ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 28-03-2026 ਅੰਗ 746

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 28-03-2026 ਅੰਗ 746

ਰਾਗੁ ਸੂਹੀ ਮਹਲਾ ੫ ਘਰੁ ੫ ਪੜਤਾਲ    

ੴ ਸਤਿਗੁਰ ਪ੍ਰਸਾਦਿ

॥ ਪ੍ਰੀਤਿ ਪ੍ਰੀਤਿ ਗੁਰੀਆ ਮੋਹਨ ਲਾਲਨਾ ॥ ਜਪਿ ਮਨ ਗੋਬਿੰਦ ਏਕੈ ਅਵਰੁ ਨਹੀ ਕੋ ਲੇਖੈ ਸੰਤ ਲਾਗੁ ਮਨਹਿ ਛਾਡੁ ਦੁਬਿਧਾ ਕੀ ਕੁਰੀਆ ॥੧॥ ਰਹਾਉ ॥ ਨਿਰਗੁਨ ਹਰੀਆ ਸਰਗੁਨ ਧਰੀਆ ਅਨਿਕ ਕੋਠਰੀਆ ਭਿੰਨ ਭਿੰਨ ਭਿੰਨ ਭਿਨ ਕਰੀਆ ॥ ਵਿਚਿ ਮਨ ਕੋਟਵਰੀਆ ॥ ਨਿਜ ਮੰਦਰਿ ਪਿਰੀਆ ॥ ਤਹਾ ਆਨਦ ਕਰੀਆ ॥ ਨਹ ਮਰੀਆ ਨਹ ਜਰੀਆ ॥੧॥ ਕਿਰਤਨਿ ਜੁਰੀਆ ਬਹੁ ਬਿਧਿ ਫਿਰੀਆ ਪਰ ਕਉ ਹਿਰੀਆ ॥ ਬਿਖਨਾ ਘਿਰੀਆ ॥ ਅਬ ਸਾਧੂ ਸੰਗਿ ਪਰੀਆ ॥ ਹਰਿ ਦੁਆਰੈ ਖਰੀਆ ॥ ਦਰਸਨੁ ਕਰੀਆ ॥ ਨਾਨਕ ਗੁਰ ਮਿਰੀਆ ॥ ਬਹੁਰਿ ਨ ਫਿਰੀਆ ॥੨॥੧॥੪੪॥ 

ਅਰਥ:- ਹੇ ਭਾਈ! (ਦੁਨੀਆ ਦੀਆਂ) ਪ੍ਰੀਤਾਂ ਵਿਚੋਂ ਵੱਡੀ ਪ੍ਰੀਤਿ ਮਨ ਨੂੰ ਮੋਹਣਵਾਲੇ ਲਾਲ-ਪ੍ਰਭੂ ਦੀ ਹੈ। ਹੇ ਮਨ! ਸਿਰਫ਼ ਉਸ ਪ੍ਰਭੂ ਦਾ ਨਾਮ ਜਪਿਆ ਕਰ।ਹੋਰ ਕੋਈ ਉੱਦਮ ਉਸ ਦੀ ਦਰਗਾਹ ਵਿਚ ਪਰਵਾਨ ਨਹੀਂ ਹੁੰਦਾ। ਹੇ ਭਾਈ ਸੰਤਾਂ ਦੀ ਚਰਨੀਂ ਲੱਗਾ ਰਹੁ, ਅਤੇ ਆਪਣੇ ਮਨ ਵਿਚੋਂ ਡਾਂਵਾਂਡੋਲ ਰਹਿਣ-ਵਾਲੀਦਸ਼ਾ ਦੀ ਪਗਡੰਡੀ ਦੂਰ ਕਰ।1। ਰਹਾਉ।   ਹੇ ਭਾਈ! ਨਿਰਲੇਪ ਪ੍ਰਭੂ ਨੇਤ੍ਰਿਗੁਣੀ ਸੰਸਾਰ ਬਣਾਇਆ, ਇਸ ਵਿਚ ਇਹ ਅਨੇਕਾਂ (ਸਰੀਰ-) ਕੋਠੜੀਆਂਉਸ ਨੇ ਵੱਖ ਵੱਖ (ਕਿਸਮ ਦੀਆਂ) ਬਣਾ ਦਿੱਤੀਆਂ। (ਹਰੇਕ ਸਰੀਰ-ਕੋਠੜੀ)ਵਿਚ ਮਨ ਨੂੰ ਕੋਤਵਾਲ ਬਣਾ ਦਿੱਤਾ। ਪਿਆਰਾ ਪ੍ਰਭੂ (ਹਰੇਕ ਸਰੀਰ-ਕੋਠੜੀਵਿਚ) ਆਪਣੇ ਮੰਦਰ ਵਿਚ ਰਹਿੰਦਾ ਹੈ, ਅਤੇ ਉੱਥੇ ਆਨੰਦ ਮਾਣਦਾ ਹੈ। ਉਸਪ੍ਰਭੂ ਨੂੰ ਨਾਹ ਮੌਤ ਆਉਂਦੀ ਹੈ, ਨਾਹ ਬੁਢਾਪਾ ਉਸ ਦੇ ਨੇੜੇ ਢੁੱਕਦਾ ਹੈ।1।   ਹੇਭਾਈ! ਜੀਵ ਪ੍ਰਭੂ ਦੀ ਰਚੀ ਰਚਨਾ ਵਿਚ ਹੀ ਜੁੜਿਆ ਰਹਿੰਦਾ ਹੈ, ਕਈਤਰੀਕਿਆਂ ਨਾਲ ਭਟਕਦਾ ਫਿਰਦਾ ਹੈ, ਪਰਾਏ (ਧਨ ਨੂੰ, ਰੂਪ ਨੂੰ) ਤੱਕਦਾਫਿਰਦਾ ਹੈ, ਵਿਸ਼ੇ-ਵਿਕਾਰਾਂ ਵਿਚ ਘਿਰਿਆ ਰਹਿੰਦਾ ਹੈ।   ਇਸ ਮਨੁੱਖਾ ਜਨਮਵਿਚ ਜਦੋਂ ਜੀਵ ਗੁਰੂ ਦੀ ਸੰਗਤਿ ਵਿਚ ਅੱਪੜਦਾ ਹੈ, ਤਾਂ ਪ੍ਰਭੂ ਦੇ ਦਰ ਤੇ ਆਖਲੋਂਦਾ ਹੈ, (ਪ੍ਰਭੂ ਦਾ) ਦਰਸਨ ਕਰਦਾ ਹੈ। ਹੇ ਨਾਨਕ! (ਜੇਹੜਾ ਭੀ ਮਨੁੱਖ)ਗੁਰੂ ਨੂੰ ਮਿਲਦਾ ਹੈ, ਉਹ ਮੁੜ ਜਨਮ-ਮਰਣ ਦੇ ਗੇੜ ਵਿਚ ਨਹੀਂ ਭਟਕਦਾ।2।1। 44।  

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

  

Advertisement

Latest News

ਹਰਿਆਣਾ ਦੇ ਨੌਜਵਾਨ ਪੁੱਤਰ ਦੀ ਅਮਰੀਕਾ ਦੇ ਜਾਰਜੀਆ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹਰਿਆਣਾ ਦੇ ਨੌਜਵਾਨ ਪੁੱਤਰ ਦੀ ਅਮਰੀਕਾ ਦੇ ਜਾਰਜੀਆ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ
ਚੰਡੀਗੜ੍ਹ, 29 ਮਾਰਚ, 2026, (ਆਜ਼ਾਦ ਸੋਚ ਨਿਊਜ਼):-  ਹਰਿਆਣਾ ਦੇ ਇੱਕ ਪਰਿਵਾਰ ਦਾ "ਸੁਨਹਿਰੀ ਭਵਿੱਖ" ਦਾ ਸੁਪਨਾ ਉਸ ਸਮੇਂ ਸੋਗ ਵਿੱਚ...
ਰੋਜ਼ ਪੁੰਗਰੀ ਖਾਣ ਮੇਥੀ ਖਾਣ ਨਾਲ ਮਿਲਣਗੇ ਕਈ ਜ਼ਬਰਦਸਤ ਫਾਇਦੇ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੂਬੇ ਦੇ ਬਜ਼ੁਰਗਾਂ ਲਈ ਇੱਕ ਹੋਰ ਮਹੱਤਵਪੂਰਨ ਤੋਹਫ਼ੇ ਦਾ ਐਲਾਨ ਕੀਤਾ ਹੈ
ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਸ਼ਨੀਵਾਰ ਨੂੰ ਸੰਯੁਕਤ ਅਰਬ ਅਮੀਰਾਤ ਅਤੇ ਕਤਰ ਦਾ ਦੌਰਾ ਕੀਤਾ
ਉੱਤਰ-ਪੂਰਬੀ ਦਿੱਲੀ ਦੇ ਗੋਕਲਪੁਰੀ ਇਲਾਕੇ ਵਿੱਚ ਸ਼ਨੀਵਾਰ ਦੇਰ ਰਾਤ ਇੱਕ ਇਮਾਰਤ ਵਿੱਚ ਲੱਗੀ
ਪਾਕਿਸਤਾਨ ਦੇ ਸਾਬਕਾ ਫ਼ੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਦਾ ਦੇਹਾਂਤ,ਉਹ ਪਾਕਿਸਤਾਨੀ ਫ਼ੌਜ ਦੇ 10ਵੇਂ ਮੁਖੀ ਸਨ
ਪੰਜਾਬ ਵਿੱਚ ਅੱਜ (29 ਮਾਰਚ, 2026) ਮੌਸਮ ਵਿੱਚ ਵੱਡੀ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ