ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 02-11-2025 ਅੰਗ 826

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 02-11-2025 ਅੰਗ 826

ਬਿਲਾਵਲੁ ਮਹਲਾ ੫

॥ ਗੋਬਿਦੁ ਸਿਮਰਿ ਹੋਆ ਕਲਿਆਣੁ ॥ ਮਿਟੀ ਉਪਾਧਿ ਭਇਆ ਸੁਖੁ ਸਾਚਾ ਅੰਤਰਜਾਮੀ ਸਿਮਰਿਆ ਜਾਣੁ ॥੧॥ ਰਹਾਉ ॥ ਜਿਸ ਕੇ ਜੀਅ ਤਿਨਿ ਕੀਏ ਸੁਖਾਲੇ ਭਗਤ ਜਨਾ ਕਉ ਸਾਚਾ ਤਾਣੁ ॥ ਦਾਸ ਅਪੁਨੇ ਕੀ ਆਪੇ ਰਾਖੀ ਭੈ ਭੰਜਨ ਊਪਰਿ ਕਰਤੇ ਮਾਣੁ ॥੧॥ ਭਈ ਮਿਤ੍ਰਾਈ ਮਿਟੀ ਬੁਰਾਈ ਦ੍ਰੁਸਟ ਦੂਤ ਹਰਿ ਕਾਢੇ ਛਾਣਿ ॥ ਸੂਖ ਸਹਜ ਆਨੰਦ ਘਨੇਰੇ ਨਾਨਕ ਜੀਵੈ ਹਰਿ ਗੁਣਹ ਵਖਾਣਿ ॥੨॥੨੬॥੧੧੨॥

ਹੇ ਭਾਈ! ਗੋਬਿੰਦ ਦਾ ਨਾਮ ਸਿਮਰ ਕੇ (ਉਸ ਮਨੁੱਖ ਦੇ ਮਨ ਅੰਦਰ) ਸੁਖ ਹੀ ਸੁਖ ਬਣ ਗਿਆ, ਜਿਸ ਮਨੁੱਖ ਨੇ ਹਰੇਕ ਦੇ ਦਿਲ ਦੀ ਜਾਣਨ ਵਾਲੇ ਸੁਜਾਨ ਪ੍ਰਭੂ ਦਾ ਨਾਮ ਸਿਮਰਿਆ। ਉਸ ਉਤੇ ਕਿਸੇ ਦੀ ਚੋਟ ਕਾਰਗਰ ਨਾਹ ਹੋ ਸਕੀ, ਉਸ ਦੇ ਅੰਦਰ ਸਦਾ ਕਾਇਮ ਰਹਿਣ ਵਾਲਾ ਸੁਖ ਪੈਦਾ ਹੋ ਗਿਆ ॥੧॥ ਰਹਾਉ॥ ਹੇ ਭਾਈ! ਜਿਸ ਪ੍ਰਭੂ ਦੇ ਇਹ ਸਾਰੇ ਜੀਅ ਜੰਤ ਹਨ (ਇਹਨਾਂ ਨੂੰ) ਸੁਖੀ ਭੀ ਉਸ ਨੇ ਆਪ ਹੀ ਕੀਤਾ ਹੈ (ਸੁਖੀ ਕਰਨ ਵਾਲਾ ਭੀ ਆਪ ਹੀ ਹੈ)। ਪ੍ਰਭੂ ਦੀ ਭਗਤੀ ਕਰਨ ਵਾਲਿਆਂ ਨੂੰ ਇਹੀ ਸਦਾ ਕਾਇਮ ਰਹਿਣ ਵਾਲਾ ਸਹਾਰਾ ਹੈ। ਹੇ ਭਾਈ! ਪ੍ਰਭੂ ਆਪਣੇ ਸੇਵਕਾਂ ਦੀ ਇੱਜ਼ਤ ਆਪ ਹੀ ਰੱਖਦਾ ਹੈ। ਭਗਤ ਉਸ ਪ੍ਰਭੂ ਉਤੇ ਹੀ ਭਰੋਸਾ ਰੱਖਦੇ ਹਨ, ਜੋ ਸਾਰੇ ਡਰਾਂ ਦਾ ਨਾਸ ਕਰਨ ਵਾਲਾ ਹੈ ॥੧॥ (ਹੇ ਭਾਈ! ਜੇਹੜਾ ਮਨੁੱਖ ਪ੍ਰਭੂ ਦਾ ਨਾਮ ਸਿਮਰਦਾ ਹੈ, ਪ੍ਰਭੂ ਉਸ ਦਾ) ਬੁਰਾ ਚਿਤਵਨ ਵਾਲੇ ਵੈਰੀਆਂ ਨੂੰ ਚੁਣ ਕੇ ਕੱਢ ਦੇਂਦਾ ਹੈ (ਉਹਨਾਂ ਦੀ ਸਗੋਂ ਸੇਵਕ ਨਾਲ) ਪਿਆਰ ਦੀ ਸਾਂਝ ਬਣ ਜਾਂਦੀ ਹੈ (ਉਹਨਾਂ ਦੇ ਅੰਦਰੋਂ ਉਸ ਸੇਵਕ ਵਾਸਤੇ) ਵੈਰ ਭਾਵ ਮਿਟ ਜਾਂਦਾ ਹੈ। ਹੇ ਨਾਨਕ! ਸੇਵਕ ਦੇ ਹਿਰਦੇ ਵਿਚ ਸੁਖ ਆਤਮਕ ਅਡੋਲਤਾ ਅਤੇ ਬਹੁਤ ਆਨੰਦ ਬਣੇ ਰਹਿੰਦੇ ਹਨ। ਸੇਵਕ ਪਰਮਾਤਮਾ ਦੇ ਗੁਣ ਉਚਾਰ ਉਚਾਰ ਕੇ ਆਤਮਕ ਜੀਵਨ ਪ੍ਰਾਪਤ ਕਰਦਾ ਰਹਿੰਦਾ ਹੈ ॥੨॥੨੬॥੧੧੨॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 07-12-2025 ਅੰਗ 727 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 07-12-2025 ਅੰਗ 727
ਤਿਲੰਗ ਬਾਣੀ ਭਗਤਾ ਕੀ ਕਬੀਰ ਜੀ ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥...
ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ
ਭਗਤਾਂਵਾਲਾ ਡੰਪ ਤੋਂ 1 ਲੱਖ ਟਨ ਕੂੜੇ ਦੀ ਸਫ਼ਾਈ ਪੂਰੀ ਕੀਤੀ
ਹਰਜੋਤ ਬੈਂਸ ਨੇ ਨੰਗਲ ਦੇ ਜ਼ਮੀਨ ਵਿਵਾਦ ਨੂੰ ਸੁਲਝਾਉਣ ਦਾ ਲਿਆ ਅਹਿਦ, ਜ਼ਮੀਨ ‘ਤੇ ਬੀ.ਬੀ.ਐਮ.ਬੀ. ਦੇ ਦਾਅਵੇ ਨੂੰ ਗ਼ੈਰ-ਕਾਨੂੰਨੀ ਦੱਸਿਆ
ਡਿਪਟੀ ਕਮਿਸ਼ਨਰ ਨੇ ਹਾਈਵੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਕੈਬਨਿਟ ਮੰਤਰੀ, ਚੇਅਰਮੈਨ, ਮੇਅਰ ਵੱਲੋਂ ਮਹਾ ਪ੍ਰੀ-ਨਿਰਵਾਣ ਦਿਵਸ ਮੌਕੇ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ
ਨਾਮਜ਼ਦਗੀ ਵਾਪਸ ਲੈਣ ਮਗਰੋਂ ਜ਼ਿਲ੍ਹਾ ਪ੍ਰੀਸ਼ਦ ਲਈ 40 ਅਤੇ ਪੰਚਾਇਤ ਸੰਮਤੀਆਂ ਲਈ 134 ਉਮੀਦਵਾਰ ਚੋਣ ਮੈਦਾਨ 'ਚ- ਏ.ਡੀ.ਸੀ(ਵਿਕਾਸ)