ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-07-2025 ਅੰਗ 646

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-07-2025 ਅੰਗ 646

ਸਲੋਕੁ ਮਃ ੩

॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥

ਅਰਥ:- ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ;ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ;ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।1। ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।2। (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ। ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ)।11।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਪੰਜਾਬ ਦੇ ਸਿਹਤ ਮੰਤਰੀ ਨੇ ਅੱਪਗ੍ਰੇਡ ਕੀਤੇ ਈਐਸਆਈ ਹੈੱਡਕੁਆਰਟਰਾਂ ਦਾ ਕੀਤਾ ਉਦਘਾਟਨ, ਸਿਹਤ ਸੰਭਾਲ ਸੇਵਾਵਾਂ ਦੇ ਵਿਸਥਾਰ ਲਈ ਸੂਬਾ ਪੱਧਰੀ ਸਮੀਖਿਆ ਮੀਟਿੰਗ ਕੀਤੀ ਪੰਜਾਬ ਦੇ ਸਿਹਤ ਮੰਤਰੀ ਨੇ ਅੱਪਗ੍ਰੇਡ ਕੀਤੇ ਈਐਸਆਈ ਹੈੱਡਕੁਆਰਟਰਾਂ ਦਾ ਕੀਤਾ ਉਦਘਾਟਨ, ਸਿਹਤ ਸੰਭਾਲ ਸੇਵਾਵਾਂ ਦੇ ਵਿਸਥਾਰ ਲਈ ਸੂਬਾ ਪੱਧਰੀ ਸਮੀਖਿਆ ਮੀਟਿੰਗ ਕੀਤੀ
ਚੰਡੀਗੜ੍ਹ, 16 ਅਪ੍ਰੈਲ:-ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਿਹਤ ਸੇਵਾਵਾਂ ਡਾਇਰੈਕਟੋਰੇਟ (ਈਐਸਆਈ) ਪੰਜਾਬ ਦੇ...
ਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਵੱਲੋਂ ਮ੍ਰਿਤਕ ਪੀ.ਆਰ.ਟੀ.ਸੀ. ਕੰਡਕਟਰ ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਬੀਮਾ ਚੈੱਕ ਭੇਟ
ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ
ਪੰਜਾਬ ਪੁਲਿਸ, ਆਈ.ਆਈ.ਟੀ. ਰੋਪੜ ਨਾਲ ਮਿਲ ਕੇ ਏਆਈ-ਅਧਾਰਤ ਅਪਰਾਧ ਨਿਯੰਤਰਣ ਪ੍ਰਣਾਲੀ ਨੂੰ ਮਜ਼ਬੂਤ ਕਰੇਗੀ
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ
ਵਿਜੀਲੈਂਸ ਬਿਊਰੋ ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ
ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ