ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 30-10-2024 ਅੰਗ 771

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 30-10-2024 ਅੰਗ 771

ਸੂਹੀ ਮਹਲਾ ੩

॥ ਜੇ ਲੋੜਹਿ ਵਰੁ ਬਾਲੜੀਏ ਤਾ ਗੁਰ ਚਰਣੀ ਚਿਤੁ ਲਾਏ ਰਾਮ ॥   ਸਦਾ ਹੋਵਹਿ ਸੋਹਾਗਣੀ ਹਰਿ ਜੀਉ ਮਰੈ ਨ ਜਾਏ ਰਾਮ ॥   ਹਰਿ ਜੀਉ ਮਰੈ ਨ ਜਾਏ ਗੁਰ ਕੈ ਸਹਜਿ ਸੁਭਾਏ ਸਾ ਧਨ ਕੰਤ ਪਿਆਰੀ ॥   ਸਚਿ ਸੰਜਮਿ ਸਦਾ ਹੈ ਨਿਰਮਲ ਗੁਰ ਕੈ ਸਬਦਿ ਸੀਗਾਰੀ ॥   ਮੇਰਾ ਪ੍ਰਭੁ ਸਾਚਾ ਸਦ ਹੀ ਸਾਚਾ ਜਿਨਿ ਆਪੇ ਆਪੁ ਉਪਾਇਆ ॥   ਨਾਨਕ ਸਦਾ ਪਿਰੁ ਰਾਵੇ ਆਪਣਾ ਜਿਨਿ ਗੁਰ ਚਰਣੀ ਚਿਤੁ ਲਾਇਆ ॥੧॥

ਹੇ ਅੰਞਾਣ ਜੀਵ-ਇਸਤ੍ਰੀਏ! ਜੇ ਤੂੰ ਪ੍ਰਭੂ-ਪਤੀ ਦਾ ਮਿਲਾਪ ਚਾਹੁੰਦੀ ਹੈਂ, ਤਾਂ ਆਪਣੇ ਗੁਰੂ ਦੇ ਚਰਨਾਂ ਵਿਚ ਚਿੱਤ ਜੋੜ ਰੱਖ। ਤੂੰ ਸਦਾ ਲਈ ਸੁਹਾਗ-ਭਾਗ ਵਾਲੀ ਬਣ ਜਾਏਂਗੀ, (ਕਿਉਂਕਿ) ਪ੍ਰਭੂ-ਪਤੀ ਨਾਹ ਕਦੇ ਮਰਦਾ ਹੈ ਨਾਹ ਨਾਸ ਹੁੰਦਾ ਹੈ। ਪ੍ਰਭੂ-ਪਤੀ ਕਦੇ ਨਹੀਂ ਮਰਦਾ, ਕਦੇ ਨਾਸ ਨਹੀਂ ਹੁੰਦਾ। ਜੇਹੜੀ ਜੀਵ-ਇਸਤ੍ਰੀ ਗੁਰੂ ਦੀ ਰਾਹੀਂ ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਲੀਨ ਰਹਿੰਦੀ ਹੈ, ਉਹ ਖਸਮ-ਪ੍ਰਭੂ ਨੂੰ ਪਿਆਰੀ ਲੱਗਦੀ ਹੈ। ਸਦਾ-ਥਿਰ ਪ੍ਰਭੂ ਵਿਚ ਜੁੜ ਕੇ, (ਵਿਕਾਰਾਂ ਵਲੋਂ) ਬੰਦਸ਼ ਵਿਚ ਰਹਿ ਕੇ, ਉਹ ਜੀਵ-ਇਸਤ੍ਰੀ ਪਵਿਤ੍ਰ ਜੀਵਨ ਵਾਲੀ ਹੋ ਜਾਂਦੀ ਹੈ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਆਪਣੇ ਆਤਮਕ ਜੀਵਨ ਨੂੰ ਸੋਹਣਾ ਬਣਾ ਲੈਂਦੀ ਹੈ। ਹੇ ਸਹੇਲੀਏ! ਮੇਰਾ ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਸਦਾ ਹੀ ਕਾਇਮ ਰਹਿਣ ਵਾਲਾ ਹੈ, ਉਸ ਨੇ ਆਪਣੇ ਆਪ ਨੂੰ ਆਪ ਹੀ ਪਰਗਟ ਕੀਤਾ ਹੋਇਆ ਹੈ। ਹੇ ਨਾਨਕ! ਜਿਸ ਜੀਵ-ਇਸਤ੍ਰੀ ਨੇ ਗੁਰੂ-ਚਰਨਾਂ ਵਿਚ ਆਪਣਾ ਮਨ ਜੋੜ ਲਿਆ, ਉਹ ਸਦਾ ਪ੍ਰਭੂ-ਪਤੀ ਦਾ ਮਿਲਾਪ ਮਾਣਦੀ ਹੈ।੧।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

 ਆਮ ਆਦਮੀ ਪਾਰਟੀ ਨੇ ਕੁੰਵਰ ਵਿਜੇ ਪ੍ਰਤਾਪ ਦੀ ਥਾਂ ਲਾਇਆ ਨਵਾਂ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਨੇ ਕੁੰਵਰ ਵਿਜੇ ਪ੍ਰਤਾਪ ਦੀ ਥਾਂ ਲਾਇਆ ਨਵਾਂ ਹਲਕਾ ਇੰਚਾਰਜ
Chandigarh,09,JULY,2025,(Azad Soch News):-  ਆਮ ਆਦਮੀ ਪਾਰਟੀ ਦੇ ਮੁਅੱਤਲ MLA ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਹਲਕਾ ਅੰਮ੍ਰਿਤਸਰ ਨੌਰਥ ਵਿੱਚ ਆਮ ਆਦਮੀ...
ਖਾਣੇ ਤੋਂ ਬਾਅਦ ਜ਼ਰੂਰ ਖਾਓ ਸੌਂਫ
ਪੰਜਾਬੀ ਫਿਲਮ 'ਮੈਂ ਤੇਰੇ ਕੁਰਬਾਨ' ਇੱਕ ਵੱਡੇ ਵਿਵਾਦ ਵਿੱਚ ਘਿਰਦੀ ਨਜ਼ਰੀ ਆ ਰਹੀ ਹੈ
10 ਕੇਂਦਰੀ ਟਰੇਡ ਯੂਨੀਅਨਾਂ ਅਤੇ ਉਨ੍ਹਾਂ ਦੇ ਸਹਿਯੋਗੀਆਂ ਦੇ ਗਠਜੋੜ ਨੇ ਸਰਕਾਰ ਦੀਆਂ ਮਜ਼ਦੂਰ ਵਿਰੋਧੀ, ਕਿਸਾਨ ਵਿਰੋਧੀ ਅਤੇ ਰਾਸ਼ਟਰ ਵਿਰੋਧੀ ਕਾਰਪੋਰੇਟ ਪੱਖੀ ਨੀਤੀਆਂ ‘ਭਾਰਤ ਬੰਦ’ ਦਾ ਸੱਦਾ
ਕੱਪੜਾ ਵਪਾਰੀ ਦੇ ਹੱਤਿਆਕਾਂਡ ਵਿੱਚ ਸ਼ਾਮਿਲ ਦੋ ਦੋਸ਼ੀ ਮੁਕਾਬਲੇ ਦੌਰਾਨ ਹਲਾਕ
ਬਠਿੰਡਾ ਵਿੱਚ ਪਾਕਿਸਤਾਨ ਦੀ ਹਮਾਇਤ ਵਾਲੇ ਡਰੱਗ ਤਸਕਰੀ ਕਾਰਟਲ ਦਾ ਪਰਦਾਫਾਸ਼; 40 ਕਿਲੋ ਹੈਰੋਇਨ ਸਮੇਤ ਛੇ ਗ੍ਰਿਫ਼ਤਾਰ
ਹਰਜੋਤ ਬੈਂਸ ਵੱਲੋਂ ਪੰਜਾਬ ਯੂਨੀਵਰਸਿਟੀ ਦਾ ਹਲਫ਼ਨਾਮੇ ਬਾਰੇ ਫੈਸਲਾ ਤਾਨਾਸ਼ਾਹੀ ਤੇ ਆਪਹੁਦਰਾ ਕਰਾਰ, ਮੁੜ ਵਿਚਾਰਨ ਦੀ ਮੰਗ