ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 29-04-2026 ਅੰਗ 634

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 29-04-2026 ਅੰਗ 634

ਸੋਰਠਿ ਮਹਲਾ ੯

॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥ 
 

ਅਰਥ:   ਹੇ ਮਿੱਤਰ! (ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ)।੧।ਰਹਾਉ। ਹੇ ਮਿੱਤਰ! (ਜਦੋਂ ਮਨੁੱਖ)! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ।੧। ਹੇ ਮਿੱਤਰ! ਘਰ ਦੀ ਇਸਤ੍ਰੀ (ਭੀ) , ਜਿਸ ਨਾਲ ਬੜਾ ਪਿਆਰ ਹੁੰਦਾ ਹੈ, ਜੇਹੜੀ ਸਦਾ (ਖਸਮ ਦੇ) ਨਾਲ ਲੱਗੀ ਰਹਿੰਦੀ ਹੈ, ਜਿਸ ਹੀ ਵੇਲੇ (ਪਤੀ ਦਾ) ਜੀਵਾਤਮਾ ਇਸ ਸਰੀਰ ਨੂੰ ਛੱਡ ਦੇਂਦਾ ਹੈ, (ਇਸਤ੍ਰੀ ਉਸ ਤੋਂ ਇਹ ਆਖ ਕੇ) ਪਰੇ ਹਟ ਜਾਂਦੀ ਹੈ ਕਿ ਇਹ ਮਰ ਚੁਕਾ ਹੈ ਮਰ ਚੁਕਾ ਹੈ।੨। ਹੇ ਨਾਨਕ! ਆਖ-ਹੇ ਮਿੱਤਰ! ਦੁਨੀਆ ਦਾ) ਇਸ ਤਰ੍ਹਾਂ ਦਾ ਵਰਤਾਰਾ ਬਣਿਆ ਹੋਇਆ ਹੈ ਜਿਸ ਨਾਲ (ਮਨੁੱਖ ਨੇ) ਪਿਆਰ ਪਾਇਆ ਹੋਇਆ ਹੈ। (ਪਰ, ਹੇ ਮਿੱਤਰ! ਅਖ਼ੀਰਲੇ ਸਮੇ ਪਰਮਾਤਮਾ ਤੋਂ ਬਿਨਾ ਹੋਰ ਕੋਈ ਭੀ (ਮਨੁੱਖ ਦੀ) ਮਦਦ ਨਹੀਂ ਕਰ ਸਕਦਾ।੩।੧੨।੧੩੯।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

 

Advertisement

Latest News

ਗਰਮੀ ‘ਚ ਪਿਆਸ ਬੁਝਾਉਣ ਲਈ Cold Drink ਪੀਣਾ ਏ ਖਤਰਨਾਕ ਗਰਮੀ ‘ਚ ਪਿਆਸ ਬੁਝਾਉਣ ਲਈ Cold Drink ਪੀਣਾ ਏ ਖਤਰਨਾਕ
ਪਟਿਆਲਾ, 28, ਅਪ੍ਰੈਲ, 2026, (ਆਜ਼ਾਦ ਸੋਚ ਨਿਊਜ਼):-   ਭਿਆਨਕ ਗਰਮੀ ਵਿੱਚ ਤਾਪਮਾਨ 40-46 ਡਿਗਰੀ ਤੱਕ ਪਹੁੰਚ ਜਾਂਦਾ ਹੈ, ਤਾਂ ਸਾਨੂੰ ਲੱਗਦਾ...
ਲੱਦਾਖ ‘ਚ 5 ਨਵੇਂ ਜ਼ਿਲ੍ਹਿਆਂ ਦਾ ਐਲਾਨ
ਆਈ.ਪੀ.ਐਲ. 2026 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੀ ਪੰਜਾਬ ਕਿੰਗਜ਼ ਦੀ ਜਿੱਤ ਦੀ ਮੁਹਿੰਮ ਨੂੰ ਆਖਰਕਾਰ ਰਾਜਸਥਾਨ ਰਾਇਲਜ਼ ਨੇ ਬਰੇਕ ਲਗਾ ਦਿੱਤੀ ਹੈ
ਜਾਸੂਸੀ ਅਤੇ ਸੰਵੇਦਨਸ਼ੀਲ ਸੂਚਨਾਵਾਂ ਸਾਂਝੀਆਂ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਯੂਟਿਊਬਰ ਜਸਬੀਰ ਸਿੰਘ ਨੂੰ ਵੱਡੀ ਰਾਹਤ ਦਿੰਦਿਆਂ ਨਿਯਮਤ ਜ਼ਮਾਨਤ ਦੇ ਦਿੱਤੀ ਹੈ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 29-04-2026 ਅੰਗ 634
ਦੇਸ਼ ਦੇ ਕਈ ਹਿੱਸਿਆਂ ਵਿੱਚ ਚੱਲ ਰਹੀ ਭਿਆਨਕ ਗਰਮੀ ਅਤੇ ਹੀਟਵੇਅ ਦੇ ਵਿਚਕਾਰ ਅੱਜ, 29 ਅਪ੍ਰੈਲ 2026 ਨੂੰ ਰਾਹਤ ਦੀ ਖ਼ਬਰ ਆਈ ਹੈ
ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ