ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 28-04-2026 ਅੰਗ 766

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 28-04-2026 ਅੰਗ 766

ਸੂਹੀ ਮਹਲਾ ੧

॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥ ਸੁਖਿ ਸਹਜਿ ਆਵੈ ਸਾਚ ਭਾਵੈ ਸਾਚ ਕੀ ਮਤਿ ਕਿਉ ਟਲੈ ॥ ਇਸਨਾਨੁ ਦਾਨੁ ਸੁਗਿਆਨੁ ਮਜਨੁ ਆਪਿ ਅਛਲਿਓ ਕਿਉ ਛਲੈ ॥ ਪਰਪੰਚ ਮੋਹ ਬਿਕਾਰ ਥਾਕੇ ਕੂੜੁ ਕਪਟੁ ਨ ਦੋਈ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥੧॥
 

ਅਰਥ:  (ਪਰਮਾਤਮਾ ਦੇ ਪਿਆਰ ਵਿਚ) ਰੰਗਿਆ ਹੋਇਆ ਮੇਰਾ ਮਨ (ਜਿਉਂ ਜਿਉਂ ਪਰਮਾਤਮਾ ਦੇ) ਗੁਣ ਚੇਤੇ ਕਰਦਾ ਹੈ (ਤਿਉਂ ਤਿਉਂ) ਮੇਰੇ ਮਨ ਵਿਚ ਉਹ ਪਰਮਾਤਮਾ ਹੀ ਪਿਆਰਾ ਲੱਗਦਾ ਜਾ ਰਿਹਾ ਹੈ। ਪਰਮਾਤਮਾ ਦੇ ਗੁਣ ਗਾਵਣੇ, ਮਾਨੋ, ਇਕ ਪੌੜੀ ਹੈ ਜੋ ਗੁਰੂ ਨੇ ਦਿੱਤੀ ਹੈ ਤੇ ਇਸ ਪੌੜੀ ਦੀ ਰਾਹੀਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਤਕ ਪਹੁੰਚ ਸਕੀਦਾ ਹੈ, (ਇਸ ਪੌੜੀ ਤੇ ਚੜ੍ਹਨ ਦੀ ਬਰਕਤਿ ਨਾਲ ਮੇਰੇ ਅੰਦਰ) ਸਦਾ-ਥਿਰ ਰਹਿਣ ਵਾਲਾ ਆਨੰਦ ਬਣ ਰਿਹਾ ਹੈ। ਜੇਹੜਾ ਮਨੁੱਖ (ਇਸ ਪੌੜੀ ਦੀ ਬਰਕਤਿ ਨਾਲ) ਆਤਮਕ ਆਨੰਦ ਵਿਚ ਆਤਮਕ ਅਡੋਲਤਾ ਵਿਚ ਪਹੁੰਚਦਾ ਹੈ ਉਹ ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗਦਾ ਹੈ। ਸਦਾ-ਥਿਰ ਪ੍ਰਭੂ ਦੇ ਗੁਣ ਗਾਵਣ ਵਾਲੀ ਉਸ ਦੀ ਮੱਤ ਅਟੱਲ ਹੋ ਜਾਂਦੀ ਹੈ। ਪਰਮਾਤਮਾ ਅਟੱਲ ਹੈ। (ਜੇ ਗੁਣ ਗਾਵਣ ਵਾਲੀ ਮੱਤ ਨਹੀਂ ਬਣੀ, ਤਾਂ) ਕੋਈ ਇਸ਼ਨਾਨ, ਕੋਈ ਦਾਨ, ਕੋਈ ਚੁੰਚ-ਗਿਆਨਤਾ, ਤੇ ਕੋਈ ਤੀਰਥ-ਇਸ਼ਨਾਨ ਪਰਮਾਤਮਾ ਨੂੰ ਖ਼ੁਸ਼ ਨਹੀਂ ਕਰ ਸਕਦਾ। (ਗੁਣ ਗਾਵਣ ਵਾਲੇ ਮਨੁੱਖ ਦੇ ਮਨ ਵਿਚੋਂ) ਧੋਖੇ-ਫ਼ਰੇਬ, ਮੋਹ ਦੇ ਚਮਤ-ਕਾਰੇ, ਵਿਕਾਰ ਆਦਿਕ ਸਭ ਮੁੱਕ ਜਾਂਦੇ ਹਨ। ਉਸ ਦੇ ਅੰਦਰ ਨਾਹ ਝੂਠ ਰਹਿ ਜਾਂਦਾ ਹੈ, ਨਾਹ ਠੱਗੀ ਰਹਿੰਦੀ ਹੈ, ਨਾਹ ਮੇਰ-ਤੇਰ ਰਹਿੰਦੀ ਹੈ। (ਪ੍ਰਭੂ ਦੇ ਪਿਆਰ ਵਿਚ) ਰੰਗਿਆ ਹੋਇਆ ਮੇਰਾ ਮਨ (ਜਿਉਂ ਜਿਉਂ ਪ੍ਰਭੂ ਦੇ) ਗੁਣ ਗਾਂਵਦਾ ਹੈ (ਤਿਉਂ ਤਿਉਂ) ਮੇਰੇ ਮਨ ਵਿਚ ਉਹ ਪ੍ਰਭੂ ਹੀ ਪਿਆਰਾ ਲੱਗਦਾ ਜਾ ਰਿਹਾ ਹੈ ॥੧॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

 

Advertisement

Latest News

ਭਾਰਤੀ ਹਵਾਈ ਸੈਨਾ ਨੇ 27 ਅਪ੍ਰੈਲ ਤੋਂ 28 ਅਪ੍ਰੈਲ 2026 ਤੱਕ ਏਅਰ ਫੋਰਸ ਸਟੇਸ਼ਨ ਚੰਡੀਗੜ੍ਹ ਸਥਿਤ ਬੇਸ ਰਿਪੇਅਰ ਡਿਪੂ ਦਾ ਦੌਰਾ ਕੀਤਾ ਭਾਰਤੀ ਹਵਾਈ ਸੈਨਾ ਨੇ 27 ਅਪ੍ਰੈਲ ਤੋਂ 28 ਅਪ੍ਰੈਲ 2026 ਤੱਕ ਏਅਰ ਫੋਰਸ ਸਟੇਸ਼ਨ ਚੰਡੀਗੜ੍ਹ ਸਥਿਤ ਬੇਸ ਰਿਪੇਅਰ ਡਿਪੂ ਦਾ ਦੌਰਾ ਕੀਤਾ
ਚੰਡੀਗੜ੍ਹ, 27, ਅਪ੍ਰੈਲ, 2026, (ਆਜ਼ਾਦ ਸੋਚ ਨਿਊਜ਼):- " ਇਹ ਭਾਰਤੀ ਹਵਾਈ ਸੈਨਾ ਦੀ ਸੰਚਾਲਨ ਤਿਆਰੀ ਅਤੇ ਰੱਖ-ਰਖਾਅ ਦੇ ਪੱਖ ਤੋਂ...
ਕਰਨਾਲ: ਕਲੱਬ ਮਾਰਕੀਟ ਨੇੜੇ ਦੋ ਵਾਹਨ ਸੜ ਕੇ ਸੁਆਹ
 Poco ਨੇ ਬਜਟ ਸਮਾਰਟਫੋਨ ਮਾਰਕੀਟ ਵਿੱਚ ਆਪਣਾ ਨਵਾਂ ਦਾਅ ਖੇਡਦਿਆਂ Poco C81 Pro ਨੂੰ ਅਧਿਕਾਰਤ ਤੌਰ 'ਤੇ ਲਾਂਚ ਕਰ ਦਿੱਤਾ ਹੈ
ਲੈਫਟੀਨੈਂਟ ਜਨਰਲ ਬਲਬੀਰ ਸਿੰਘ ਨੇ 1 ਮਈ ਨੂੰ GOC 15 ਕੋਰ ਦਾ ਅਹੁਦਾ ਸੰਭਾਲਿਆ,ਭਾਰਤੀ ਫੌਜ ਵਿੱਚ ਇੱਕ ਮਹੱਤਵਪੂਰਨ ਪ੍ਰਸ਼ਾਸਕੀ ਤਬਦੀਲੀ
ਗਰਮੀਆਂ ਦੇ ਮੌਸਮ ਵਿੱਚ ਘੜੇ ਦਾ ਪਾਣੀ ਸਿਹਤ ਲਈ ਇੱਕ ਕੁਦਰਤੀ ਵਰਦਾਨ
ਦਿਲਜੀਤ ਦੋਸਾਂਝ ਦੇ ਹਾਲੀਆ ਕੰਸਰਟ ਦੌਰਾਨ ਵਾਪਰੀ ਇਹ ਘਟਨਾ ਸੋਸ਼ਲ ਮੀਡੀਆ 'ਤੇ ਕਾਫੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ
ਹਰਿਆਣਾ ਵਿੱਚ ਮੌਸਮ ਬਦਲਿਆ, ਅਗਲੇ 3 ਦਿਨਾਂ ਲਈ ਸੰਤਰੀ ਅਲਰਟ