ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 30-11-2024 ਅੰਗ 620

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 30-11-2024 ਅੰਗ 620

ਸੋਰਠਿ ਮਹਲਾ ੫

॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥ ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥ ਸਾਧਸੰਗਤਿ ਤੇ ਸਭ ਫਲ ਪਾਏ ਸਤਿਗੁਰ ਕੈ ਬਲਿ ਜਾਂਈ ॥੧॥ ਹਲਤੁ ਪਲਤੁ ਪ੍ਰਭ ਦੋਵੈ ਸਵਾਰੇ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਅਟਲ ਬਚਨੁ ਨਾਨਕ ਗੁਰ ਤੇਰਾ ਸਫਲ ਕਰੁ ਮਸਤਕਿ ਧਾਰਿਆ ॥੨॥੨੧॥੪੯॥

ਹੇ ਭਾਈ! ਮੇਰਾ ਗੁਰੂ (ਮੇਰਾ) ਸਹਾਈ ਬਣਿਆ ਹੈ, (ਗੁਰੂ ਦੀ ਸ਼ਰਨ ਦੀ ਬਰਕਤਿ ਨਾਲ) ਪ੍ਰਭੂ ਨੇ ਕਿਰਪਾ ਕਰ ਕੇ (ਆਪਣੇ) ਹੱਥ ਦੇ ਕੇ (ਬਾਲਕ ਹਰਿ ਗੋਬਿੰਦ ਨੂੰ) ਬਚਾ ਲਿਆ ਹੈ, (ਹੁਣ ਬਾਲਕ) ਹਰਿ ਗੋਬਿੰਦ ਬਿਲਕੁਲ ਰਾਜ਼ੀ-ਬਾਜ਼ੀ ਹੋ ਗਿਆ ਹੈ ॥੧॥ ਰਹਾਉ॥ (ਹੇ ਭਾਈ! ਬਾਲਕ ਹਰਿ ਗੋਬਿੰਦ ਦਾ) ਤਾਪ ਲਹਿ ਗਿਆ ਹੈ, ਪ੍ਰਭੂ ਨੇ ਆਪ ਉਤਾਰਿਆ ਹੈ, ਪ੍ਰਭੂ ਨੇ ਆਪਣੇ ਸੇਵਕ ਦੀ ਇੱਜ਼ਤ ਰੱਖ ਲਈ ਹੈ। ਹੇ ਭਾਈ! ਗੁਰੂ ਦੀ ਸੰਗਤ ਤੋਂ (ਮੈਂ) ਸਾਰੇ ਫਲ ਪ੍ਰਾਪਤ ਕੀਤੇ ਹਨ, ਮੈਂ (ਸਦਾ) ਗੁਰੂ ਤੋਂ (ਹੀ) ਕੁਰਬਾਨ ਜਾਂਦਾ ਹਾਂ ॥੧॥ (ਹੇ ਭਾਈ ਜੇਹੜਾ ਭੀ ਮਨੁੱਖ ਪ੍ਰਭੂ ਦਾ ਪੱਲਾ ਫੜੀ ਰੱਖਦਾ ਹੈ, ਉਸ ਦਾ) ਇਹ ਲੋਕ ਤੇ ਪਰਲੋਕ ਦੋਵੇਂ ਹੀ ਪਰਮਾਤਮਾ ਸਵਾਰ ਦੇਂਦਾ ਹੈ। ਅਸਾਂ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਪਰਮਾਤਮਾ ਚਿੱਤ ਵਿਚ ਨਹੀਂ ਰੱਖਦਾ। ਨਾਨਕ ਆਖਦਾ ਹੈ ਕਿ ਹੇ ਗੁਰੂ! ਤੇਰਾ (ਇਹ) ਬਚਨ ਕਦੇ ਟਲਣ ਵਾਲਾ ਨਹੀਂ (ਕਿ ਪਰਮਾਤਮਾ ਹੀ ਜੀਵ ਦਾ ਲੋਕ ਪਰਲੋਕ ਵਿਚ ਰਾਖਾ ਹੈ)। ਹੇ ਗੁਰੂ! ਤੂੰ ਆਪਣਾ ਬਰਕਤਿ ਵਾਲਾ ਹੱਥ (ਅਸਾਂ ਜੀਵਾਂ ਦੇ) ਮੱਥੇ ਉੱਤੇ ਰੱਖਦਾ ਹੈਂ ॥੨॥੨੧॥੪੯॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਵਾਲਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਵਿਧਾਨ ਸਭਾ ਦੁਆਰਾ  ਸਰਬਸੰਮਤੀ ਨਾਲ ਪਾਸ ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਵਾਲਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਵਿਧਾਨ ਸਭਾ ਦੁਆਰਾ  ਸਰਬਸੰਮਤੀ ਨਾਲ ਪਾਸ
*ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਵਾਲਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਵਿਧਾਨ ਸਭਾ...
ਪੰਜਾਬ ਬਜਟ 2026-27 ਵਿੱਚ ₹2000 ਕਰੋੜ ਦੀ ਵੰਡ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੋਰ ਮਜ਼ਬੂਤ
ਨਰਿੰਦਰ ਮੋਦੀ ਨੇ ਕੀਤਾ ਸਰੰਡਰ — ਗਾਇਬ ਹੋਇਆ ਗੈਸ ਸਿਲੰਡਰ
ਆਪ’ ਸਰਕਾਰ ਦੀ ‘ਕੰਮ ਕਰਨ ਦੀ ਸਿਆਸਤ’ ਨੇ ਸਿਰਫ ਚਾਰ ਸਾਲਾਂ ਵਿੱਚ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
'ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ’ ਤਹਿਤ ਸਮਾਗਮ
ਕਿ੍ਸ਼ੀ ਵਿਗਿਆਨ ਕੇਂਦਰ ਫਰੀਦਕੋਟ ਨੇ ਮਧੂ-ਮੱਖੀ ਪਾਲਣ ਦਾ ਸਿਖਲਾਈ ਕੋਰਸ ਲਗਾਇਆ
ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਵਿਧਾਨ ਸਭਾ ਵਿਚ ਚੁੱਕੀ ਮੰਗ ਨੇ ਫਾਜ਼ਿਲਕਾ ਨੂੰ ਦਵਾਇਆ ਨਵਾਂ 220 ਕੇਵੀ ਬਿਜਲੀ ਘਰ, 145 ਕਰੋੜ ਰੁਪਏ ਹੋਏ ਮਨਜ਼ੂਰ