ਕਰਮਜੀਤ ਕੌਰ ਚੌਧਰੀ ਅੱਜ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਭਾਜਪਾ ਵਿਚ ਸ਼ਾਮਲ

ਪੰਜਾਬ ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ

ਕਰਮਜੀਤ ਕੌਰ ਚੌਧਰੀ ਅੱਜ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਭਾਜਪਾ ਵਿਚ ਸ਼ਾਮਲ

New Delhi,20 April,2024,(Azad Soch News):- ਸਾਬਕਾ ਸੰਸਦ ਮੈਂਬਰ ਮਰਹੂਮ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ ਚੌਧਰੀ (Karamjit Kaur Chaudhary) ਅੱਜ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਭਾਜਪਾ ਵਿਚ ਸ਼ਾਮਲ ਹੋ ਗਏ ਹਨ,ਕਰਮਜੀਤ ਕੌਰ ਚੌਧਰੀ ਪਾਰਟੀ ਵਲੋਂ ਟਿਕਟ ਨਾ ਦਿੱਤੇ ਜਾਣ ਤੋਂ ਨਾਰਾਜ਼ ਸਨ, ਕਰਮਜੀਤ ਕੌਰ ਚੌਧਰੀ ਜਲੰਧਰ (Jalandhar) ਤੋਂ ਲੋਕ ਸਭਾ ਟਿਕਟ ਦੀ ਦਾਅਵੇਦਾਰ ਸੀ ਪਰ ਕਾਂਗਰਸ ਨੇ ਉਨ੍ਹਾਂ ਦੀ ਜਗ੍ਹਾ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਟਿਕਟ ਦੇ ਦਿੱਤੀ,ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ (Former Chief Minister Charanjit Channi) ਵਿਧਾਨ ਸਭਾ ਚੋਣਾਂ (Assembly Elections) ਵਿਚ 2 ਸੀਟਾਂ ਤੋਂ ਹਾਰ ਗਏ ਸਨ।

ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਸੰਸਦ ਮੈਂਬਰ ਕਰਮਜੀਤ ਕੌਰ ਚੌਧਰੀ (Member of Parliament Karamjit Kaur Chaudhary) ਦੇ ਪਤੀ ਸੰਤੋਖ ਚੌਧਰੀ ਦੀ ਮੌਤ ਹੋ ਗਈ ਸੀ,ਇਸ ਤੋਂ ਬਾਅਦ ਕਾਂਗਰਸ ਨੇ ਜ਼ਿਮਨੀ ਚੋਣ 'ਚ ਕਰਮਜੀਤ ਕੌਰ ਨੂੰ ਟਿਕਟ ਦਿੱਤੀ ਸੀ,ਪਰ ਉਹ 'ਆਪ' ਦੇ ਸੁਸ਼ੀਲ ਰਿੰਕੂ ਤੋਂ ਹਾਰ ਗਏ ਸਨ,ਹਾਲਾਂਕਿ ਹੁਣ ਸੁਸ਼ੀਲ ਰਿੰਕੂ (Sushil Rinku) ਵੀ ਭਾਜਪਾ 'ਚ ਸ਼ਾਮਲ ਹੋ ਗਏ ਹਨ,ਕਰਮਜੀਤ ਕੌਰ ਚੌਧਰੀ ਦੇ ਪੁੱਤਰ ਵਿਕਰਮਜੀਤ ਸਿੰਘ ਕਾਂਗਰਸ ਦੀ ਟਿਕਟ 'ਤੇ ਫਿਲੌਰ ਤੋਂ ਵਿਧਾਇਕ ਹਨ,ਹਾਲਾਂਕਿ ਉਹ ਆਪਣੀ ਮਾਂ ਨਾਲ ਭਾਜਪਾ 'ਚ ਸ਼ਾਮਲ ਨਹੀਂ ਹੋਏ,ਉਹ ਜਲੰਧਰ ਵਿਚ ਟਿਕਟ ਨਾ ਮਿਲਣ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਉਮੀਦਵਾਰ ਬਣਾਉਣ ਦਾ ਵੀ ਖੁੱਲ੍ਹ ਕੇ ਵਿਰੋਧ ਕਰ ਰਹੇ ਸਨ,ਹਾਲਾਂਕਿ ਉਨ੍ਹਾਂ ਨੇ ਕਾਂਗਰਸ ਨਹੀਂ ਛੱਡੀ ਹੈ,ਉਹ ਫਿਲਹਾਲ ਕਾਂਗਰਸ 'ਚ ਹੀ ਰਹਿਣਗੇ।

Advertisement

Latest News

ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਹਲਕਾ ਸੰਗਰੂਰ ਲਈ ਚੋਣ ਪ੍ਰਚਾਰ ਕਮੇਟੀ ਦਾ ਐਲਾਨ ਕੀਤਾ ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਹਲਕਾ ਸੰਗਰੂਰ ਲਈ ਚੋਣ ਪ੍ਰਚਾਰ ਕਮੇਟੀ ਦਾ ਐਲਾਨ ਕੀਤਾ
Sangrur,03 May,2024,(Azad Soch News):- ਆਮ ਆਦਮੀ ਪਾਰਟੀ (Aam Aadmi Party) ਨੇ ਲੋਕ ਸਭਾ ਚੋਣਾਂ (Lok Sabha Elections) ਨੂੰ ਲੈ ਕੇ...
ਝੋਨੇ ਦੀਆਂ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਕਿਸਮਾਂ ਦੀ ਕਾਸ਼ਤ ਨੂੰ ਦਿੱਤੀ ਜਾਵੇ ਤਰਜੀਹ- ਡਿਪਟੀ ਕਮਿਸ਼ਨਰ
ਸਾਈਕਲਿਟ ਮਨਮੋਹਨ ਸਿੰਘ ਜਗਾ ਰਿਹਾ ਵੋਟਾਂ ਦੀ ਅਲਖ਼
ਵਿਦਿਆਰਥੀਆਂ ਨੂੰ ਵੋਟ ਬਣਾਉਣ ਤੇ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਕੀਤਾ ਪ੍ਰੇਰਿਤ
ਮਲੇਰੀਆ ਦੀ ਰੋਕਥਾਮ ਅਤੇ ਬਚਾਅ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ
ਸਮਾਜ ਸੇਵੀ ਸੰਸਥਾ ਕਰ ਭਲਾ ਸੋਸ਼ਲ ਐਂਡ ਵੈਲਫੇਅਰ ਕਲੱਬ ਵੱਲੋਂ ਸਿਵਲ ਹਸਪਤਾਲ ਫਰੀਦਕੋਟ ਨੂੰ 10 ਛੱਤ ਵਾਲੇ ਪੱਖੇ ਭੇਂਟ
ਪੇਂਡੂ ਇਲਾਕਿਆਂ ਵਿੱਚ ਸਿਹਤ ਵਿਭਾਗ ਵਲੋ ਮਲੇਰੀਆ ਅਤੇ ਡੇਂਗੂ ਵਿਰੋਧੀ ਕੀਤੀ ਗਇਆ ਐਕਟੀਵਿਟੀ