ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 30-06-2026 ਅੰਗ 680

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 30-06-2026 ਅੰਗ 680

ਧਨਾਸਰੀ ਮਹਲਾ ੫

॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥

ਅਰਥ:-  ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ।ਰਹਾਉ।ਹੇ ਭਾਈ! ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧।ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ। ਹੇ ਨਾਨਕ! ਆਖ-(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਖਾਰਾ ਤੋਂ ਧਾਰਮਿਕ ਯਾਤਰਾ ਲਈ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਖਾਰਾ ਤੋਂ ਧਾਰਮਿਕ ਯਾਤਰਾ ਲਈ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ
ਕੋਟਕਪੂਰਾ, 30 ਜੂਨ:ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਬਲਾਕ ਕੋਟਕਪੁਰਾ ਦੇ ਪਿੰਡ ਖਾਰਾ ਤੋਂ ਸ਼ਰਧਾਲੂਆਂ ਦੀ...
ਔਰਤਾਂ ਦੀ 'ਸਤਿਕਾਰ ਰਾਸ਼ੀ' ਅੱਜ ਬੈਂਕ ਖਾਤਿਆਂ ਵਿੱਚ ਜਮ੍ਹਾਂ ਕੀਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਬਠਿੰਡਾ ਵਿੱਚ ਸੰਖੇਪ ਮੁੱਠਭੇੜ ਤੋਂ ਬਾਅਦ ਚਾਰ ਮੁਲਜ਼ਮ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ
ਸਿਹਤ ਵਿਭਾਗ ਵੱਲੋਂ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਪੂਰਾ - ਜ਼ਿਲ੍ਹਾ ਟੀਕਾਕਰਨ ਅਫ਼ਸਰ
ਪਲਸ ਪੋਲੀਓ ਮੁਹਿੰਮ ਦੌਰਾਨ ਜ਼ਿਲ੍ਹਾ ਰੂਪਨਗਰ 'ਚ 3 ਦਿਨਾਂ ਵਿੱਚ 100 ਫੀਸਦੀ ਟੀਚਾ ਹਾਸਲ
ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਹੜ੍ਹ ਰੋਕਥਾਮ ਪ੍ਰਬੰਧਾਂ ਦੀ ਸਮੀਖਿਆ
ਡਾ. ਕਰਨਵੀਰ ਸਿੰਘ ਨੇ ਭਰੇ ਹੋਏ ਗਣਨਾ ਫਾਰਮ ਇਕੱਤਰ ਕੀਤੇ ਜਾਣ ਦੇ ਕੰਮ ਦਾ ਲਿਆ ਜਾਇਜ਼ਾ