ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ, ਮਿਤੀ 01-04-2024 ਅੰਗ 633

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ, ਮਿਤੀ 01-04-2024 ਅੰਗ 633

ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥

 

ਅਰਥ: ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ। ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ ॥੧॥ ਰਹਾਉ ॥ ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ-ਇਹ ਸਾਰੇ ਧਨ ਨਾਲ (ਹੀ) ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, (ਤਦੋਂ) ਸਾਥ ਛੱਡ ਕੇ ਨੱਸ ਜਾਂਦੇ ਹਨ ॥੧॥ ਹੇ ਭਾਈ! ਮੈਂ ਇਸ ਝੱਲੇ ਮਨ ਨੂੰ ਕੀਹ ਸਮਝਾਵਾਂ ? (ਇਸ ਨੇ) ਇਹਨਾਂ (ਕੱਚੇ ਸਾਥੀਆਂ) ਨਾਲ ਪਿਆਰ ਪਾਇਆ ਹੋਇਆ ਹੈ। (ਜੇਹੜਾ ਪਰਮਾਤਮਾ) ਗਰੀਬਾਂ ਦਾ ਰਾਖਾ ਤੇ ਸਾਰੇ ਡਰ ਨਾਸ ਕਰਨ ਵਾਲਾ ਹੈ ਉਸ ਦੀ ਸਿਫ਼ਤ-ਸਾਲਾਹ (ਇਸ ਨੇ) ਭੁਲਾਈ ਹੋਈ ਹੈ ॥੨॥ ਹੇ ਭਾਈ! ਜਿਵੇਂ ਕੁੱਤੇ ਦੀ ਪੂਛਲ ਸਿੱਧੀ ਨਹੀਂ ਹੁੰਦੀ (ਇਸੇ ਤਰ੍ਹਾਂ ਇਸ ਮਨ ਦੀ ਪਰਮਾਤਮਾ ਦੀ ਯਾਦ ਵਲੋਂ ਲਾ-ਪਰਵਾਹੀ ਹਟਦੀ ਨਹੀਂ) ਮੈਂ ਬਹੁਤ ਜਤਨ ਕੀਤਾ ਹੈ। ਹੇ ਨਾਨਕ ਜੀ! (ਆਖੋ – ਹੇ ਪ੍ਰਭੂ! ਆਪਣੇ) ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਦੀ ਲਾਜ ਰੱਖ (ਮੇਰੀ ਮਦਦ ਕਰ, ਤਾਂ ਹੀ) ਮੈਂ ਤੇਰਾ ਨਾਮ ਜਪ ਸਕਦਾ ਹਾਂ ॥੩॥੯॥

 

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਵਿਧਾਇਕ ਰਮਨ ਅਰੋੜਾ ਨੇ ਸਿਹਤਮੰਦ ਜੀਵਨਸ਼ੈਲੀ ਤੇ ਰਿਵਾਇਤੀ ਖਾਣੇ ਦੀ ਮਹੱਤਤਾ ’ਤੇ ਦਿੱਤਾ ਜ਼ੋਰ ਵਿਧਾਇਕ ਰਮਨ ਅਰੋੜਾ ਨੇ ਸਿਹਤਮੰਦ ਜੀਵਨਸ਼ੈਲੀ ਤੇ ਰਿਵਾਇਤੀ ਖਾਣੇ ਦੀ ਮਹੱਤਤਾ ’ਤੇ ਦਿੱਤਾ ਜ਼ੋਰ
ਜਲੰਧਰ, 15 ਮਾਰਚ : ਵਿਧਾਇਕ ਰਮਨ ਅਰੋੜਾ ਨੇ ਸ਼ਨੀਵਾਰ ਨੂੰ ਫੂਡ ਅਤੇ ਡਰੱਗ ਅਡਮਿਨੀਸਟ੍ਰੇਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਗਏ...
ਭਾਜਪਾ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਹੱਦਬੰਦੀ ਨੂੰ ਵਰਤ ਰਹੀ ਹੈ: ਮੁੱਖ ਮੰਤਰੀ
ਪੰਜਾਬ ਸਰਕਾਰ 5.3 ਕਰੋੜ ਰੁਪਏ ਦੀ ਲਾਗਤ ਨਾਲ ਖ਼ਰੀਦੇਗੀ ਸੈਕਸਡ ਸੀਮਨ ਦੀਆਂ 2 ਲੱਖ ਖੁਰਾਕਾਂ: ਖੁੱਡੀਆਂ
ਪੰਜਾਬ ਪੁਲਿਸ ਵੱਲੋਂ ਬਿਹਾਰ ਤੋਂ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦੇ ਤਿੰਨ ਕਾਰਕੁਨ ਗ੍ਰਿਫ਼ਤਾਰ
ਪੰਜਾਬ ਸਰਕਾਰ ਦੀਆਂ ਪਿਛਲੇ 3 ਸਾਲਾਂ ਦੇ ਦੌਰਾਨ ਬਿਜਲੀ ਖੇਤਰ ਵਿੱਚ ਪ੍ਰਾਪਤੀਆਂ
ਭਾਜਪਾ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਹੱਦਬੰਦੀ ਨੂੰ ਵਰਤ ਰਹੀ ਹੈ: ਮੁੱਖ ਮੰਤਰੀ
ਲਾਅ ਐਂਡ ਆਰਡਰ ਖ਼ਰਾਬ ਕਰਨ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ - 'ਆਪ' ਆਗੂ ਨੀਲ ਗਰਗ