ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 29-05-2026 ਅੰਗ 784

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 29-05-2026 ਅੰਗ 784

ਰਾਗੁ ਸੂਹੀ ਮਹਲਾ ੫ ਛੰਤ

ੴ ਸਤਿਗੁਰ ਪ੍ਰਸਾਦਿ

॥ ਮਿਠ ਬੋਲੜਾ ਜੀ ਹਰਿ ਸਜਣੁ ਸੁਆਮੀ ਮੋਰਾ ॥ ਹਉ ਸੰਮਲਿ ਥਕੀ ਜੀ ਓਹੁ ਕਦੇ ਨ ਬੋਲੈ ਕਉਰਾ ॥ ਕਉੜਾ ਬੋਲਿ ਨ ਜਾਨੈ ਪੂਰਨ ਭਗਵਾਨੈ ਅਉਗਣੁ ਕੋ ਨ ਚਿਤਾਰੇ ॥ ਪਤਿਤ ਪਾਵਨੁ ਹਰਿ ਬਿਰਦੁ ਸਦਾਏ ਇਕੁ ਤਿਲੁ ਨਹੀ ਭੰਨੈ ਘਾਲੇ ॥ ਘਟ ਘਟ ਵਾਸੀ ਸਰਬ ਨਿਵਾਸੀ ਨੇਰੈ ਹੀ ਤੇ ਨੇਰਾ ॥ ਨਾਨਕ ਦਾਸੁ ਸਦਾ ਸਰਣਾਗਤਿ ਹਰਿ ਅੰਮ੍ਰਿਤ ਸਜਣੁ ਮੇਰਾ ॥੧॥

ਅਰਥ:-ਰਾਗ ਸੂਹੀ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ ‘ਛੰਤ’ (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਮੇਰਾ ਮਾਲਕ-ਪ੍ਰਭੂ ਮਿੱਠੇ ਬੋਲ ਬੋਲਣ ਵਾਲਾ ਪਿਆਰਾ ਮਿੱਤਰ ਹੈ। ਮੈਂ ਚੇਤੇ ਕਰ ਕਰ ਕੇ ਥੱਕ ਗਈ ਹਾਂ (ਕਿ ਉਸ ਦਾ ਕਦੇ ਕੌੜਾ ਬੋਲ ਬੋਲਿਆ ਯਾਦ ਆ ਜਾਏ, ਪਰ) ਉਹ ਕਦੇ ਭੀ ਕੌੜਾ ਬੋਲ ਨਹੀਂ ਬੋਲਦਾ। ਹੇ ਭਾਈ! ਉਹ ਸਾਰੇ ਗੁਣਾਂ ਨਾਲ ਭਰਪੂਰ ਭਗਵਾਨ ਕੌੜਾ (ਖਰਵਾ) ਬੋਲਣਾ ਜਾਣਦਾ ਹੀ ਨਹੀਂ, (ਕਿਉਂਕਿ ਉਹ ਸਾਡਾ) ਕੋਈ ਭੀ ਔਗੁਣ ਚੇਤੇ ਹੀ ਨਹੀਂ ਰੱਖਦਾ। ਉਹ ਵਿਕਾਰੀਆਂ ਨੂੰ ਪਵਿੱਤਰ ਕਰਨ ਵਾਲਾ ਹੈ-ਇਹ ਉਸ ਦਾ ਮੁੱਢ-ਕਦੀਮਾਂ ਦਾ ਸੁਭਾਉ ਦੱਸਿਆ ਜਾਂਦਾ ਹੈ, (ਅਤੇ ਉਹ ਕਿਸੇ ਦੀ ਭੀ) ਕੀਤੀ ਘਾਲ-ਕਮਾਈ ਨੂੰ ਰਤਾ ਭਰ ਭੀ ਵਿਅਰਥ ਨਹੀਂ ਜਾਣ ਦੇਂਦਾ। ਹੇ ਭਾਈ! ਮੇਰਾ ਸੱਜਣ ਹਰੇਕ ਸਰੀਰ ਵਿਚ ਵੱਸਦਾ ਹੈ, ਸਭ ਜੀਵਾਂ ਵਿਚ ਵੱਸਦਾ ਹੈ, ਹਰੇਕ ਜੀਵ ਦੇ ਅੱਤ ਨੇੜੇ ਵੱਸਦਾ ਹੈ। ਦਾਸ ਨਾਨਕ ਸਦਾ ਉਸ ਦੀ ਸਰਨ ਪਿਆ ਰਹਿੰਦਾ ਹੈ। ਹੇ ਭਾਈ! ਮੇਰਾ ਸੱਜਣ ਪ੍ਰਭੂ ਆਤਮਕ ਜੀਵਨ ਦੇਣ ਵਾਲਾ ਹੈ।੧।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ
ਚੱਬੇਵਾਲ (ਹੁਸ਼ਿਆਰਪੁਰ); 16 ਜੂਨ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਵਾਇਤੀ ਸਿਆਸੀ ਪਾਰਟੀਆਂ 'ਤੇ ਤਿੱਖਾ ਨਿਸ਼ਾਨਾ...
ਭੂਰੀਵਾਲੇ ਪਰੰਪਰਾ ਤਹਿਤ ਜਾਤੀ, ਧਰਮ ਤੇ ਫਿਰਕਾਪ੍ਰਸਤੀ ਦਾ ਪਾੜਾ ਖਤਮ ਕਰਨ ’ਤੇ ਜ਼ੋਰ ਦੇਣਾ ਸਲਾਘਾਯੋਗ - ਜਸਵੀਰ ਸਿੰਘ ਗੜ੍ਹੀ
ਧੂਰੀ ਵਿਖੇ ਵਪਾਰੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਕੀਤੀ ਗਈ ਬੈਠਕ
ਫੂਡ ਸੇਫਟੀ ਟੀਮ ਵੱਲੋਂ ਫੂਡ ਆਊਟਲੈਟਾਂ ਦੀ ਅਚਨਚੇਤ ਜਾਂਚ
ਵਿਭਾਗਾਂ ਨੂੰ ਸਮੁੱਚੇ ਇੰਤਜ਼ਾਮ ਆਪਸੀ ਬਿਹਤਰ ਤਾਲਮੇਲ ਨਾਲ ਨੇਪਰੇ ਚਾੜ੍ਹਨ ਦੀ ਹਦਾਇਤ
ਐਸ.ਸੀ. ਕਮਿਸ਼ਨ ਵਲੋਂ ਐਸ.ਐਸ.ਪੀ. ਜਲੰਧਰ ਦਿਹਾਤੀ ਤੋਂ ਪਿੰਡ ਮਿਓਂਵਾਲ ਦੇ ਮਾਮਲੇ ਵਿੱਚ ਰਿਪੋਰਟ ਤਲਬ
ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਨੂੰ ਰਾਹਤ ਦੇਣ ਲਈ ਸੂਬਾ ਪੱਧਰੀ ਨੀਤੀ ਬਣਾਉਣ ਦਾ ਐਲਾਨ