ਸੰਗਰਾਂਦ ਹੁਕਮਨਾਮਾ ਮਹੀਨਾ ਚੇਤ ਮਾਰਚ 2026

ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ

ਸੰਗਰਾਂਦ ਹੁਕਮਨਾਮਾ ਮਹੀਨਾ ਚੇਤ ਮਾਰਚ 2026

ਸੰਗਰਾਂਦ ਹੁਕਮਨਾਮਾ ਮਹੀਨਾ ਚੇਤ ਮਾਰਚ 2026

 

ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪

ੴ ਸਤਿਗੁਰ ਪ੍ਰਸਾਦਿ

॥ ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥ ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ ॥ ਜਿਨਿ ਪਾਇਆ ਪ੍ਰਭੁ ਆਪਣਾ ਆਏ ਤਿਸਹਿ ਗਣਾ ॥ ਇਕੁ ਖਿਨੁ ਤਿਸੁ ਬਿਨੁ ਜੀਵਣਾ ਬਿਰਥਾ ਜਨਮੁ ਜਣਾ ॥ ਜਲਿ ਥਲਿ ਮਹੀਅਲਿ ਪੂਰਿਆ ਰਵਿਆ ਵਿਚਿ ਵਣਾ ॥ ਸੋ ਪ੍ਰਭੁ ਚਿਤਿ ਨ ਆਵਈ ਕਿਤੜਾ ਦੁਖੁ ਗਣਾ ॥ ਜਿਨੀ ਰਾਵਿਆ ਸੋ ਪ੍ਰਭੂ ਤਿੰਨਾ ਭਾਗੁ ਮਣਾ ॥ ਹਰਿ ਦਰਸਨ ਕੰਉ ਮਨੁ ਲੋਚਦਾ ਨਾਨਕ ਪਿਆਸ ਮਨਾ ॥ ਚੇਤਿ ਮਿਲਾਏ ਸੋ ਪ੍ਰਭੂ ਤਿਸ ਕੈ ਪਾਇ ਲਗਾ ॥੨॥

ਅਰਥ: ਚੇਤ ਵਿਚ (ਬਸੰਤ ਰੁੱਤ ਆਉਂਦੀ ਹੈ, ਹਰ ਪਾਸੇ ਖਿੜੀ ਫੁਲਵਾੜੀ ਮਨ ਨੂੰ ਆਨੰਦ ਦੇਂਦੀ ਹੈ, ਜੇ) ਪਰਮਾਤਮਾ ਨੂੰ ਸਿਮਰੀਏ (ਤਾਂ ਸਿਮਰਨ ਦੀ ਬਰਕਤਿ ਨਾਲ) ਬਹੁਤ ਆਤਮਕ ਆਨੰਦ ਹੋ ਸਕਦਾ ਹੈ। ਪਰ ਜੀਭ ਨਾਲ ਪ੍ਰਭੂ ਦਾ ਨਾਮ ਜਪਣ ਦੀ ਦਾਤਿ ਸੰਤ ਜਨਾਂ ਨੂੰ ਮਿਲ ਕੇ ਹੀ ਪ੍ਰਾਪਤ ਹੁੰਦੀ ਹੈ। ਉਸੇ ਬੰਦੇ ਨੂੰ ਜਗਤ ਵਿਚ ਜੰਮਿਆ ਜਾਣੋ (ਉਸੇ ਦਾ ਜਨਮ ਸਫਲਾ ਸਮਝੋ) ਜਿਸ ਨੇ (ਸਿਮਰਨ ਦੀ ਸਹਾਇਤਾ ਨਾਲ) ਆਪਣੇ ਪਰਮਾਤਮਾ ਦਾ ਮਿਲਾਪ ਹਾਸਲ ਕਰ ਲਿਆ (ਕਿਉਂਕਿ) ਪਰਮਾਤਮਾ ਦੀ ਯਾਦ ਤੋਂ ਬਿਨਾ ਇਕ ਖਿਨ ਮਾਤ੍ਰ ਸਮਾ ਗੁਜ਼ਾਰਿਆਂ ਭੀ ਜ਼ਿੰਦਗੀ ਵਿਅਰਥ ਬੀਤਦੀ ਜਾਣੋ। ਜੇਹੜਾ ਪ੍ਰਭੂ ਪਾਣੀ ਵਿਚ ਧਰਤੀ ਵਿਚ ਅਕਾਸ਼ ਵਿਚ ਜੰਗਲਾਂ ਵਿਚ ਹਰ ਥਾਂ ਵਿਅਪਕ ਹੈ, ਜੇ ਐਸਾ ਪ੍ਰਭੂ ਕਿਸੇ ਮਨੁੱਖ ਦੇ ਹਿਰਦੇ ਵਿਚ ਨਾਹ ਵੱਸੇ, ਤਾਂ ਉਸ ਮਨੁੱਖ ਦਾ (ਮਾਨਸਕ) ਦੁੱਖ ਬਿਆਨ ਨਹੀਂ ਹੋ ਸਕਦਾ। (ਪਰ) ਜਿਨ੍ਹਾਂ ਬੰਦਿਆਂ ਨੇ ਉਸ (ਸਰਬ ਵਿਆਪਕ) ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਇਆ ਹੈ, ਉਹਨਾਂ ਦਾ ਬੜਾ ਭਾਗ ਜਾਗ ਪੈਂਦਾ ਹੈ।ਨਾਨਕ ਦਾ ਮਨ (ਭੀ ਹਰੀ ਦੇ ਦੀਦਾਰ ਨੂੰ ਤਾਂਘਦਾ ਹੈ, ਨਾਨਕ ਦੇ ਮਨ ਵਿਚ ਹਰੀ-ਦਰਸਨ ਦੀ ਪਿਆਸ ਹੈ। ਜੇਹੜਾ ਮਨੁੱਖ ਮੈਨੂੰ ਹਰੀ ਦਾ ਮਿਲਾਪ ਕਰਾ ਦੇਵੇ ਮੈਂ ਉਸ ਦੀ ਚਰਨੀਂ ਲੱਗਾਂਗਾ।2।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ 120 ਮਹਿਲਾ ਉਦਮੀਆਂ ਦਾ ਵਿਸ਼ੇਸ਼ ਸਨਮਾਨ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ 120 ਮਹਿਲਾ ਉਦਮੀਆਂ ਦਾ ਵਿਸ਼ੇਸ਼ ਸਨਮਾਨ
ਮਾਨਸਾ, 14 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ ਆਤਮ-ਨਿਰਭਰ ਬਣਾਉਣ ਅਤੇ ਉਨ੍ਹਾਂ ਦੇ...
ਵਿਧਾਇਕ ਫਾਜ਼ਿਲਕਾ ਨੇ ਪਿੰਡ ਉਝਾਂ ਵਾਲੀ ਅਤੇ ਨਵਾਂ ਉਝਾਂ ਵਾਲੀ ਵਿਖੇ ਕਰੀਬ 37.43 ਲੱਖ ਨਾਲ ਸੀ.ਸੀ. ਫਲੋਰਿੰਗ ਸੜਕ ਦਾ ਨੀਂਹ ਪੱਥਰ ਰੱਖ ਕੇ ਕੰਮ ਦੀ ਕਰਵਾਈ ਸ਼ੁਰੂਆਤ
ਵਿਸ਼ਵ ਗਲੋਕੋਮਾ ਹਫ਼ਤੇ ਦੌਰਾਨ ਹੋਏ ਪੋਸਟਰ ਮੇਕਿੰਗ ਮੁਕਾਬਲੇ 'ਚ ਹਿੱਸਾ ਲੈਣ ਵਾਲੇ ਵਿਦਿਆਰਥੀ ਸਨਮਾਨਿਤ
ਨਵੀਂ ਦਾਣਾ ਮੰਡੀ ਕੋਟਕਪੂਰਾ ਦੇ ਗੁਰਮਤਿ ਸਮਾਗਮ ਵਿੱਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤੀ ਸ਼ਮੂਲੀਅਤ
ਉੱਤਰੀ ਕੋਰੀਆ ਵੱਲੋਂ ਬੈਲਿਸਟਿਕ ਮਿਜ਼ਾਈਲ ਦਾਗੇ ਜਾਣ ਦੀ ਖ਼ਬਰ ਨੇ ਪੂਰੀ ਦੁਨੀਆ,ਵਿੱਚ ਹਲਚਲ ਤੇਜ਼ ਕਰ ਦਿੱਤੀ ਹੈ
ਮੋਗਾ ਦੇ ਪਿੰਡ ਕਿੱਲੀ ਚਾਹਲਾਂ ‘ਚ ਅੱਜ ਹੋਵੇਗੀ ਭਾਜਪਾ ਦੀ ਬਦਲਾਅ ਰੈਲੀ
ਸੰਗਰਾਂਦ ਹੁਕਮਨਾਮਾ ਮਹੀਨਾ ਚੇਤ ਮਾਰਚ 2026