ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 29-09-2025 ਅੰਗ 616

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 29-09-2025 ਅੰਗ 616

ਸੋਰਠਿ ਮਹਲਾ ੫

॥ ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥ ਜਿਹਵਾ ਸੁਆਦ ਲੋਭ ਮਦਿ ਮਾਤੋ ਉਪਜੇ ਅਨਿਕ ਬਿਕਾਰਾ ॥ ਬਹੁਤੁ ਜੋਨਿ ਭਰਮਤ ਦੁਖੁ ਪਾਇਆ ਹਉਮੈ ਬੰਧਨ ਕੇ ਭਾਰਾ ॥੨॥ ਦੇਇ ਕਿਵਾੜ ਅਨਿਕ ਪੜਦੇ ਮਹਿ ਪਰ ਦਾਰਾ ਸੰਗਿ ਫਾਕੈ ॥ ਚਿਤ੍ਰ ਗੁਪਤੁ ਜਬ ਲੇਖਾ ਮਾਗਹਿ ਤਬ ਕਉਣੁ ਪੜਦਾ ਤੇਰਾ ਢਾਕੈ ॥੩॥ ਦੀਨ ਦਇਆਲ ਪੂਰਨ ਦੁਖ ਭੰਜਨ ਤੁਮ ਬਿਨੁ ਓਟ ਨ ਕਾਈ ॥ ਕਾਢਿ ਲੇਹੁ ਸੰਸਾਰ ਸਾਗਰ ਮਹਿ ਨਾਨਕ ਪ੍ਰਭ ਸਰਣਾਈ ॥੪॥੧੫॥੨੬॥

ਅਰਥ: ਹੇ ਮੂਰਖ ਮਨ! ਮਾਲਕ ਪ੍ਰਭੂ (ਤੇਰੀਆਂ ਸਾਰੀਆਂ ਕਰਤੂਤਾਂ ਨੂੰ ਹਰ ਵੇਲੇ) ਵੇਖ ਰਿਹਾ ਹੈ। ਤੂੰ ਜੋ ਕੁਝ ਕਰਦਾ ਹੈਂ, (ਮਾਲਕ-ਪ੍ਰਭੂ) ਉਹੀ ਉਹੀ ਜਾਣ ਲੈਂਦਾ ਹੈ, (ਉਸ ਪਾਸੋਂ ਤੇਰੀ) ਕੋਈ ਭੀ ਕਰਤੂਤ ਲੁਕੀ ਨਹੀਂ ਰਹਿ ਸਕਦੀ।ਰਹਾਉ। ਹੇ ਭਾਈ! ਜਿਸ ਪਰਮਾਤਮਾ ਨੇ ਸਰੀਰ ਜਿੰਦ ਬਣਾ ਕੇ ਜੀਵ ਨੂੰ ਪੈਦਾ ਕੀਤਾ ਹੋਇਆ ਹੈ, ਉਸ ਸਭ ਦਾਤਾਂ ਦੇਣ ਵਾਲੇ ਪ੍ਰਭੂ ਨਾਲ ਜੀਵ ਡੂੰਘੀ ਸਾਂਝ ਨਹੀਂ ਪਾਂਦਾ। ਮਾਇਆ ਦੇ ਮੋਹ ਦੇ (ਆਤਮਕ) ਹਨੇਰੇ ਵਿਚ ਮਸਤ ਰਹਿ ਕੇ ਆਪਣੀ ਤਾਕਤ ਨੂੰ ਹੀ ਵੱਡੀ ਸਮਝਦਾ ਹੈ।੧। ਹੇ ਭਾਈ! ਮਨੁੱਖ ਜੀਭ ਦੇ ਸੁਆਦਾਂ ਵਿਚ, ਲੋਭ ਦੇ ਨਸ਼ੇ ਵਿਚ ਮਸਤ ਰਹਿੰਦਾ ਹੈ (ਜਿਸ ਕਰਕੇ ਇਸ ਦੇ ਅੰਦਰ) ਅਨੇਕਾਂ ਵਿਕਾਰ ਪੈਦਾ ਹੋ ਜਾਂਦੇ ਹਨ, ਮਨੁੱਖ ਹਉਮੈ ਦੀਆਂ ਜ਼ੰਜੀਰਾਂ ਦੇ ਭਾਰ ਹੇਠ ਦਬ ਜਾਂਦਾ ਹੈ, ਬਹੁਤ ਜੂਨਾਂ ਵਿਚ ਭਟਕਦਾ ਫਿਰਦਾ ਹੈ, ਤੇ, ਦੁੱਖ ਸਹਾਰਦਾ ਰਹਿੰਦਾ ਹੈ।੨। (ਮਾਇਆ ਦੇ ਮੋਹ ਦੇ ਹਨੇਰੇ ਵਿਚ ਫਸਿਆ ਮਨੁੱਖ) ਦਰਵਾਜ਼ੇ ਬੰਦ ਕਰਕੇ ਅਨੇਕਾਂ ਪਰਦਿਆਂ ਦੇ ਪਿੱਛੇ ਪਰਾਈ ਇਸਤ੍ਰੀ ਨਾਲ ਕੁਕਰਮ ਕਰਦਾ ਹੈ। (ਪਰ, ਹੇ ਭਾਈ!) ਜਦੋਂ (ਧਰਮ ਰਾਜ ਦੇ ਦੂਤ) ਚਿੱਤ੍ਰ ਅਤੇ ਗੁਪਤ (ਤੇਰੀਆਂ ਕਰਤੂਤਾਂ ਦਾ) ਹਿਸਾਬ ਮੰਗਣਗੇ, ਤਦੋਂ ਕੋਈ ਭੀ ਤੇਰੀਆਂ ਕਰਤੂਤਾਂ ਉਤੇ ਪਰਦਾ ਨਹੀਂ ਪਾ ਸਕੇਗਾ।੩। ਹੇ ਨਾਨਕ! ਆਖ-) ਦੀਨਾਂ ਉਤੇ ਦਇਆ ਕਰਨ ਵਾਲੇ! ਹੇ ਸਰਬ-ਵਿਆਪਕ! ਹੇ ਦੁੱਖਾਂ ਦੇ ਨਾਸ ਕਰਨ ਵਾਲੇ! ਤੈਥੋਂ ਬਿਨਾ ਹੋਰ ਕੋਈ ਆਸਰਾ ਨਹੀਂ ਹੈ। ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ। ਸੰਸਾਰ-ਸਮੁੰਦਰ ਵਿਚ (ਡੁੱਬਦੇ ਨੂੰ ਮੈਨੂੰ ਬਾਂਹ ਫੜ ਕੇ) ਕੱਢ ਲੈ।੪।੧੫।੨੬।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਪ੍ਰਕਾਸ਼ ਉਤਸਵ ਤੋਂ ਪਹਿਲਾਂ ਜਲੰਧਰ ’ਚ ਸਤਿਗੁਰੂ ਕਬੀਰ ਚੌਕ ਦਾ ਉਦਘਾਟਨ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਪ੍ਰਕਾਸ਼ ਉਤਸਵ ਤੋਂ ਪਹਿਲਾਂ ਜਲੰਧਰ ’ਚ ਸਤਿਗੁਰੂ ਕਬੀਰ ਚੌਕ ਦਾ ਉਦਘਾਟਨ
ਜਲੰਧਰ, 26 ਜੂਨ: ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਸਤਿਗੁਰੂ ਕਬੀਰ ਜੀ...
ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਰਜਿਸਟਰਾਰ ਕਾਬੂ
ਯੁੱਧ ਨਸ਼ਿਆਂ ਵਿਰੁੱਧ: ਨਸ਼ਾ ਅਤੇ ਗੈਂਗਸਟਰ ਮੁਕਤ ਪੰਜਾਬ ਲਈ ਮਾਨ ਸਰਕਾਰ ਦੀ ਇਤਿਹਾਸਕ ਜੰਗ ਲਗਾਤਾਰ ਜਾਰੀ
ਐੱਸਆਈਆਰ ਦੌਰਾਨ ਭਾਜਪਾ 'ਆਪ' ਸਮਰਥਕਾਂ ਦੀਆਂ ਵੋਟਾਂ ਕੱਟਣ ਦੀ ਕੋਸ਼ਿਸ਼ ਕਰ ਸਕਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸੂਬੇ ਭਰ ਵਿੱਚ ਚਲਾਈ ਗਈ ਮੁਹਿੰਮ ਦੌਰਾਨ 39,872 ਚਲਾਨ ਕੀਤੇ, 412 ਵਾਹਨ ਜ਼ਬਤ ਕੀਤੇ ਅਤੇ 2600 ਤੋਂ ਵੱਧ ਅਣਅਧਿਕਾਰਤ ਉਪਕਰਨ ਹਟਾਏ
ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ