀ ਜੀਵ-ਇਸਤ੍ਰੀ ਮੁੜ ਮੁੜ ਪੁੱਛਦੀ ਹੈ-) ਹੇ ਸਹੇਲੀਏ! ਮੈਨੂੰ ਮਤਿ ਦੇਹਿ, ਕਿ ਕਿਸ ਤਰੀਕੇ ਨਾਲ ਪ੍ਰਭੂ-ਪਤੀ ਮਿਲ ਸਕਦਾ ਹੈ (ਹੇ ਸਹੇਲੀਏ! ਦੱਸ) ਮੈਂ ਦਿਨ ਰਾਤ ਖਲੋਤੀ ਤੇਰੀ ਸੇਵਾ ਕਰਾਂਗੀ। (ਗੁਰੂ ਨਾਨਕ ਜੀ ਕਹਿੰਦੇ ਹਨ ਕਿ) ਨਾਨਕ (ਭੀ) ਬੇਨਤੀ ਕਰਦਾ ਹੈ-(ਹੇ ਪ੍ਰਭੂ! ਮੇਰੇ ਉੱਤੇ) ਮਿਹਰ ਕਰ, (ਮੈਨੂੰ ਆਪਣੇ) ਲੜ ਨਾਲ ਲਾਈ ਰੱਖ ॥੧॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਭਗਵੰਤ ਮਾਨ ਸਰਕਾਰ ਦੀ ਪ੍ਰਾਪਤੀ: ਸਿਰਫ਼ 4 ਸਾਲਾਂ ਵਿੱਚ ਭਾਖੜਾ ਨਹਿਰ ਦੇ ਬਰਾਬਰ ਪਾਣੀ ਸੂਬੇ ਦੇ ਖੇਤਾਂ ਤੱਕ ਪਹੁੰਚਾਇਆ ਗਿਆ ਭਗਵੰਤ ਮਾਨ ਸਰਕਾਰ ਦੀ ਪ੍ਰਾਪਤੀ: ਸਿਰਫ਼ 4 ਸਾਲਾਂ ਵਿੱਚ ਭਾਖੜਾ ਨਹਿਰ ਦੇ ਬਰਾਬਰ ਪਾਣੀ ਸੂਬੇ ਦੇ ਖੇਤਾਂ ਤੱਕ ਪਹੁੰਚਾਇਆ ਗਿਆ
ਚੰਡੀਗੜ੍ਹ, 18 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੀ ਸਿੰਚਾਈ ਪ੍ਰਣਾਲੀ ਵਿੱਚ ਕੀਤੇ ਇਤਿਹਾਸਕ...
ਪੰਜਾਬ ਵੱਲੋਂ ਰਾਜਸਥਾਨ ਸਰਕਾਰ ਪਾਸੋਂ ਦਹਾਕਿਆਂ ਤੋਂ ਪਾਣੀ ਦੀ ਵਰਤੋਂ ਦਾ 1.44 ਲੱਖ ਕਰੋੜ ਰੁਪਏ ਦਾ ਬਕਾਇਆ ਵਸੂਲਿਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਭਾਰਤੀ ਮੌਸਮ ਵਿਭਾਗ ਨੇ ਦਿੱਲੀ ਅਤੇ ਆਸ-ਪਾਸ ਦੇ ਰਾਜਾਂ ਲਈ ਤਾਜ਼ਾ ਮੌਸਮ ਦੀ ਭਵਿੱਖਬਾਣੀ ਜਾਰੀ ਕੀਤੀ
ਅਮਰੀਕਾ ਦੇ ਨਿਊ ਮੈਕਸੀਕੋ ਏਅਰ ਬੇਸ 'ਤੇ ਅੰਨ੍ਹੇਵਾਹ ਗੋਲੀਬਾਰੀ
ਗੋਂਦ ਕਤੀਰਾ ਗਰਮੀਆਂ ਦੇ ਮੌਸਮ ਵਿੱਚ ਇੱਕ ਵਰਦਾਨ ਵਾਂਗ
Haryana News: ਬਹਾਦਰਗੜ੍ਹ ਦੇ ਸਿਵਲ ਹਸਪਤਾਲ ਵਿੱਚ ਮਰੀਜ਼ਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ,ਓਪੀਡੀ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ
ਪੂਰਬੀ ਨੇਪਾਲ ਦੇ ਕਾਠਮੰਡੂ ਤੋਂ ਖੋਟਾਂਗ ਜ਼ਿਲ੍ਹੇ ਵੱਲ ਉਡਾਣ ਭਰ ਰਿਹਾ ਇੱਕ ਹੈਲੀਕਾਪਟਰ ਲੈਂਡਿੰਗ ਦੌਰਾਨ ਹਾਦਸਾਗ੍ਰਸਤ ਹੋ ਗਿਆ