ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 31-03-2026 ਅੰਗ 700

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 31-03-2026 ਅੰਗ 700

ਜੈਤਸਰੀ ਮਹਲਾ ੫ ਘਰੁ ੩ ਦੁਪਦੇ

ੴ ਸਤਿਗੁਰ ਪ੍ਰਸਾਦਿ

॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥ ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥ ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ ਨਹੀ ਅਲਪਹੀਅਉ ॥ ਨਾਨਕੁ ਕਹਤ ਸੁਨਹੁ ਰੇ ਲੋਗਾ ਸੰਤ ਰਸਨ ਕੋ ਬਸਹੀਅਉ ॥੨॥੧॥੨॥

ਅਰਥ: ਰਾਗ ਜੈਤਸਰੀ, ਘਰ ੩ ਵਿੱਚ ਗੁਰੂ ਅਰਜਨ ਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਹੇ ਗੁਰ-ਸਿੱਖੋ!) ਮੈਨੂੰ ਪਿਆਰੇ ਪ੍ਰਭੂ ਦਾ ਮਿੱਠਾ ਜਿਹਾ ਸਨੇਹਾ ਦਿਹੋ, ਮੈਂ (ਉਸ ਪਿਆਰੇ ਦੀ ਬਾਬਤ) ਕਈ ਕਿਸਮਾਂ (ਦੀਆਂ ਗੱਲਾਂ) ਸੁਣ ਸੁਣ ਕੇ ਹੈਰਾਨ ਹੋ ਰਹੀ ਹਾਂ। ਹੇ ਸੁਹਾਗਵਤੀ ਸਹੇਲੀਹੋ! (ਤੁਸੀਂ) ਦੱਸੋ (ਉਹ ਕਿਹੋ ਜਿਹਾ ਹੈ ?) ॥੧॥ ਰਹਾਉ ॥ ਕੋਈ ਆਖਦਾ ਹੈ, ਉਹ ਸਭਨਾਂ ਤੋਂ ਬਾਹਰ ਹੀ ਵੱਸਦਾ ਹੈ, ਕੋਈ ਆਖਦਾ ਹੈ, ਉਹ ਸਭਨਾਂ ਦੇ ਵਿੱਚ ਵੱਸਦਾ ਹੈ। ਉਸ ਦਾ ਰੰਗ ਨਹੀਂ ਦਿੱਸਦਾ, ਉਸ ਦਾ ਕੋਈ ਲੱਛਣ ਨਜ਼ਰ ਨਹੀਂ ਆਉਂਦਾ। ਹੇ ਸੁਗਾਗਣੋ! ਤੁਸੀ ਮੈਨੂੰ ਸੱਚੀ ਗੱਲ ਸਮਝਾਓ ॥੧॥ ਉਹ ਪਰਮਾਤਮਾ ਸਾਰਿਆਂ ਵਿਚ ਨਿਵਾਸ ਰੱਖਣ ਵਾਲਾ ਹੈ, ਹਰੇਕ ਸਰੀਰ ਵਿਚ ਵੱਸਣ ਵਾਲਾ ਹੈ (ਫਿਰ ਭੀ, ਉਸ ਨੂੰ ਮਾਇਆ ਦਾ) ਰਤਾ ਭੀ ਲੇਪ ਨਹੀਂ ਹੈ। ਨਾਨਕ ਜੀ ਆਖਦੇ ਹਨ-ਹੇ ਲੋਕੋ! ਸੁਣੋ, ਉਹ ਪ੍ਰਭੂ ਸੰਤ ਜਨਾਂ ਦੀ ਜੀਭ ਉਤੇ ਵੱਸਦਾ ਹੈ (ਸੰਤ ਜਨ ਹਰ ਵੇਲੇ ਉਸ ਦਾ ਨਾਮ ਜਪਦੇ ਹਨ) ॥੨॥੧॥੨॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਪੰਜਾਬ ਕਿੰਗਜ਼ ਇਲੈਵਨ PBKS ਅਤੇ GT ਵਿਚਕਾਰ ਮੈਚ ਅੱਜ ਸ਼ਾਮ 7:30 ਵਜੇ ਮੋਹਾਲੀ ਦੇ ਨਿਊ ਚੰਡੀਗੜ੍ਹ ਦੇ ਮਹਾਰਾਜਾ ਯਾਦਵਿੰਦਰ ਸਿੰਘ ਪੀਸੀਏ ਸਟੇਡੀਅਮ ਵਿੱਚ ਹੋਵੇਗਾ ਪੰਜਾਬ ਕਿੰਗਜ਼ ਇਲੈਵਨ PBKS ਅਤੇ GT ਵਿਚਕਾਰ ਮੈਚ ਅੱਜ ਸ਼ਾਮ 7:30 ਵਜੇ ਮੋਹਾਲੀ ਦੇ ਨਿਊ ਚੰਡੀਗੜ੍ਹ ਦੇ ਮਹਾਰਾਜਾ ਯਾਦਵਿੰਦਰ ਸਿੰਘ ਪੀਸੀਏ ਸਟੇਡੀਅਮ ਵਿੱਚ ਹੋਵੇਗਾ
ਦੋਵਾਂ ਟੀਮਾਂ ਵਿਚਾਲੇ ਹੁਣ ਤੱਕ 6 ਮੁਕਾਬਲੇ ਹੋਏ ਹਨ, ਜਿਨ੍ਹਾਂ ਵਿੱਚੋਂ ਦੋਵਾਂ ਨੇ 3-3 ਮੈਚ ਜਿੱਤੇ ਹਨ
ਕੱਚੀ ਹਲਦੀ ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ
Lava Bold N2 Pro ਅੱਜ (31 ਮਾਰਚ 2026) ਅਧਿਕਾਰਤ ਤੌਰ 'ਤੇ ਭਾਰਤ ਵਿੱਚ ਲਾਂਚ ਕਰ ਦਿੱਤਾ ਹੈ
ਰੂਸ ਨੇ 1 ਅਪ੍ਰੈਲ 2026 ਤੋਂ 31 ਜੁਲਾਈ 2026 ਤੱਕ ਪੈਟਰੋਲ ਦੇ ਨਿਰਯਾਤ 'ਤੇ ਮੁਕੰਮਲ ਪਾਬੰਦੀ ਲਗਾਉਣ ਦਾ ਐਲਾਨ ਕੀਤਾ ਹੈ
ਰਸੋਈ ਗੈਸ ਸੰਕਟ ਦੇ ਵਿਚਕਾਰ ਸਰਕਾਰ ਦਾ ਵੱਡਾ ਫੈਸਲਾ: ਮਿੱਟੀ ਦੇ ਤੇਲ ਦੀ ਹੋਈ ਵਾਪਸੀ
Punjab & Chandigarh Weather Update: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਵਿਭਾਗ ਵੱਲੋਂ Yellow Alert ਜਾਰੀ
ਨਿਤੀਸ਼ ਕੁਮਾਰ ਦਾ MLC ਅਹੁਦੇ ਤੋਂ ਅਸਤੀਫ਼ਾ