ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 28-10-2025 ਅੰਗ 721

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 28-10-2025 ਅੰਗ 721

ਸੂਹੀ ਮਹਲਾ ੪

॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥ ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ ਨਾਵੈ ਪਕੜਿ ਖੜੇ ਸਭਿ ਕਲਘਾ ॥ ਧਰਮ ਰਾਇ ਸਿਰਿ ਡੰਡੁ ਲਗਾਨਾ ਫਿਰਿ ਪਛੁਤਾਨੇ ਹਥ ਫਲਘਾ ॥੨॥ ਹਰਿ ਰਾਖੁ ਰਾਖੁ ਜਨ ਕਿਰਮ ਤੁਮਾਰੇ ਸਰਣਾਗਤਿ ਪੁਰਖ ਪ੍ਰਤਿਪਲਘਾ ॥ ਦਰਸਨੁ ਸੰਤ ਦੇਹੁ ਸੁਖੁ ਪਾਵੈ ਪ੍ਰਭ ਲੋਚ ਪੂਰਿ ਜਨੁ ਤੁਮਘਾ ॥੩॥ ਤੁਮ ਸਮਰਥ ਪੁਰਖ ਵਡੇ ਪ੍ਰਭ ਸੁਆਮੀ ਮੋ ਕਉ ਕੀਜੈ ਦਾਨੁ ਹਰਿ ਨਿਮਘਾ ॥ ਜਨ ਨਾਨਕ ਨਾਮੁ ਮਿਲੈ ਸੁਖੁ ਪਾਵੈ ਹਮ ਨਾਮ ਵਿਟਹੁ ਸਦ ਘੁਮਘਾ ॥੪॥੨॥

ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਹਰੀ ਉੱਤਮ ਪੁਰਖ ਨੂੰ ਜਪਿਆ ਹੈ, ਉਸ ਦੇ ਸਾਰੇ ਦਰਿੱਦ੍ਰ, ਦਲਾਂ ਦੇ ਦਲ ਨਾਸ ਹੋ ਗਏ ਹਨ। ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਮਨੁੱਖ ਨੇ ਜਨਮ ਮਰਨ ਦਾ ਡਰ ਭੀ ਮੁਕਾ ਲਿਆ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸੇਵਾ-ਭਗਤੀ ਕਰ ਕੇ ਉਹ ਆਨੰਦ ਵਿਚ ਲੀਨ ਹੋ ਗਿਆ।੧। ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਅੱਤ ਪਿਆਰਾ ਨਾਮ ਸਿਮਰਿਆ ਕਰ। ਹੇ ਭਾਈ! ਮੈਂ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ ਗੁਰੂ ਦੇ ਅੱਗੇ ਰੱਖ ਦਿੱਤਾ ਹੈ। ਮੈਂ ਆਪਣਾ ਸਿਰ ਮਹਿੰਗੇ ਮੁੱਲ ਦੇ ਵੱਟੇ ਵੇਚ ਦਿੱਤਾ ਹੈ (ਮੈਂ ਸਿਰ ਦੇ ਇਵਜ਼ ਕੀਮਤੀ ਹਰਿ-ਨਾਮ ਲੈ ਲਿਆ ਹੈ)।੧।ਰਹਾਉ। ਹੇ ਭਾਈ! ਦੁਨੀਆ ਦੇ ਰਾਜੇ ਮਹਾਰਾਜੇ (ਮਾਇਆ ਦੇ) ਰੰਗ ਰਸ ਮਾਣਦੇ ਰਹਿੰਦੇ ਹਨ, ਨਾਮ ਤੋਂ ਸੱਖਣੇ ਰਹਿੰਦੇ ਹਨ, ਉਹਨਾਂ ਸਭਨਾਂ ਨੂੰ ਆਤਮਕ ਮੌਤ ਫੜ ਕੇ ਅੱਗੇ ਲਾ ਲੈਂਦੀ ਹੈ। ਜਦੋਂ ਉਹਨਾਂ ਨੂੰ ਕੀਤੇ ਕਰਮਾਂ ਦਾ ਫਲ ਮਿਲਦਾ ਹੈ, ਜਦੋਂ ਉਹਨਾਂ ਦੇ ਸਿਰ ਉਤੇ ਪਰਮਾਤਮਾ ਦਾ ਡੰਡਾ ਵੱਜਦਾ ਹੈ, ਤਦੋਂ ਪਛਤਾਂਦੇ ਹਨ।੨। ਹੇ ਹਰੀ! ਹੇ ਪਾਲਣਹਾਰ ਸਰਬ-ਵਿਆਪਕ! ਅਸੀ ਤੇਰੇ (ਪੈਦਾ ਕੀਤੇ) ਨਿਮਾਣੇ ਜੀਵ ਹਾਂ, ਅਸੀ ਤੇਰੀ ਸਰਨ ਆਏ ਹਾਂ, ਤੂੰ ਆਪ (ਆਪਣੇ) ਸੇਵਕਾਂ ਦੀ ਰੱਖਿਆ ਕਰ। ਹੇ ਪ੍ਰਭੂ! ਮੈਂ ਤੇਰਾ ਦਾਸ ਹਾਂ, ਦਾਸ ਦੀ ਤਾਂਘ ਪੂਰੀ ਕਰ, ਇਸ ਦਾਸ ਨੂੰ ਸੰਤ ਜਨਾਂ ਦਾ ਦਰਸਨ ਬਖ਼ਸ਼ (ਤਾ ਕਿ ਇਹ ਦਾਸ) ਆਤਮਕ ਆਨੰਦ ਪ੍ਰਾਪਤ ਕਰ ਸਕੇ।੩। ਹੇ ਪ੍ਰਭੂ! ਹੇ ਸਭ ਤੋਂ ਵੱਡੇ ਮਾਲਕ! ਤੂੰ ਸਾਰੀਆਂ ਤਾਕਤਾਂ ਦਾ ਮਾਲਕ ਪੁਰਖ ਹੈਂ। ਮੈਨੂੰ ਇਕ ਛਿਨ ਵਾਸਤੇ ਹੀ ਆਪਣੇ ਨਾਮ ਦਾ ਦਾਨ ਦੇਹ। ਹੇ ਦਾਸ ਨਾਨਕ! ਆਖ-) ਜਿਸ ਨੂੰ ਪ੍ਰਭੂ ਦਾ ਨਾਮ ਪ੍ਰਾਪਤ ਹੁੰਦਾ ਹੈ, ਉਹ ਆਨੰਦ ਮਾਣਦਾ ਹੈ। ਮੈਂ ਸਦਾ ਹਰਿ-ਨਾਮ ਤੋਂ ਸਦਕੇ ਹਾਂ।੪।੨।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Advertisement

Latest News

ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ* ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ*
ਚੰਡੀਗੜ੍ਹ, 7 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਓਲ ਵਿੱਚ ਵਸਦੇ ਪਰਵਾਸੀ ਪੰਜਾਬੀਆਂ ਨੂੰ ਸੂਬੇ ਦੇ...
ਆਵਾਰਾ ਕੁੱਤਿਆਂ ਲਈ ਸ਼ੈਲਟਰ ਵਾਸਤੇ ਜਗ੍ਹਾ ਦੀ ਸ਼ਨਾਖਤ ਕਰਨ ਦੀ ਹਦਾਇਤ
ਨਵੇਂ ਭਰਤੀ ਕੀਤੇ ਗਏ ਪੈਰਾ ਲੀਗਲ ਵਲੰਟੀਅਰਾਂ ਨੂੰ ਦਿੱਤੀ ਟ੍ਰੇਨਿੰਗ
ਮਾਲੇਰਕੋਟਲਾ ਨੇ ਇੰਡੀਆ ਇੰਟਰਨੈਸ਼ਨਲ ਸਾਇੰਸ ਫੈਸਟੀਵਲ ਵਿੱਚ ਦਿਖਾਇਆ ਕਮਾਲ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਸਿਵਲ ਹਸਪਤਾਲ ਤੇ ਹੋਰ ਜਨਤਕ ਥਾਵਾਂ 'ਤੇ ਜਾਗਰੂਕਤਾ ਲਈ ਪੈਂਫਲੇਟ ਵੰਡੇ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਸ਼ਿਆਂ ਖ਼ਿਲਾਫ਼ ਝੰਡਾ ਕੀਤਾ ਬੁਲੰਦ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ