ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 30-05-2026 ਅੰਗ 684

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 30-05-2026 ਅੰਗ 684

ਧਨਾਸਰੀ ਮਹਲਾ ੫

॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥

ਅਰਥ: ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ।ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ।੧।ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ) ।੨। ਹੇ ਭਾਈ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ) ।੩।ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ।੪।੨।੫੬।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

 

Advertisement

Latest News

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ
ਚੱਬੇਵਾਲ (ਹੁਸ਼ਿਆਰਪੁਰ); 16 ਜੂਨ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਵਾਇਤੀ ਸਿਆਸੀ ਪਾਰਟੀਆਂ 'ਤੇ ਤਿੱਖਾ ਨਿਸ਼ਾਨਾ...
ਭੂਰੀਵਾਲੇ ਪਰੰਪਰਾ ਤਹਿਤ ਜਾਤੀ, ਧਰਮ ਤੇ ਫਿਰਕਾਪ੍ਰਸਤੀ ਦਾ ਪਾੜਾ ਖਤਮ ਕਰਨ ’ਤੇ ਜ਼ੋਰ ਦੇਣਾ ਸਲਾਘਾਯੋਗ - ਜਸਵੀਰ ਸਿੰਘ ਗੜ੍ਹੀ
ਧੂਰੀ ਵਿਖੇ ਵਪਾਰੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਕੀਤੀ ਗਈ ਬੈਠਕ
ਫੂਡ ਸੇਫਟੀ ਟੀਮ ਵੱਲੋਂ ਫੂਡ ਆਊਟਲੈਟਾਂ ਦੀ ਅਚਨਚੇਤ ਜਾਂਚ
ਵਿਭਾਗਾਂ ਨੂੰ ਸਮੁੱਚੇ ਇੰਤਜ਼ਾਮ ਆਪਸੀ ਬਿਹਤਰ ਤਾਲਮੇਲ ਨਾਲ ਨੇਪਰੇ ਚਾੜ੍ਹਨ ਦੀ ਹਦਾਇਤ
ਐਸ.ਸੀ. ਕਮਿਸ਼ਨ ਵਲੋਂ ਐਸ.ਐਸ.ਪੀ. ਜਲੰਧਰ ਦਿਹਾਤੀ ਤੋਂ ਪਿੰਡ ਮਿਓਂਵਾਲ ਦੇ ਮਾਮਲੇ ਵਿੱਚ ਰਿਪੋਰਟ ਤਲਬ
ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਨੂੰ ਰਾਹਤ ਦੇਣ ਲਈ ਸੂਬਾ ਪੱਧਰੀ ਨੀਤੀ ਬਣਾਉਣ ਦਾ ਐਲਾਨ