ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 28-11-2024 ਅੰਗ 680

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 28-11-2024 ਅੰਗ 680

ਧਨਾਸਰੀ ਮਹਲਾ ੫

॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥

ਅਰਥ:-   ਹੇ ਭਾਈ! (ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧। ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ)।ਰਹਾਉ। ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ। ਹੇ ਨਾਨਕ! ਆਖ-(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 11 ਦਸੰਬਰ ਨੂੰ ਆਈ.ਟੀ.ਆਈ. (ਮਹਿਲਾਵਾਂ), ਫੇਜ਼-5, ਐੱਸ.ਏ.ਐੱਸ ਨਗਰ ਲਾਇਆ ਜਾਵੇਗਾ ਪਲੇਸਮੈਂਟ ਕੈਂਪ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 11 ਦਸੰਬਰ ਨੂੰ ਆਈ.ਟੀ.ਆਈ. (ਮਹਿਲਾਵਾਂ), ਫੇਜ਼-5, ਐੱਸ.ਏ.ਐੱਸ ਨਗਰ ਲਾਇਆ ਜਾਵੇਗਾ ਪਲੇਸਮੈਂਟ ਕੈਂਪ
ਐੱਸ.ਏ.ਐੱਸ ਨਗਰ, 9 ਦਸੰਬਰ,2024:ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 11 ਦਸੰਬਰ (ਬੁੱਧਵਾਰ) ਨੂੰ...
ਪ੍ਰਧਾਨ ਮੰਤਰੀ ਸੂਰਿਆ ਘਰ ਮੁਫਤ ਬਿਜਲੀ ਯੋਜਨਾ ਦਾ ਜਿਲ੍ਹਾ ਵਾਸੀ ਲੈਣ ਲਾਹਾ-ਡਿਪਟੀ ਕਮਿਸ਼ਨਰ
ਯੂਥ ਕਲੱਬਾਂ ਰਾਹੀਂ ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਦਾ ਆਗਾਜ਼
ਖੁਸ਼ੀ ਫਾਊਂਡੇਸ਼ਨ ਦੇ ਵੱਧਦੇ ਕਦਮ ਔਰਤਾਂ ਦੀ ਸਫਾਈ ਅਤੇ ਸਿਹਤ ਸੰਭਾਲ ਵੱਲ
ਰਾਜ ਪੱਧਰ ਖੇਡਾਂ ਦੀ ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿਚ ਸ਼ੁਰੂਆਤ
ਨਸ਼ਿਆਂ ਵਿਰੁੱਧ ਜਾਰੀ ਜੰਗ ਵਿਚ ਯੁਵਕ ਸੇਵਾਵਾਂ ਵਿਭਾਗ ਫਾਜ਼ਿਲਕਾ ਵੱਲੋਂ ਕੀਤਾ ਗਿਆ ਅਹਿਮ ਉਪਰਾਲਾ
ਬਲਾਕ ਖੂਈਖੇੜਾ ਵਿੱਚ ਪਲਸ ਪੋਲੀਓ ਮੁਹਿੰਮ ਤਹਿਤ ਵੱਖ-ਵੱਖ ਪਿੰਡਾਂ ਵਿੱਚ ਪਿਲਾਈਆਂ ਪੋਲੀਓ ਬੂੰਦਾਂ