ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 29-01-2025 ਅੰਗ 674

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 29-01-2025 ਅੰਗ 674

ਧਨਾਸਿਰੀ ਮਹਲਾ ੫

॥ ਅਬ ਹਰਿ ਰਾਖਨਹਾਰੁ ਚਿਤਾਰਿਆ ॥ ਪਤਿਤ ਪੁਨੀਤ ਕੀਏ ਖਿਨ ਭੀਤਰਿ ਸਗਲਾ ਰੋਗੁ ਬਿਦਾਰਿਆ ॥੧॥ ਰਹਾਉ ॥ ਗੋਸਟਿ ਭਈ ਸਾਧ ਕੈ ਸੰਗਮਿ ਕਾਮ ਕ੍ਰੋਧੁ ਲੋਭੁ ਮਾਰਿਆ ॥ ਸਿਮਰਿ ਸਿਮਰਿ ਪੂਰਨ ਨਾਰਾਇਨ ਸੰਗੀ ਸਗਲੇ ਤਾਰਿਆ ॥੧॥ ਅਉਖਧ ਮੰਤ੍ਰ ਮੂਲ ਮਨ ਏਕੈ ਮਨਿ ਬਿਸ੍ਵਾਸੁ ਪ੍ਰਭ ਧਾਰਿਆ ॥ ਚਰਨ ਰੇਨ ਬਾਂਛੈ ਨਿਤ ਨਾਨਕੁ ਪੁਨਹ ਪੁਨਹ ਬਲਿਹਾਰਿਆ ॥੨॥੧੬॥

ਅਰਥ:- ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਇਸ ਮਨੁੱਖਾ ਜਨਮ ਵਿਚ (ਵਿਕਾਰਾਂ ਤੋਂ) ਬਚਾ ਸਕਣ ਵਾਲੇ ਪਰਮਾਤਮਾ ਨੂੰ ਯਾਦ ਕਰਨਾ ਸ਼ੁਰੂ ਕਰ ਦਿੱਤਾ, ਪਰਮਾਤਮਾ ਨੇ ਇਕ ਛਿਨ ਵਿਚ ਉਹਨਾਂ ਨੂੰ ਵਿਕਾਰੀਆਂ ਤੋਂ ਪਵਿਤ੍ਰ ਜੀਵਨ ਵਾਲੇ ਬਣਾ ਦਿੱਤਾ, ਉਹਨਾਂ ਦਾ ਸਾਰਾ ਰੋਗ ਕੱਟ ਦਿੱਤਾ।1। ਰਹਾਉ। ਹੇ ਭਾਈ! ਗੁਰੂ ਦੀ ਸੰਗਤਿ ਵਿਚ ਜਿਨ੍ਹਾਂ ਮਨੁੱਖਾਂ ਦਾ ਮੇਲ ਹੋ ਗਿਆ, (ਪਰਮਾਤਮਾ ਨੇ ਉਹਨਾਂ ਦੇ ਅੰਦਰੋਂ) ਕਾਮ ਕ੍ਰੋਧ ਲੋਭ ਮਾਰ ਮੁਕਾਇਆ। ਸਰਬ-ਵਿਆਪਕ ਪਰਮਾਤਮਾ ਦਾ ਨਾਮ ਮੁੜ ਮੁੜ ਸਿਮਰ ਕੇ ਉਹਨਾਂ ਨੇ ਆਪਣੇ ਸਾਰੇ ਸਾਥੀ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲਏ।1। ਹੇ ਮਨ! ਪਰਮਾਤਮਾ ਦਾ ਇਕ ਨਾਮ ਹੀ ਸਾਰੀਆਂ ਦਵਾਈਆਂ ਦਾ ਮੂਲ ਹੈ, ਸਾਰੇ ਮੰਤ੍ਰਾਂ ਦਾ ਮੂਲ ਹੈ। ਜਿਸ ਮਨੁੱਖ ਨੇ ਆਪਣੇ ਮਨ ਵਿਚ ਪਰਮਾਤਮਾ ਵਾਸਤੇ ਸਰਧਾ ਧਾਰ ਲਈ ਹੈ, ਨਾਨਕ ਉਸ ਮਨੁੱਖ ਦੇ ਚਰਨਾਂ ਦੀ ਧੂੜ ਸਦਾ ਮੰਗਦਾ ਹੈ, ਨਾਨਕ ਉਸ ਮਨੁੱਖ ਤੋਂ ਸਦਾ ਸਦਕੇ ਜਾਂਦਾ ਹੈ।2। 16।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 18-03-2025 ਅੰਗ 664 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 18-03-2025 ਅੰਗ 664
ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ...
ਕੈਬਨਿਟ ਮੰਤਰੀ ਅਰੋੜਾ ਵੱਲੋਂ ਪਟਿਆਲਾ ਜ਼ਿਲ੍ਹੇ 'ਚ ਚੱਲ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਕਾਰਗੁਜ਼ਾਰੀ ਦੀ ਸਮੀਖਿਆ
ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਬਤੌਰ ਖਜਾਨਾ ਮੰਤਰੀ ਪੇਸ਼ ਕੀਤਾ ਵਿੱਤ ਸਾਲ 2025-26 ਦਾ ਸੂਬਾ ਬਜਟ
ਹਾਫਿਜ਼ ਦਾ ਕਰੀਬੀ ਅਬੂ ਕਤਲ ਪਾਕਿਸਤਾਨ 'ਚ ਮਾਰਿਆ ਗਿਆ
ਸਰਕਾਰ-ਸਨਅਤਕਾਰ ਮਿਲਣੀ ਦਾ ਉਦੇਸ਼ ਉਦਯੋਗ ਨਾਲ ਜੁੜੀਆਂ ਸਮੱਸਿਆਵਾਂ ਹੱਲ ਕਰਨਾ
ਉਦਯੋਗਪਤੀਆਂ ਵੱਲੋਂ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਵਾਸਤੇ ਅਹਿਮ ਪਹਿਲਕਦਮੀਆਂ ਲਈ ਮੁੱਖ ਮੰਤਰੀ ਦੀ ਸ਼ਲਾਘਾ 
ਆਪ' ਸਰਕਾਰ ਨੇ ਉਦਯੋਗਪਤੀਆਂ ਦੀ ਓ.ਟੀ.ਐਸ. ਸਬੰਧੀ 32 ਸਾਲ ਪੁਰਾਣੀ ਮੰਗ ਪੂਰੀ ਕੀਤੀ: ਅਰਵਿੰਦ ਕੇਜਰੀਵਾਲ