ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 29-11-2025 ਅੰਗ 489

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 29-11-2025 ਅੰਗ 489

ਗੂਜਰੀ ਮਹਲਾ ੧

॥ ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ ਤਾ ਕੋ ਅੰਤੁ ਨ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥੧॥ ਪ੍ਰੀਤਮ ਕਿਉ ਬਿਸਰਹਿ ਮੇਰੇ ਪ੍ਰਾਣ ਅਧਾਰ ॥ ਜਾ ਕੀ ਭਗਤਿ ਕਰਹਿ ਜਨ ਪੂਰੇ ਮੁਨਿ ਜਨ ਸੇਵਹਿ ਗੁਰ ਵੀਚਾਰਿ ॥੧॥ ਰਹਾਉ ॥ ਰਵਿ ਸਸਿ ਦੀਪਕ ਜਾ ਕੇ ਤ੍ਰਿਭਵਣਿ ਏਕਾ ਜੋਤਿ ਮੁਰਾਰਿ ॥ ਗੁਰਮੁਖਿ ਹੋਇ ਸੁ ਅਹਿਨਿਸਿ ਨਿਰਮਲੁ ਮਨਮੁਖਿ ਰੈਣਿ ਅੰਧਾਰਿ ॥੨॥

ਵਿਆਖਿਆਃ (ਪੁਰਾਣਾਂ ਵਿਚ ਕਥਾ ਆਉਂਦੀ ਹੈ ਕਿ ਜਿਸ ਬ੍ਰਹਮਾ ਦੇ ਰਚੇ ਹੋਏ) ਵੇਦ (ਪੰਡਿਤ ਲੋਕ) ਮੂੰਹੋਂ ਗਲੇ ਨਾਲ ਮਿੱਠੀ ਸੁਰ ਵਿਚ ਨਿੱਤ ਪੜ੍ਹਦੇ ਹਨ, ਉਹ ਬ੍ਰਹਮਾ ਵਿਸ਼ਨੂੰ ਦੀ ਧੁੰਨੀ ਵਿਚੋਂ ਉੱਗੇ ਹੋਏ ਕੌਲ ਦੀ ਨਾਲ ਤੋਂ ਜੰਮਿਆ, (ਤੇ ਆਪਣੇ ਜਨਮ-ਦਾਤੇ ਦੀ ਕੁਦਰਤਿ ਦਾ ਅੰਤ ਲੱਭਣ ਲਈ ਉਸ ਨਾਲ ਵਿਚ ਚੱਲ ਪਿਆ, ਕਈ ਜੁਗ ਉਸ ਨਾਲ ਦੇ) ਹਨੇਰੇ ਵਿਚ ਹੀ ਆਉਂਦਾ ਜਾਂਦਾ ਰਿਹਾ, ਪਰ ਉਸ ਦਾ ਅੰਤ ਨਾਹ ਲੱਭ ਸਕਿਆ ॥੧॥ ਹੇ ਮੇਰੀ ਜ਼ਿੰਦਗੀ ਦੇ ਆਸਰੇ ਪ੍ਰੀਤਮ! ਮੈਨੂੰ ਨਾਹ ਭੁੱਲ। ਤੂੰ ਉਹ ਹੈਂ ਜਿਸ ਦੀ ਭਗਤੀ ਪੂਰਨ ਪੁਰਖ ਸਦਾ ਕਰਦੇ ਰਹਿੰਦੇ ਹਨ, ਜਿਸ ਨੂੰ ਰਿਸ਼ੀ ਮੁਨੀ ਗੁਰੂ ਦੀ ਦੱਸੀ ਸੂਝ ਦੇ ਆਸਰੇ ਸਦਾ ਸਿਮਰਦੇ ਹਨ ॥੧॥ ਰਹਾਉ॥ ਉਹ ਪ੍ਰਭੂ ਇਤਨਾ ਵੱਡਾ ਹੈ ਕਿ ਸੂਰਜ ਤੇ ਚੰਦ੍ਰਮਾ ਉਸ ਦੇ ਤ੍ਰਿਭਵਣੀ ਜਗਤ ਵਿਚ (ਮਾਨੋ ਨਿਕੇ ਜਿਹੇ) ਦੀਵੇ (ਹੀ) ਹਨ, ਸਾਰੇ ਜਗਤ ਵਿਚ ਉਸੇ ਦੀ ਜੋਤਿ ਵਿਆਪਕ ਹੈ। ਜੇਹੜਾ ਮਨੁੱਖ ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਉਸ ਨੂੰ ਦਿਨ ਰਾਤ ਮਿਲਦਾ ਹੈ ਉਹ ਪਵਿਤ੍ਰ ਜੀਵਨ ਵਾਲਾ ਹੋ ਜਾਂਦਾ ਹੈ। ਜੋ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ ਉਸ ਦੀ ਜ਼ਿੰਦਗੀ ਦੀ ਰਾਤ (ਅਗਿਆਨਤਾ ਦੇ) ਹਨੇਰੇ ਵਿਚ ਬੀਤਦੀ ਹੈ ॥੨॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Advertisement

Latest News

ਕਿਸਾਨ ਜਥੇਬੰਦੀਆਂ ਵੱਲੋਂ ਅੱਜ ਰੇਲ ਰੋਕੋ ਸੱਦੇ ਕਾਰਨ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਘਰਾਂ ਵਿੱਚ ਨਜ਼ਰਬੰਦ ਕੀਤੇ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਰੇਲ ਰੋਕੋ ਸੱਦੇ ਕਾਰਨ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਘਰਾਂ ਵਿੱਚ ਨਜ਼ਰਬੰਦ ਕੀਤੇ
Amritsar Sahib,05,DEC,2025,(Azad Soch News):- ਕਿਸਾਨ ਜਥੇਬੰਦੀਆਂ ਵੱਲੋਂ ਅੱਜ ਰੇਲ ਰੋਕੋ ਸੱਦੇ ਕਾਰਨ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਚਰਨ ਸਿੰਘ ਕਲੇਰ...
ਕੇਲਾ ਤੇ ਇੱਕ ਚੁਟਕੀ ਕਾਲੀ ਮਿਰਚ, ਰੋਜ਼ ਇਕੱਠੇ ਖਾਣ ਨਾਲ ਮਿਲਣਗੇ ਹੈਰਾਨ ਕਰਨ ਵਾਲੇ ਫਾਇਦੇ
2026 ਵਿੱਚ ਅਮਰੀਕਾ ਵੱਲੋਂ ਮਿਆਮੀ, ਫਲੋਰੀਡਾ ਵਿੱਚ ਹੋਣ ਵਾਲੇ G20 ਸੰਮੇਲਨ ਤੋਂ ਦੱਖਣੀ ਅਫਰੀਕਾ ਨੂੰ ਬਾਹਰ ਰੱਖਿਆ ਜਾਵੇਗਾ
ਚੀਨੀ ਸਮਾਰਟਫੋਨ ਨਿਰਮਾਤਾ ਕੰਪਨੀ ਪੋਕੋ ਦਾ ਨਵਾਂ ਸਮਾਰਟਫੋਨ ਅਗਲੇ ਹਫਤੇ ਭਾਰਤ ਵਿੱਚ ਲਾਂਚ ਹੋਵੇਗਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 05-12-2025 ਅੰਗ 614
ਕਥਿਤ ਵਾਇਰਲ ਆਡੀਓ ਬਾਰੇ ਦਾਇਰ ਪਟੀਸ਼ਨ: ਅਦਾਲਤ ਨੇ ਪਟੀਸ਼ਨ ਦੀ ਮੈਨਟੇਨੇਬਿਲਟੀ ਸਬੰਧੀ ਮੰਗਿਆ ਸਪੱਸ਼ਟੀਕਰਨ
ਉਦਯੋਗਿਕ ਦੂਨੀਆ ਵਿੱਚ ਗੂੰਜੇਗਾ ਪੰਜਾਬ ਦਾ ਨਾਂ: ਸੀਐੱਮ ਮਾਨ ਨੇ ਯਾਮਾਹਾ,ਹੌਂਡਾ ਅਤੇ ਆਇਸਨ ਇੰਡਸਟਰੀ ਨਾਲ ਮੀਟਿੰਗਾਂ ਵਿੱਚ ਨਿਵੇਸ਼ ਦਾ ਰੱਖਿਆ ਪ੍ਰਸਤਾਵ