ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 30-11-2025 ਅੰਗ 474

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 30-11-2025 ਅੰਗ 474

ਸਲੋਕੁ ਮਹਲਾ ੨

॥ ਚਾਕਰੁ ਲਗੈ ਚਾਕਰੀ ਨਾਲੇ ਗਾਰਬੁ ਵਾਦੁ ॥ ਗਲਾ ਕਰੇ ਘਣੇਰੀਆ ਖਸਮ ਨ ਪਾਏ ਸਾਦੁ ॥ ਆਪੁ ਗਵਾਇ ਸੇਵਾ ਕਰੇ ਤਾ ਕਿਛੁ ਪਾਏ ਮਾਨੁ ॥ ਨਾਨਕ ਜਿਸ ਨੋ ਲਗਾ ਤਿਸੁ ਮਿਲੈ ਲਗਾ ਸੋ ਪਰਵਾਨੁ ॥੧॥ ਮਹਲਾ ੨ ॥ ਜੋ ਜੀਇ ਹੋਇ ਸੁ ਉਗਵੈ ਮੁਹ ਕਾ ਕਹਿਆ ਵਾਉ ॥ ਬੀਜੇ ਬਿਖੁ ਮੰਗੈ ਅੰਮ੍ਰਿਤੁ ਵੇਖਹੁ ਏਹੁ ਨਿਆਉ ॥੨॥ ਮਹਲਾ ੨ ॥ ਨਾਲਿ ਇਆਣੇ ਦੋਸਤੀ ਕਦੇ ਨ ਆਵੈ ਰਾਸਿ ॥ ਜੇਹਾ ਜਾਣੈ ਤੇਹੋ ਵਰਤੈ ਵੇਖਹੁ ਕੋ ਨਿਰਜਾਸਿ ॥ ਵਸਤੂ ਅੰਦਰਿ ਵਸਤੁ ਸਮਾਵੈ ਦੂਜੀ ਹੋਵੈ ਪਾਸਿ ॥ ਸਾਹਿਬ ਸੇਤੀ ਹੁਕਮੁ ਨ ਚਲੈ ਕਹੀ ਬਣੈ ਅਰਦਾਸਿ ॥ ਕੂੜਿ ਕਮਾਣੈ ਕੂੜੋ ਹੋਵੈ ਨਾਨਕ ਸਿਫਤਿ ਵਿਗਾਸਿ ॥੩॥ ਮਹਲਾ ੨ ॥ ਨਾਲਿ ਇਆਣੇ ਦੋਸਤੀ ਵਡਾਰੂ ਸਿਉ ਨੇਹੁ ॥ ਪਾਣੀ ਅੰਦਰਿ ਲੀਕ ਜਿਉ ਤਿਸ ਦਾ ਥਾਉ ਨ ਥੇਹੁ ॥੪॥ ਮਹਲਾ ੨ ॥ ਹੋਇ ਇਆਣਾ ਕਰੇ ਕੰਮੁ ਆਣਿ ਨ ਸਕੈ ਰਾਸਿ ॥ ਜੇ ਇਕ ਅਧ ਚੰਗੀ ਕਰੇ ਦੂਜੀ ਭੀ ਵੇਰਾਸਿ ॥੫॥ ਪਉੜੀ ॥ ਚਾਕਰੁ ਲਗੈ ਚਾਕਰੀ ਜੇ ਚਲੈ ਖਸਮੈ ਭਾਇ ॥ ਹੁਰਮਤਿ ਤਿਸ ਨੋ ਅਗਲੀ ਓਹੁ ਵਜਹੁ ਭਿ ਦੂਣਾ ਖਾਇ ॥ ਖਸਮੈ ਕਰੇ ਬਰਾਬਰੀ ਫਿਰਿ ਗੈਰਤਿ ਅੰਦਰਿ ਪਾਇ ॥ ਵਜਹੁ ਗਵਾਏ ਅਗਲਾ ਮੁਹੇ ਮੁਹਿ ਪਾਣਾ ਖਾਇ ॥ ਜਿਸ ਦਾ ਦਿਤਾ ਖਾਵਣਾ ਤਿਸੁ ਕਹੀਐ ਸਾਬਾਸਿ ॥ ਨਾਨਕ ਹੁਕਮੁ ਨ ਚਲਈ ਨਾਲਿ ਖਸਮ ਚਲੈ ਅਰਦਾਸਿ ॥੨੨॥

ਅਰਥ:- ਜੋ ਕੋਈ ਨੌਕਰ ਆਪਣੇ ਮਾਲਕ ਦੀ ਨੌਕਰੀ ਭੀ ਕਰੇ, ਤੇ ਨਾਲ ਨਾਲ ਆਪਣੇ ਮਾਲਕ ਅੱਗੇ ਆਕੜ ਦੀਆਂ ਗੱਲਾਂ ਭੀ ਕਰੀ ਜਾਏ ਅਤੇ ਇਹੋ ਜਿਹੀਆਂ ਬਾਹਰਲੀਆਂ ਗੱਲਾਂ ਮਾਲਕ ਦੇ ਸਾਮ੍ਹਣੇ ਕਰੇ, ਤਾਂ ਉਹ ਨੌਕਰ ਮਾਲਕ ਦੀ ਖ਼ੁਸ਼ੀ ਹਾਸਲ ਨਹੀਂ ਕਰ ਸਕਦਾ। ਮਨੁੱਖ ਆਪਣਾ ਆਪ ਮਿਟਾ ਕੇ (ਮਾਲਕ ਦੀ) ਸੇਵਾ ਕਰੇ ਤਾਂ ਹੀ ਉਸ ਨੂੰ (ਮਾਲਕ ਦੇ ਦਰ ਤੋਂ) ਕੁਝ ਆਦਰ ਮਿਲਦਾ ਹੈ, ਤਾਂ ਹੀ, ਹੇ ਨਾਨਕ! ਉਹ ਮਨੁੱਖ ਆਪਣੇ ਉਸ ਮਾਲਕ ਨੂੰ ਮਿਲ ਪੈਂਦਾ ਹੈ ਜਿਸ ਦੀ ਸੇਵਾ ਵਿਚ ਲੱਗਾ ਹੋਇਆ ਹੈ। (ਆਪਣਾ ਆਪ ਗੁਆ ਕੇ ਸੇਵਾ ਵਿਚ) ਲੱਗਾ ਹੋਇਆ ਮਨੁੱਖ ਹੀ (ਮਾਲਕ ਦੇ ਦਰ ਤੇ) ਕਬੂਲ ਹੁੰਦਾ ਹੈ।1। ਜੋ ਕੁਝ ਮਨੁੱਖ ਦੇ ਦਿਲ ਵਿਚ ਹੁੰਦਾ ਹੈ, ਉਹੀ ਪਰਗਟ ਹਂੁੰਦਾ ਹੈ, (ਭਾਵ, ਜਿਹੋ ਜਿਹੀ ਮਨੁੱਖ ਦੀ ਨੀਯਤ ਹੁੰਦੀ ਹੈ, ਤਿਹੋ ਜਿਹਾ ਉਸ ਨੂੰ ਫਲ ਲੱਗਦਾ ਹੈ), (ਜੇ ਅੰਦਰ ਨੀਯਤ ਕੁਝ ਹੋਰ ਹੋਵੇ, ਤਾਂ ਉਸ ਦੇ ਉਲਟ) ਮੂੰਹੋਂ ਆਖ ਦੇਣਾ ਵਿਅਰਥ ਹੈ। ਇਹ ਕੇਡੀ ਅਚਰਜ ਗੱਲ ਹੈ ਕਿ ਮਨੁੱਖ ਬੀਜਦਾ ਤਾਂ ਜ਼ਹਿਰ ਹੈ (ਭਾਵ, ਨੀਯਤ ਤਾਂ ਵਿਕਾਰਾਂ ਵਲ ਹੈ) (ਪਰ ਉਸ ਦੇ ਫਲ ਵਜੋਂ) ਮੰਗਦਾ ਅੰਮ੍ਰਿਤ ਹੈ।2। ਅਰਥ: ਕੋਈ ਭੀ ਮਨੁੱਖ ਪਰਖ ਕੇ ਵੇਖ ਲਏ, ਕਿਸੇ ਅੰਞਾਣ ਨਾਲ ਲਾਈ ਹੋਈ ਮਿੱਤਰਤਾ ਕਦੇ ਸਿਰੇ ਨਹੀਂ ਚੜ੍ਹਦੀ, ਕਿਉਂਕਿ ਉਸ ਅੰਞਾਣ ਦਾ ਰਵੱਈਆ ਉਹੋ ਜਿਹਾ ਹੀ ਰਹਿੰਦਾ ਹੈ ਜਿਹੋ ਜਹੀ ਉਸ ਦੀ ਸਮਝ ਹੁੰਦੀ ਹੈ; (ਇਸੇ ਤਰ੍ਹਾਂ ਇਸ ਮੂਰਖ ਮਨ ਦੇ ਆਖੇ ਲੱਗਿਆਂ ਕਦੇ ਲਾਭ ਨਹੀਂ ਹੁੰਦਾ, ਇਹ ਮਨ ਆਪਣੀ ਸਮਝ ਅਨੁਸਾਰ ਵਿਕਾਰਾਂ ਵਲ ਹੀ ਲਈ ਫਿਰਦਾ ਹੈ) । ਕਿਸੇ ਇਕ ਚੀਜ਼ ਵਿਚ ਕੋਈ ਹੋਰ ਚੀਜ਼ ਤਾਂ ਹੀ ਪੈ ਸਕਦੀ ਹੈ, ਜੇ ਉਸ ਵਿਚੋਂ ਪਹਿਲੀ ਪਈ ਹੋਈ ਚੀਜ਼ ਕੱਢ ਲਈ ਜਾਏ; (ਇਸੇ ਤਰ੍ਹਾਂ ਇਸ ਮਨ ਨੂੰ ਪ੍ਰਭੂ ਵਲ ਜੋੜਨ ਲਈ ਇਹ ਜ਼ਰੂਰੀ ਹੈ ਕਿ ਇਸ ਦਾ ਪਹਿਲਾ ਸੁਭਾਉ ਤਬਦੀਲ ਕੀਤਾ ਜਾਏ) । ਖਸਮ ਨਾਲ ਹੁਕਮ ਕੀਤਾ ਹੋਇਆ ਕਾਮਯਾਬ ਨਹੀਂ ਹੋ ਸਕਦਾ, ਉਸ ਦੇ ਅੱਗੇ ਤਾਂ ਨਿਮ੍ਰਤਾ ਹੀ ਫਬਦੀ ਹੈ। ਹੇ ਨਾਨਕ! ਧੋਖੇ ਦਾ ਕੰਮ ਕੀਤਿਆਂ ਧੋਖਾ ਹੀ ਹੁੰਦਾ ਹੈ, (ਭਾਵ, ਜਿਤਨਾ ਚਿਰ ਮਨੁੱਖ ਦੁਨੀਆ ਦੇ ਧੰਦਿਆਂ ਵਿਚ ਲੱਗਾ ਰਹਿੰਦਾ ਹੈ, ਉਤਨਾ ਚਿਰ ਚਿੰਤਾ ਵਿਚ ਹੀ ਫਸਿਆ ਰਹਿੰਦਾ ਹੈ, ਮਨ) ਪ੍ਰਭੂ ਦੀ ਸਿਫ਼ਤਿ-ਸਾਲਾਹ ਕੀਤਿਆਂ ਹੀ ਖਿੜਾਉ ਵਿਚ ਆਉਂਦਾ ਹੈ।3। ਜੇ ਕੋਈ ਅੰਞਾਣ ਹੋਵੇ ਤੇ ਉਹ ਕੋਈ ਕੰਮ ਕਰੇ, ਉਹ ਕੰਮ ਨੂੰ ਸਿਰੇ ਨਹੀਂ ਚਾੜ੍ਹ ਸਕਦਾ; ਜੇ ਭਲਾ ਉਹ ਕਦੇ ਕੋਈ ਮਾੜਾ-ਮੋਟਾ ਇਕ ਕੰਮ ਕਰ ਭੀ ਲਵੇ, ਤਾਂ ਭੀ ਦੂਜੇ ਕੰਮ ਨੂੰ ਵਿਗਾੜ ਦਏਗਾ।5। ਜੋ ਨੌਕਰ ਆਪਣੇ ਮਾਲਕ ਦੀ ਮਰਜ਼ੀ ਅਨੁਸਾਰ ਤੁਰੇ (ਤਾਂ ਹੀ ਸਮਝੋ, ਕਿ) ਉਹ ਮਾਲਕ ਦੀ ਨੌਕਰੀ ਕਰ ਰਿਹਾ ਹੈ, ਉਸ ਨੂੰ ਇਕ ਤਾਂ ਬੜੀ ਇੱਜ਼ਤ ਮਿਲਦੀ ਹੈ, ਦੂਜੇ ਤਨਖ਼ਾਹ ਭੀ ਮਾਲਕ ਪਾਸੋਂ ਦੂਣੀ ਲੈਂਦਾ ਹੈ। ਪਰ ਜੇ ਸੇਵਕ ਆਪਣੇ ਮਾਲਕ ਦੀ ਬਰਾਬਰੀ ਕਰਦਾ ਹੈ (ਭਾਵ, ਮਾਲਕ ਨਾਲ ਸਾਵਾਂ ਹੋਣ ਦਾ ਜਤਨ ਕਰਦਾ ਹੈ) , ਉਹ ਮਨ ਵਿਚ ਸ਼ਰਮਿੰਦਗੀ ਹੀ ਉਠਾਂਦਾ ਹੈ, ਆਪਣੀ ਪਹਿਲੀ ਤਨਖ਼ਾਹ ਭੀ ਗਵਾ ਬੈਠਦਾ ਹੈ ਤੇ ਸਦਾ ਮੂੰਹ ਤੇ ਜੁੱਤੀਆਂ ਖਾਂਦਾ ਹੈ। ਹੇ ਨਾਨਕ! ਜਿਸ ਮਾਲਕ ਦਾ ਦਿੱਤਾ ਖਾਈਏ, ਉਸ ਦੀ ਸਦਾ ਵਡਿਆਈ ਕਰਨੀ ਚਾਹੀਦੀ ਹੈ; ਮਾਲਕ ਉੱਤੇ ਹੁਕਮ ਨਹੀਂ ਕੀਤਾ ਜਾ ਸਕਦਾ, ਉਸ ਦੇ ਅੱਗੇ ਅਰਜ਼ ਕਰਨੀ ਹੀ ਫਬਦੀ ਹੈ।12।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !

Advertisement

Advertisement

Latest News

ਕੇਲਾ ਤੇ ਇੱਕ ਚੁਟਕੀ ਕਾਲੀ ਮਿਰਚ, ਰੋਜ਼ ਇਕੱਠੇ ਖਾਣ ਨਾਲ ਮਿਲਣਗੇ ਹੈਰਾਨ ਕਰਨ ਵਾਲੇ ਫਾਇਦੇ ਕੇਲਾ ਤੇ ਇੱਕ ਚੁਟਕੀ ਕਾਲੀ ਮਿਰਚ, ਰੋਜ਼ ਇਕੱਠੇ ਖਾਣ ਨਾਲ ਮਿਲਣਗੇ ਹੈਰਾਨ ਕਰਨ ਵਾਲੇ ਫਾਇਦੇ
Patiala,05,DEC,2025,(Azad Soch News):-  ਰੋਜ਼ਾਨਾ ਇੱਕ ਪੱਕਾ ਕੇਲਾ ਤੇ ਇੱਕ ਚੁਟਕੀ ਕਾਲੀ ਮਿਰਚ ਛਿੜਕ ਕੇ ਖਾਣ ਨਾਲ ਪਾਚਨ, ਊਰਜਾ, ਭਾਰ ਕੰਟਰੋਲ...
2026 ਵਿੱਚ ਅਮਰੀਕਾ ਵੱਲੋਂ ਮਿਆਮੀ, ਫਲੋਰੀਡਾ ਵਿੱਚ ਹੋਣ ਵਾਲੇ G20 ਸੰਮੇਲਨ ਤੋਂ ਦੱਖਣੀ ਅਫਰੀਕਾ ਨੂੰ ਬਾਹਰ ਰੱਖਿਆ ਜਾਵੇਗਾ
ਚੀਨੀ ਸਮਾਰਟਫੋਨ ਨਿਰਮਾਤਾ ਕੰਪਨੀ ਪੋਕੋ ਦਾ ਨਵਾਂ ਸਮਾਰਟਫੋਨ ਅਗਲੇ ਹਫਤੇ ਭਾਰਤ ਵਿੱਚ ਲਾਂਚ ਹੋਵੇਗਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 05-12-2025 ਅੰਗ 614
ਕਥਿਤ ਵਾਇਰਲ ਆਡੀਓ ਬਾਰੇ ਦਾਇਰ ਪਟੀਸ਼ਨ: ਅਦਾਲਤ ਨੇ ਪਟੀਸ਼ਨ ਦੀ ਮੈਨਟੇਨੇਬਿਲਟੀ ਸਬੰਧੀ ਮੰਗਿਆ ਸਪੱਸ਼ਟੀਕਰਨ
ਉਦਯੋਗਿਕ ਦੂਨੀਆ ਵਿੱਚ ਗੂੰਜੇਗਾ ਪੰਜਾਬ ਦਾ ਨਾਂ: ਸੀਐੱਮ ਮਾਨ ਨੇ ਯਾਮਾਹਾ,ਹੌਂਡਾ ਅਤੇ ਆਇਸਨ ਇੰਡਸਟਰੀ ਨਾਲ ਮੀਟਿੰਗਾਂ ਵਿੱਚ ਨਿਵੇਸ਼ ਦਾ ਰੱਖਿਆ ਪ੍ਰਸਤਾਵ
ਸਰਕਾਰੀ ਸਕੂਲ ਗੇਰਾ ਤੇ ਘਗਵਾਲ ਵਿਖੇ ਕਰਵਾਇਆ ਕਰੀਅਰ ਗਾਈਡੈਂਸ ਪ੍ਰੋਗਰਾਮ