ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 31-01-2026 ਅੰਗ 692

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 31-01-2026 ਅੰਗ 692

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ

ੴ ਸਤਿਗੁਰ ਪ੍ਰਸਾਦਿ

॥ ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥ ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥ ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥

ਅਰਥ: ਰਾਗ ਧਨਾਸਰੀ ਵਿੱਚ ਭਗਤ ਕਬੀਰ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ। ਸਦਾ ਰਾਮ ਦਾ ਸਿਮਰਨ ਕਰ। ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ ॥੧॥ ਰਹਾਉ ॥ ਵਹੁਟੀ, ਪੁੱਤਰ, ਸਰੀਰ, ਘਰ, ਦੌਲਤ – ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ ॥੧॥ ਅਜਾਮਲ, ਗਜ, ਗਨਿਕਾ – ਇਹ ਵਿਕਾਰ ਕਰਦੇ ਰਹੇ, ਪਰ ਜਦੋਂ ਪਰਮਾਤਮਾ ਦਾ ਨਾਮ ਇਹਨਾਂ ਨੇ ਸਿਮਰਿਆ, ਤਾਂ ਇਹ ਭੀ (ਇਹਨਾਂ ਵਿਕਾਰਾਂ ਵਿਚੋਂ) ਪਾਰ ਲੰਘ ਗਏ ॥੨॥ (ਹੇ ਸੱਜਣ!) ਤੂੰ ਸੂਰ, ਕੁੱਤੇ ਆਦਿਕ ਦੀਆਂ ਜੂਨੀਆਂ ਵਿਚ ਭਟਕਦਾ ਰਿਹਾ, ਫਿਰ ਭੀ ਤੈਨੂੰ (ਹੁਣ) ਸ਼ਰਮ ਨਹੀਂ ਆਈ (ਤੂੰ ਅਜੇ ਭੀ ਨਾਮ ਨਹੀਂ ਸਿਮਰਦਾ)। ਪਰਮਾਤਮਾ ਦਾ ਅੰਮ੍ਰਿਤ-ਨਾਮ ਵਿਸਾਰ ਕੇ ਕਿਉਂ (ਵਿਕਾਰਾਂ ਦਾ) ਜ਼ਹਿਰ ਖਾ ਰਿਹਾ ਹੈਂ ? ॥੩॥ (ਹੇ ਭਾਈ!) ਸ਼ਾਸਤ੍ਰਾਂ ਅਨੁਸਾਰ ਕੀਤੇ ਜਾਣ ਵਾਲੇ ਕਿਹੜੇ ਕੰਮ ਹਨ, ਤੇ ਸ਼ਾਸਤ੍ਰਾਂ ਵਿਚ ਕਿਨ੍ਹਾਂ ਕੰਮਾਂ ਬਾਰੇ ਮਨਾਹੀ ਹੈ – ਇਹ ਵਹਿਮ ਛੱਡ ਦੇਹ, ਤੇ ਪਰਮਾਤਮਾ ਦਾ ਨਾਮ ਸਿਮਰ। ਹੇ ਦਾਸ ਕਬੀਰ ਜੀ! ਤੂੰ ਆਪਣੇ ਗੁਰੂ ਦੀ ਕਿਰਪਾ ਨਾਲ ਆਪਣੇ ਪਰਮਾਤਮਾ ਨੂੰ ਹੀ ਆਪਣਾ ਪਿਆਰਾ (ਸਾਥੀ) ਬਣਾ ॥੪॥੫॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ ਕਲਾਂ 'ਆਪ' ਵਿੱਚ ਸ਼ਾਮਲ ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ ਕਲਾਂ 'ਆਪ' ਵਿੱਚ ਸ਼ਾਮਲ
  ਚੰਡੀਗੜ੍ਹ, 13 ਫਰਵਰੀ 2026  ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਭਾਜਪਾ ਐਸ.ਸੀ.
ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਸਾਦਿਕ ਵਿਖੇ 3.04 ਕਰੋੜ ਰੁਪਏ ਦੀ ਲਾਗਤ ਨਾਲ ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ
ਗੈਂਗਸਟਰਾਂ ‘ਤੇ ਵਾਰ’ ਦਾ 24ਵਾਂ ਦਿਨ: ਪੰਜਾਬ ਪੁਲਿਸ ਨੇ 888 ਥਾਵਾਂ 'ਤੇ ਕੀਤੀ ਛਾਪੇਮਾਰੀ; 256 ਕਾਬੂ
ਤੰਦਰੁਸਤ ਸਰੀਰ 'ਚ ਹੀ ਤੰਦਰੁਸਤ ਮਨ ਦਾ ਵਾਸ ਹੁੰਦਾ ਹੈ - ਵਿਧਾਇਕ ਡਾ. ਚਰਨਜੀਤ ਸਿੰਘ
'ਦਲਿਤ ਵਿਰੋਧੀ ਕਾਂਗਰਸ' ਖਿਲਾਫ 'ਆਪ' ਨੇ ਪੰਜਾਬ ਭਰ ਵਿੱਚ ਕੀਤੇ ਵਿਰੋਧ ਪ੍ਰਦਰਸ਼ਨ, ਪ੍ਰਤਾਪ ਬਾਜਵਾ ਨੇ ਮੰਤਰੀ ਈਟੀਓ 'ਤੇ ਕੀਤੀ ਸੀ ਜਾਤੀਵਾਦੀ ਟਿੱਪਣੀ
ਸ੍ਰੀ ਅਨੰਦਪੁਰ ਸਾਹਿਬ ਹੋਲੇ ਮੁਹੱਲੇ ਲਈ ਪੂਰੀ ਤਰ੍ਹਾਂ ਤਿਆਰ; ਹਰਜੋਤ ਸਿੰਘ ਬੈਂਸ ਨੇ ਵਿਆਪਕ ਪ੍ਰਬੰਧਾਂ ਲਈ ਦਿੱਤੇ ਆਦੇਸ਼
ਭਲਕੇ ਲਗਭਗ 83 ਲੱਖ ਰੁਪਏ ਦੀ ਲਾਗਤ ਨਾਲ ਭਾਣਾ ਵਿਖੇ ਪਾਈਪਲਾਈਨ ਦਾ ਉਦਘਾਟਨ ਕਰਨਗੇ ਸਪੀਕਰ ਸ. ਸੰਧਵਾਂ