ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 31-07-2025 ਅੰਗ 602

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 31-07-2025 ਅੰਗ 602

ਸੋਰਠਿ ਮ: ੩ ਦੁਤੁਕੇ

॥ ਸਤਿਗੁਰ ਮਿਲਿਐ ਉਲਟੀ ਭਈ ਭਾਈ ਜੀਵਤ ਮਰੈ ਤਾ ਬੂਝ ਪਾਇ ॥ ਸੋ ਗੁਰੂ ਸੋ ਸਿਖੁ ਹੈ ਭਾਈ ਜਿਸੁ ਜੋਤੀ ਜੋਤਿ ਮਿਲਾਇ ॥੧॥ ਮਨ ਰੇ ਹਰਿ ਹਰਿ ਸੇਤੀ ਲਿਵ ਲਾਇ ॥ ਮਨ ਹਰਿ ਜਪਿ ਮੀਠਾ ਲਾਗੈ ਭਾਈ ਗੁਰਮੁਖਿ ਪਾਏ ਹਰਿ ਥਾਇ ॥ ਰਹਾਉ ॥ ਬਿਨੁ ਗੁਰ ਪ੍ਰੀਤਿ ਨ ਊਪਜੈ ਭਾਈ ਮਨਮੁਖਿ ਦੂਜੈ ਭਾਇ ॥ ਤੁਹ ਕੁਟਹਿ ਮਨਮੁਖ ਕਰਮ ਕਰਹਿ ਭਾਈ ਪਲੈ ਕਿਛੂ ਨ ਪਾਇ ॥੨॥ ਗੁਰ ਮਿਲਿਐ ਨਾਮੁ ਮਨਿ ਰਵਿਆ ਭਾਈ ਸਾਚੀ ਪ੍ਰੀਤਿ ਪਿਆਰਿ ॥ ਸਦਾ ਹਰਿ ਕੇ ਗੁਣ ਰਵੈ ਭਾਈ ਗੁਰ ਕੈ ਹੇਤਿ ਅਪਾਰਿ ॥੩॥ ਆਇਆ ਸੋ ਪਰਵਾਣੁ ਹੈ ਭਾਈ ਜਿ ਗੁਰ ਸੇਵਾ ਚਿਤੁ ਲਾਇ ॥ ਨਾਨਕ ਨਾਮੁ ਹਰਿ ਪਾਈਐ ਭਾਈ ਗੁਰ ਸਬਦੀ ਮੇਲਾਇ ॥੪॥੮॥ 

ਹੇ ਭਾਈ! ਜੇ ਗੁਰੂ ਮਿਲ ਪਏ, ਤਾਂ ਮਨੁੱਖ ਆਤਮਕ ਜੀਵਨ ਦੀ ਸਮਝ ਹਾਸਲ ਕਰ ਲੈਂਦਾ ਹੈ, ਮਨੁੱਖ ਦੀ ਸੁਰਤਿ ਵਿਕਾਰਾਂ ਵਲੋਂ ਪਰਤ ਪੈਂਦੀ ਹੈ, ਦੁਨੀਆ ਦੇ ਕਾਰ-ਵਿਹਾਰ ਕਰਦਾ ਹੋਇਆ ਹੀ ਮਨੁੱਖ ਵਿਕਾਰਾਂ ਵਲੋਂ ਅਛੋਹ ਹੋ ਜਾਂਦਾ ਹੈ। ਹੇ ਭਾਈ! ਜਿਸ ਮਨੁੱਖ ਦੀ ਆਤਮਾ ਨੂੰ ਗੁਰੂ ਪਰਮਾਤਮਾ ਵਿਚ ਮਿਲਾ ਦੇਂਦਾ ਹੈ, ਉਹ (ਅਸਲ) ਸਿੱਖ ਬਣ ਜਾਂਦਾ ਹੈ।੧। ਹੇ ਮਨ! ਸਦਾ ਪਰਮਾਤਮਾ ਨਾਲ ਸੁਰਤਿ ਜੋੜੀ ਰੱਖ। ਹੇ ਮਨ! ਮੁੜ ਮੁੜ ਜਪ ਜਪ ਕੇ ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ। ਹੇ ਭਾਈ! ਗੁਰੂ ਦੀ ਸ਼ਰਨ ਪੈਣ ਵਾਲਾ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ (ਥਾਂ) ਲੱਭ ਲੈਂਦਾ ਹੈ।ਰਹਾਉ। ਹੇ ਭਾਈ! ਗੁਰੂ ਤੋਂ ਬਿਨਾ (ਮਨੁੱਖ ਦਾ ਪ੍ਰਭੂ ਵਿਚ) ਪਿਆਰ ਪੈਦਾ ਨਹੀਂ ਹੁੰਦਾ, ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਪ੍ਰਭੂ ਨੂੰ ਛੱਡ ਕੇ) ਹੋਰ ਹੋਰ ਦੇ ਪਿਆਰ ਵਿਚ ਟਿਕਿਆ ਰਹਿੰਦਾ ਹੈ। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ (ਜੋ ਭੀ ਧਾਰਮਿਕ) ਕੰਮ ਕਰਦੇ ਹਨ ਉਹ (ਮਾਨੋ) ਤੁਹ ਹੀ ਕੁੱਟਦੇ ਹਨ, (ਉਹਨਾਂ ਨੂੰ ਉਹਨਾਂ ਕਰਮਾਂ ਵਿਚੋਂ) ਹਾਸਲ ਕੁਝ ਨਹੀਂ ਹੁੰਦਾ (ਜਿਵੇਂ ਤੁਹਾਂ ਵਿਚੋਂ ਕੁਝ ਨਹੀਂ ਮਿਲਦਾ) ।੨। ਹੇ ਭਾਈ! ਜੇ ਮਨੁੱਖ ਨੂੰ ਗੁਰੂ ਮਿਲ ਪਏ, ਤਾਂ ਪਰਮਾਤਮਾ ਦਾ ਨਾਮ ਉਸ ਦੇ ਮਨ ਵਿਚ ਸਦਾ ਵੱਸਿਆ ਰਹਿੰਦਾ ਹੈ, ਮਨੁੱਖ ਸਦਾ-ਥਿਰ ਪ੍ਰਭੂ ਦੀ ਪ੍ਰੀਤਿ ਵਿਚ ਪਿਆਰ ਵਿਚ ਮਗਨ ਰਹਿੰਦਾ ਹੈ। ਹੇ ਭਾਈ! ਗੁਰੂ ਦੇ ਬਖ਼ਸ਼ੇ ਅਤੁੱਟ ਪਿਆਰ ਦੀ ਬਰਕਤਿ ਨਾਲ ਉਹ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ।੩। ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਦੱਸੀ ਸੇਵਾ ਵਿਚ ਚਿੱਤ ਜੋੜਦਾ ਹੈ ਉਸ ਦਾ ਜਗਤ ਵਿਚ ਆਉਣਾ ਸਫਲ ਹੋ ਜਾਂਦਾ ਹੈ। ਹੇ ਨਾਨਕ! ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਪ੍ਰਾਪਤ ਹੋ ਜਾਂਦਾ ਹੈ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਪ੍ਰਭੂ ਨਾਲ ਮਿਲਾਪ ਹੋ ਜਾਂਦਾ ਹੈ।੪।੮।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Advertisement

Latest News

‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ ‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ, 13 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ...
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ
ਮਹਾਰਾਜਾ ਰਣਜੀਤ ਸਿੰਘ ਏਐਫਪੀਆਈ ਦੇ ਪੰਜ ਸਾਬਕਾ ਵਿਦਿਆਰਥੀ ਭਾਰਤੀ ਫੌਜ ਅਤੇ ਭਾਰਤੀ ਹਵਾਈ ਸੈਨਾ ਵਿੱਚ ਹੋਏ ਸ਼ਾਮਲ
ਰਾਜ ਪੱਧਰੀ ‘ਵੀਰ ਬਾਲ ਦਿਵਸ-2025’ ਦੌਰਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਕੀਤਾ ਦੂਜਾ ਸਥਾਨ ਪ੍ਰਾਪਤ
ਢੀਂਗਰੀ ਖੁੰਭ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਦੇ ਮੰਤਵ ਨਾਲ ਬਾਗਬਾਨੀ ਵਿਭਾਗ ਵਲੋਂ ਪਿੰਡ ਦਬੁਰਜੀ ਵਿਖੇ ਕੈਂਪ ਆਯੋਜਿਤ ਕੀਤਾ
ਠੋਸ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ ਲਈ ਨਗਰ ਕੌਂਸਲ ਵਿਖੇ ਜਾਗਰੂਕਤਾ-ਕਮ-ਸਿਖਲਾਈ ਸੈਸ਼ਨ ਦਾ ਆਯੋਜਨ
ਸ਼੍ਰੀ ਕਲਗੀਧਰ ਕਨਿੰਆ ਪਾਠਸ਼ਾਲਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਲਾਕ ਪੱਧਰ ਤੇ ਖੇਡ ਟੂਰਨਾਮੈਂਟ ਕਰਵਾਇਆ