ਸੰਗਰਾਂਦ ਹੁਕਮਨਾਮਾ ਮਹੀਨਾ ਜੇਠ ਮਈ 2026

ਸੰਗਰਾਂਦ ਹੁਕਮਨਾਮਾ ਮਹੀਨਾ ਜੇਠ ਮਈ 2026

ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪

ੴ ਸਤਿਗੁਰ ਪ੍ਰਸਾਦਿ

॥ ਹਰਿ ਜੇਠਿ ਜੁੜੰਦਾ ਲੋੜੀਐ ਜਿਸੁ ਅਗੈ ਸਭਿ ਨਿਵੰਨਿ ॥ ਹਰਿ ਸਜਣ ਦਾਵਣਿ ਲਗਿਆ ਕਿਸੈ ਨ ਦੇਈ ਬੰਨਿ ॥ ਮਾਣਕ ਮੋਤੀ ਨਾਮੁ ਪ੍ਰਭ ਉਨ ਲਗੈ ਨਾਹੀ ਸੰਨਿ ॥ ਰੰਗ ਸਭੇ ਨਾਰਾਇਣੈ ਜੇਤੇ ਮਨਿ ਭਾਵੰਨਿ ॥ ਜੋ ਹਰਿ ਲੋੜੇ ਸੋ ਕਰੇ ਸੋਈ ਜੀਅ ਕਰੰਨਿ ॥ ਜੋ ਪ੍ਰਭਿ ਕੀਤੇ ਆਪਣੇ ਸੇਈ ਕਹੀਅਹਿ ਧੰਨਿ ॥ ਆਪਣ ਲੀਆ ਜੇ ਮਿਲੈ ਵਿਛੁੜਿ ਕਿਉ ਰੋਵੰਨਿ ॥ ਸਾਧੂ ਸੰਗੁ ਪਰਾਪਤੇ ਨਾਨਕ ਰੰਗ ਮਾਣੰਨਿ ॥ ਹਰਿ ਜੇਠੁ ਰੰਗੀਲਾ ਤਿਸੁ ਧਣੀ ਜਿਸ ਕੈ ਭਾਗੁ ਮਥੰਨਿ ॥੪॥

ਅਰਥ: ਜਿਸ ਹਰੀ ਦੇ ਅੱਗੇ ਸਾਰੇ ਜੀਵ ਸਿਰ ਨਿਵਾਂਦੇ ਹਨ, ਜੇਠ ਦੇ ਮਹੀਨੇ ਵਿਚ ਉਸ ਦੇ ਚਰਨਾਂ ਵਿਚ ਜੁੜਨਾ ਚਾਹੀਦਾ ਹੈ। ਜੇ ਹਰੀ ਸੱਜਣ ਦੇ ਲੜ ਲੱਗੇ ਰਹੀਏ ਤਾਂ ਉਹ ਕਿਸੇ (ਜਮ ਆਦਿਕ) ਨੂੰ ਆਗਿਆ ਨਹੀਂ ਦੇਂਦਾ ਕਿ ਬੰਨ੍ਹ ਕੇ ਅੱਗੇ ਲਾ ਲਏ (ਭਾਵ, ਪ੍ਰਭੂ ਦੇ ਲੜ ਲੱਗਿਆਂ ਜਮਾਂ ਦਾ ਡਰ ਨਹੀਂ ਰਹਿ ਜਾਂਦਾ) । (ਲੋਕ ਹੀਰੇ ਮੋਤੀ ਲਾਲ ਆਦਿਕ ਕੀਮਤੀ ਧਨ ਇਕੱਠਾ ਕਰਨ ਲਈ ਦੌੜ-ਭੱਜ ਕਰਦੇ ਹਨ, ਪਰ ਉਸ ਧਨ ਦੇ ਚੋਰੀ ਹੋ ਜਾਣ ਦਾ ਭੀ ਤੌਖ਼ਲਾ ਰਹਿੰਦਾ ਹੈ) ਪਰਮਾਤਮਾ ਦਾ ਨਾਮ ਹੀਰੇ ਮੋਤੀ ਆਦਿਕ ਐਸਾ ਕੀਮਤਿ ਧਨ ਹੈ ਕਿ ਉਹ ਚੁਰਾਇਆ ਨਹੀਂ ਜਾ ਸਕਦਾ। ਪਰਮਾਤਮਾ ਦੇ ਜਿਤਨੇ ਭੀ ਕੌਤਕ ਹੋ ਰਹੇ ਹਨ, (ਨਾਮ-ਧਨ ਦੀ ਬਰਕਤਿ ਨਾਲ) ਉਹ ਸਾਰੇ ਮਨ ਵਿਚ ਪਿਆਰੇ ਲੱਗਦੇ ਹਨ। (ਇਹ ਭੀ ਸਮਝ ਆ ਜਾਂਦੀ ਹੈ ਕਿ) ਪ੍ਰਭੂ ਆਪ ਤੇ ਉਸ ਦੇ ਪੈਦਾ ਕੀਤੇ ਜੀਵ ਉਹੀ ਕੁਝ ਕਰਦੇ ਹਨ ਜੋ ਉਸ ਪ੍ਰਭੂ ਨੂੰ ਚੰਗਾ ਲੱਗਦਾ ਹੈ। ਜਿਨ੍ਹਾਂ ਬੰਦਿਆਂ ਨੂੰ ਪ੍ਰਭੂ ਨੇ (ਆਪਣੀ ਸਿਫ਼ਤਿ-ਸਾਲਾਹ ਦੀ ਦਾਤਿ ਦੇ ਕੇ) ਆਪਣਾ ਬਣਾ ਲਿਆ ਹੈ, ਉਹਨਾਂ ਨੂੰ ਹੀ (ਜਗਤ ਵਿਚ) ਸ਼ਾਬਾਸ਼ੇ ਮਿਲਦੀ ਹੈ। (ਪਰ ਪਰਮਾਤਮਾ ਜੀਵਾਂ ਦੇ ਆਪਣੇ ਉੱਦਮ ਨਾਲ ਨਹੀਂ ਮਿਲ ਸਕਦਾ) ਜੇ ਜੀਵਾਂ ਦੇ ਆਪਣੇ ਉੱਦਮ ਨਾਲ ਮਿਲ ਸਕਦਾ ਹੋਵੇ, ਤਾਂ ਜੀਵ ਉਸ ਤੋਂ ਵਿੱਛੁੜ ਕੇ ਦੁਖੀ ਕਿਉਂ ਹੋਣ? ਹੇ ਨਾਨਕ! (ਪ੍ਰਭੂ ਦੇ ਮਿਲਾਪ ਦੇ) ਆਨੰਦ (ਉਹੀ ਬੰਦੇ) ਮਾਣਦੇ ਹਨ, ਜਿਨ੍ਹਾਂ ਨੂੰ ਗੁਰੂ ਦਾ ਸਾਥ ਮਿਲ ਜਾਏ। ਜਿਸ ਮਨੁੱਖ ਦੇ ਮੱਥੇ ਉੱਤੇ ਭਾਗ ਜਾਗੇ, ਉਸ ਨੂੰ ਜੇਠ ਮਹੀਨਾ ਸੁਹਾਵਣਾ ਲੱਗਦਾ ਹੈ, ਉਸੇ ਨੂੰ ਪ੍ਰਭੂ-ਮਾਲਕ ਮਿਲਦਾ ਹੈ।4।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

 

ਗੁਰੂ ਪਿਆਰੀ ਸਾਧ ਸੰਗਤ ਜੀਓ!!

ਗੁਰੂ ਸਹਿਬ ਕਿ੍ਪਾ ਕਰਨ ਜੇਠ ਦਾ ਇਹ ਮਹੀਨਾਂ ਆਪ ਸਭ ਲਈ ਖੁਸ਼ੀਆਂ ਭਰਿਆ ਹੋਵੇ ਜੀ।

ਵਹਿਗੁਰੂ ਜੀ ਸਰਬੱਤ ਸੰਗਤ ਨੂੰ ਤੰਦਰੁਸਤੀ, ਨਾਮ ਬਾਣੀ ਦੀ ਦਾਤ ਅਤੇ ਚੜ੍ਹਦੀ ਕਲਾ ਦੀ ਦਾਤ ਬਖਸ਼ਣ ਜੀ।

Advertisement

Latest News

ਫ਼ਰਾਂਸ ਦੇ ਦੱਖਣ-ਪੱਛਮੀ ਸ਼ਹਿਰ ਬੋਰਡੋ ਵਿਚ ਇਕ ਬ੍ਰਿਟਿਸ਼ ਕਰੂਜ਼ ਸ਼ਿਪ ਅੰਬੀਸ਼ਨ ’ਤੇ ਨੋਰੋਵਾਇਰਸ ਦੇ ਫੈਲਣ ਕਾਰਨ ਹੜਕੰਪ ਮਚ ਗਿਆ ਫ਼ਰਾਂਸ ਦੇ ਦੱਖਣ-ਪੱਛਮੀ ਸ਼ਹਿਰ ਬੋਰਡੋ ਵਿਚ ਇਕ ਬ੍ਰਿਟਿਸ਼ ਕਰੂਜ਼ ਸ਼ਿਪ ਅੰਬੀਸ਼ਨ ’ਤੇ ਨੋਰੋਵਾਇਰਸ ਦੇ ਫੈਲਣ ਕਾਰਨ ਹੜਕੰਪ ਮਚ ਗਿਆ
France,15,May,2026,(Azad Soch News):- ਬੋਰਡੋ (Bordeaux) ਵਰਗੇ ਖੂਬਸੂਰਤ ਸ਼ਹਿਰ ਵਿੱਚ ਕਰੂਜ਼ 'ਤੇ ਅਜਿਹੀ ਬਿਮਾਰੀ ਦਾ ਫੈਲਣਾ ਯਾਤਰੀਆਂ ਲਈ ਕਾਫੀ ਮੁਸ਼ਕਲ ਖੜ੍ਹੀ...
ਦਿੱਲੀ ਵਿੱਚ ਸਵੇਰ ਦੀ ਸੈਰ ਕਰਨ ਵਾਲਿਆਂ ਨੂੰ ਵੱਡੀ ਰਾਹਤ,ਡੀਡੀਏ ਪਾਰਕਾਂ ਅਤੇ ਹਰੀਆਂ ਥਾਵਾਂ 'ਤੇ ਦਾਖਲਾ ਹੁਣ ਸਵੇਰੇ 10 ਵਜੇ ਤੱਕ ਪੂਰੀ ਤਰ੍ਹਾਂ ਮੁਫ਼ਤ ਹੋਵੇਗਾ
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੀਜਿੰਗ ਵਿੱਚ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਇੱਕ ਅਹਿਮ ਮੁਲਾਕਾਤ ਕੀਤੀ ਹੈ
ਯੋਗਰਾਜ ਸਿੰਘ ਇੱਕ ਵਾਰ ਫਿਰ ਵਿਵਾਦਾਂ ਦੇ ਕੇਂਦਰ ਵਿੱਚ
ਅੱਜ 15 ਮਈ, 2026 ਨੂੰ ਪੰਜਾਬ ਸਮੇਤ ਪੂਰੇ ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵੱਡਾ ਵਾਧਾ ਦਰਜ ਕੀਤਾ ਗਿਆ ਹੈ
ਧਰਮਸ਼ਾਲਾ ਦੇ ਖੂਬਸੂਰਤ ਮੈਦਾਨ ‘ਤੇ ਖੇਡੇ ਗਏ ਆਈਪੀਐਲ 2026 ਦੇ 58ਵੇਂ ਮੁਕਾਬਲੇ ਵਿੱਚ ਮੁੰਬਈ ਇੰਡੀਅਨਜ਼ ਨੇ ਪੰਜਾਬ ਕਿੰਗਜ਼ ਨੂੰ ਇੱਕ ਰੋਮਾਂਚਕ ਮੈਚ ਵਿੱਚ ਹਰਾ ਦਿੱਤਾ
ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਦੀ ਦੂਜੀ ਬੋਰਡ ਪ੍ਰੀਖਿਆ ਅੱਜ,15 ਮਈ ਨੂੰ ਦੇਸ਼ ਭਰ ਵਿੱਚ ਸ਼ੁਰੂ ਹੋ ਰਹੀ ਹੈ